Friday, February 06, 2026
BREAKING
Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਤੋਂ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ

National

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ ( 25 ਅਗਸਤ 2021)

Hukamnama 25 Aug 2021 Golden Temple Amritsar

August 25, 2021 10:22 AM

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਬੁੱਧਵਾਰ, 10 ਭਾਦਰੋ (ਸੰਮਤ 553 ਨਾਨਕਸ਼ਾਹੀ) ਅੰਗ: 723

ਪੰਜਾਬੀ ਵਿਆਖਿਆ :

ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਜੀ ਆਖਦੇ ਹਨ – ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥


Tilang Ghar 2 Mahalaa 5 || Tudhh Bin Doojaa Naahee Koe || Too Kartaar Kareh So Hoe || Teraa Jor Teree Man Ttek || Sadaa Sadaa Jap Naanak Ek ||1|| Sabh Oopar Paarbreham Daataar || Teree Ttek Teraa Aadhhaar || Rahaau || Hai Toohai Too Hovanhaar || Agam Agaadhh Ooch Aapaar || Jo Tudhh Seveh Tin Bhau Dukh Naahe || Gur Parsaad Naanak Gun Gaahe ||2|| Jo Deesai So Teraa Roop || Gun Nidhhaan Govind Anoop || Simar Simar Simar Jan Soe || Naanak Karam Paraapat Hoe ||3|| Jin Japeaa Tis Kau Balehaar || Tis Kai Sang Tarai Sansaar || Kahu Naanak Prabh Lochaa Poor || Sant Janaa Kee Baashhau Dhhoor ||4||2||



Meaning: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak Ji, on the One. ||1|| The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak Ji, sing the Glorious Praises of the Lord. ||2|| Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak Ji, by His Grace, we obtain Him. ||3|| I am a sacrifice to those who meditate on the Lord. Associating with them, the whole world is saved. Says Nanak Ji, God fulfills our hopes and aspirations. I long for the dust of the feet of the Saints. ||4||2||

Have something to say? Post your comment

More from National

ਪੀ.ਜੀ.ਆਈ ਨੇ  ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ

ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ

Fractal Analytics ਅਤੇ Aye Finance IPO 9 ਫਰਵਰੀ ਤੋਂ ਖੁੱਲਣਗੇ, ਫਰਵਰੀ ਅੰਤ ਤੱਕ ₹14,000 ਕਰੋੜ ਤੋਂ ਵੱਧ ਦੇ 7 IPO ਲਾਈਨਅਪ

Fractal Analytics ਅਤੇ Aye Finance IPO 9 ਫਰਵਰੀ ਤੋਂ ਖੁੱਲਣਗੇ, ਫਰਵਰੀ ਅੰਤ ਤੱਕ ₹14,000 ਕਰੋੜ ਤੋਂ ਵੱਧ ਦੇ 7 IPO ਲਾਈਨਅਪ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ ਦਿਨਾਂ ਦੀ ਪੈਦਲ ਯਾਤਰਾ 9 ਫ਼ਰਵਰੀ ਤੋਂ ਕਰਨਗੇ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ ਦਿਨਾਂ ਦੀ ਪੈਦਲ ਯਾਤਰਾ 9 ਫ਼ਰਵਰੀ ਤੋਂ ਕਰਨਗੇ

‘ਮੇਰਾ ਗੱਦਾਰ ਦੋਸਤ’ ਬਨਾਮ ‘ਦੇਸ਼ ਦੇ ਦੁਸ਼ਮਣ’ ਸੰਸਦ ਕੰਪਲੈਕਸ 'ਚ ਰਾਹੁਲ ਗਾਂਧੀ ਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਜੁਬਾਨੀ ਜੰਗ

‘ਮੇਰਾ ਗੱਦਾਰ ਦੋਸਤ’ ਬਨਾਮ ‘ਦੇਸ਼ ਦੇ ਦੁਸ਼ਮਣ’ ਸੰਸਦ ਕੰਪਲੈਕਸ 'ਚ ਰਾਹੁਲ ਗਾਂਧੀ ਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਜੁਬਾਨੀ ਜੰਗ

ਪੰਜਾਬ ਦੇ ਛੋਟੇ ਕਿਸਾਨਾਂ ਲਈ ਦੱਖਣੀ ਕੋਰੀਆ ਦੀ ਟੈਕਨਾਲੋਜੀ ਮਦਦ; CM ਭਗਵੰਤ ਮਾਨ ਦਾ ਐਲਾਨ

ਪੰਜਾਬ ਦੇ ਛੋਟੇ ਕਿਸਾਨਾਂ ਲਈ ਦੱਖਣੀ ਕੋਰੀਆ ਦੀ ਟੈਕਨਾਲੋਜੀ ਮਦਦ; CM ਭਗਵੰਤ ਮਾਨ ਦਾ ਐਲਾਨ

ਮਹੇਸ਼ ਬਾਬੂ ਅਤੇ ਰਾਜਾਮੌਲੀ ਦੀ ਮਹਾਂਕਾਵਿ ਫ਼ਿਲਮ ‘ਵਾਰਾਣਸੀ’ ਦਾ ਐਲਾਨ; 2027 ਵਿੱਚ ਹੋਵੇਗੀ ਵਿਸ਼ਵ ਪੱਧਰੀ ਰਿਲੀਜ਼

ਮਹੇਸ਼ ਬਾਬੂ ਅਤੇ ਰਾਜਾਮੌਲੀ ਦੀ ਮਹਾਂਕਾਵਿ ਫ਼ਿਲਮ ‘ਵਾਰਾਣਸੀ’ ਦਾ ਐਲਾਨ; 2027 ਵਿੱਚ ਹੋਵੇਗੀ ਵਿਸ਼ਵ ਪੱਧਰੀ ਰਿਲੀਜ਼

ਮੁੰਬਈ ਹਵਾਈ ਅੱਡੇ ’ਤੇ ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ ਆਪਸ ਵਿੱਚ ਟਕਰਾਏ; ਯਾਤਰੀ ਸੁਰੱਖਿਅਤ

ਮੁੰਬਈ ਹਵਾਈ ਅੱਡੇ ’ਤੇ ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ ਆਪਸ ਵਿੱਚ ਟਕਰਾਏ; ਯਾਤਰੀ ਸੁਰੱਖਿਅਤ

“ਸੰਵਿਧਾਨ ਦੀ ਪਾਲਣਾ ਕਰੋ ਜਾਂ ਦੇਸ਼ ਛੱਡੋ”: ਵਟਸਐਪ ਦੀ ਪ੍ਰਾਈਵੇਸੀ ਨੀਤੀ ’ਤੇ ਮੇਟਾ ਨੂੰ ਸੁਪਰੀਮ ਕੋਰਟ ਦੀ ਸਖ਼ਤ ਚੇਤਾਵਨੀ

“ਸੰਵਿਧਾਨ ਦੀ ਪਾਲਣਾ ਕਰੋ ਜਾਂ ਦੇਸ਼ ਛੱਡੋ”: ਵਟਸਐਪ ਦੀ ਪ੍ਰਾਈਵੇਸੀ ਨੀਤੀ ’ਤੇ ਮੇਟਾ ਨੂੰ ਸੁਪਰੀਮ ਕੋਰਟ ਦੀ ਸਖ਼ਤ ਚੇਤਾਵਨੀ

ਸੰਸਦ ’ਚ ‘ਧਮਾਕਾ’: ਜਨਰਲ ਨਰਵਾਣੇ ਦੀ ਕਿਤਾਬ ’ਤੇ ਰਾਹੁਲ-ਸਰਕਾਰ ਵਿਚਾਲੇ ਤਿੱਖੀ ਜੰਗ, 8 ਸਾਂਸਦ ਮੁਅੱਤਲ

ਸੰਸਦ ’ਚ ‘ਧਮਾਕਾ’: ਜਨਰਲ ਨਰਵਾਣੇ ਦੀ ਕਿਤਾਬ ’ਤੇ ਰਾਹੁਲ-ਸਰਕਾਰ ਵਿਚਾਲੇ ਤਿੱਖੀ ਜੰਗ, 8 ਸਾਂਸਦ ਮੁਅੱਤਲ

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ