Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

ਕੁੱਕ ਵਰਕਰਾਂ ਦੀ ਹੜਤਾਲ : ਪਰ ਸਕੂਲਾਂ ਵਿੱਚ 12 ਫਰਵਰੀ ਨੂੰ ਹਰ ਹਾਲ ਬਣੇਗਾ ਖਾਣਾ

February 07, 2026 08:51 AM

ਮੋਹਾਲੀ, 6 ਫਰਵਰੀ।
ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਵੱਲੋਂ 12 ਫਰਵਰੀ ਨੂੰ ਇੱਕ ਦਿਨ ਦੀ ਦੇਸ਼ ਵਿਆਪੀ ਹੜਤਾਲ ਦੇ ਐਲਾਨ ਦੇ ਬਾਵਜੂਦ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਡ-ਡੇਅ ਮੀਲ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੀਨੀਅਰ ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਸਪੱਸ਼ਟ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਸੋਸਾਇਟੀ ਵੱਲੋਂ ਜਾਰੀ ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਨੇ 12 ਫਰਵਰੀ ਨੂੰ ਹੜਤਾਲ ਦਾ ਨੋਟਿਸ ਦਿੱਤਾ ਹੈ, ਜਿਸ ਕਾਰਨ ਸਕੂਲਾਂ ਵਿੱਚ ਰੋਜ਼ਾਨਾ ਬਣਨ ਵਾਲੇ ਖਾਣੇ ਦੇ ਪ੍ਰਬੰਧਾਂ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਇਸਨੂੰ ਧਿਆਨ ਵਿੱਚ ਰੱਖਦੇ ਹੋਏ, ਵਿਭਾਗ ਨੇ ਪਹਿਲਾਂ ਹੀ ਬਦਲਵੇਂ ਪ੍ਰਬੰਧ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਹੁਕਮਾਂ ਵਿੱਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਕੁੱਕ-ਕਮ-ਹੈਲਪਰਾਂ ਦੀ ਹੜਤਾਲ ਕਾਰਨ ਕਿਸੇ ਵੀ ਸਕੂਲ ਵਿੱਚ ਮਿਡ-ਡੇਅ ਮੀਲ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ। ਜੇਕਰ ਹੜਤਾਲ ਵਾਲੇ ਦਿਨ ਕੁੱਕ-ਕਮ-ਹੈਲਪਰ ਗੈਰਹਾਜ਼ਰ ਰਹਿੰਦੇ ਹਨ, ਤਾਂ ਸਬੰਧਤ ਸਕੂਲ ਮੁੱਖੀ ਆਪਣੇ ਪੱਧਰ ’ਤੇ ਅਸਥਾਈ ਵਿਕਲਪਿਕ ਪ੍ਰਬੰਧ ਕਰਕੇ ਭੋਜਨ ਤਿਆਰ ਕਰਵਾਉਣਗੇ। ਇਸ ਲਈ ਉਨ੍ਹਾਂ ਨੂੰ ਕਿਸੇ ਵਾਧੂ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ।
ਬਾਕਸ | ਕੁਕਿੰਗ ਕਾਸਟ ਫੰਡ ਤੋਂ ਮਿਲੇਗੀ ਮਜ਼ਦੂਰੀ
ਸੋਸਾਇਟੀ ਨੇ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਹੜਤਾਲ ਵਾਲੇ ਦਿਨਾਂ ਦੌਰਾਨ ਜਿਹੜੇ ਦਿਹਾੜੀਦਾਰ ਜਾਂ ਬਦਲਵੇਂ ਕਰਮਚਾਰੀ ਭੋਜਨ ਤਿਆਰ ਕਰਨਗੇ, ਉਨ੍ਹਾਂ ਦੀ ਮਜ਼ਦੂਰੀ ਕੁਕਿੰਗ ਕਾਸਟ ਫੰਡ ਤੋਂ ਅਦਾ ਕੀਤੀ ਜਾਵੇਗੀ, ਤਾਂ ਜੋ ਵਿੱਤੀ ਕਾਰਨਾਵਾਂ ਕਰਕੇ ਖਾਣੇ ਦੇ ਪ੍ਰਬੰਧ ਵਿੱਚ ਕੋਈ ਰੁਕਾਵਟ ਨਾ ਆਵੇ।
ਬਾਕਸ | ਨਿਗਰਾਨੀ ਦੀ ਜ਼ਿੰਮੇਵਾਰੀ ਡੀਈਓਜ਼ ’ਤੇ
ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਇਹ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਸਕੂਲ ਮੁਖੀਆਂ ਤੱਕ ਪਹੁੰਚਾਈਆਂ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਲਾਪਰਵਾਹੀ ਨਾ ਹੋਵੇ। ਹੁਕਮਾਂ ਵਿੱਚ ਇਸਨੂੰ “ਬਹੁਤ ਮਹੱਤਵਪੂਰਨ” ਕਰਾਰ ਦਿੰਦਿਆਂ ਕਿਹਾ ਗਿਆ ਹੈ ਕਿ ਬੱਚਿਆਂ ਦੀ ਪੋਸ਼ਣ ਯੋਜਨਾ ’ਤੇ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਨ੍ਹਾਂ ਹੁਕਮਾਂ ਰਾਹੀਂ ਪੰਜਾਬ ਸਰਕਾਰ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਹਾਲਾਤ ਭਾਵੇਂ ਕਿੰਨੇ ਵੀ ਚੁਣੌਤੀਪੂਰਨ ਕਿਉਂ ਨਾ ਹੋਣ, ਸਕੂਲੀ ਬੱਚਿਆਂ ਲਈ ਮਿਡ-ਡੇਅ ਮੀਲ ਯੋਜਨਾ ਹਰ ਹਾਲਤ ਵਿੱਚ ਜਾਰੀ ਰਹੇਗੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ