Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ - ਆਡਿਟ ਦੇ ਨਾਂ 'ਤੇ ਮੰਗੀ ਵੱਢੀ

January 30, 2026 09:25 PM

ਚੰਡੀਗੜ੍ਹ, 30 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਸਿੱਧਵਾਂ ਬੇਟ, ਜ਼ਿਲ੍ਹਾ ਲੁਧਿਆਣਾ ਵਿੱਚ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਕੀਰਤ ਗਿੱਲ ਅਤੇ ਸੀਨੀਅਰ ਸਹਾਇਕ ਸਤਵਿੰਦਰ ਸਿੰਘ ਨੂੰ 32,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਸਿਹਤ ਕਰਮਚਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤ ਮੁਤਾਬਕ, ਸੀਐਚਸੀ ਸਿੱਧਵਾਂ ਬੇਟ ਵਿੱਚ ਚੱਲ ਰਹੇ ਆਡਿਟ ਦੇ ਸਬੰਧ ਵਿੱਚ ਐਸ.ਐਮ.ਓ. ਡਾ. ਹਰਕੀਰਤ ਗਿੱਲ ਨੇ ਆਪਣੇ ਸਹਾਇਕ ਸਤਵਿੰਦਰ ਸਿੰਘ ਰਾਹੀਂ ਕਰਮਚਾਰੀਆਂ ਤੋਂ ਆਡਿਟ ਟੀਮ ਨੂੰ ਰਿਸ਼ਵਤ ਦੇਣ ਦੇ ਨਾਂ ’ਤੇ ਵੱਢੀ ਮੰਗੀ।
ਦੋਸ਼ ਹੈ ਕਿ ਸੀਐਚਸੀ ਸਿੱਧਵਾਂ ਬੇਟ ਵਿੱਚ ਤਾਇਨਾਤ ਲਗਭਗ 50 ਕਰਮਚਾਰੀਆਂ ਤੋਂ ਪ੍ਰਤੀ ਕਰਮਚਾਰੀ 2,500 ਤੋਂ 6,000 ਰੁਪਏ ਤੱਕ ਦੀ ਰਕਮ ਮੰਗੀ ਜਾ ਰਹੀ ਸੀ। ਸ਼ਿਕਾਇਤ ਦੀ ਮੁੱਢਲੀ ਜਾਂਚ ਸਹੀ ਪਾਏ ਜਾਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.), ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ।
ਵਿਜੀਲੈਂਸ ਟੀਮ ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਸਤਵਿੰਦਰ ਸਿੰਘ, ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਤੋਂ 32,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਡਾ. ਹਰਕੀਰਤ ਗਿੱਲ ਐਸ.ਐਮ.ਓ. ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।
ਰੇਡ ਦੌਰਾਨ ਡਾ. ਹਰਕੀਰਤ ਗਿੱਲ ਦੇ ਪਰਸ ਵਿੱਚੋਂ 1,04,500 ਰੁਪਏ ਅਤੇ ਸਤਵਿੰਦਰ ਸਿੰਘ ਕੋਲੋਂ 1,07,000 ਰੁਪਏ ਨਕਦ ਬਰਾਮਦ ਹੋਏ ਹਨ। ਵਿਜੀਲੈਂਸ ਬਿਊਰੋ ਨੇ ਦੋਵੇਂ ਮੁਲਜ਼ਮਾਂ ਵਿਰੁੱਧ ਥਾਣਾ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ