Sunday, March 29, 2026
BREAKING
ਪੰਜਾਬ ਵਿੱਚ ਨਰਸਾਂ ਦੀ ਅਣਮਿਆਦੀ ਹੜਤਾਲ, ESMA ਨੂੰ ਚੁਣੌਤੀ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀ ਐਕਸਾਈਜ਼ ਡਿਊਟੀ ਵਿੱਚ ਕੀਤੀ ਵੱਡੀ ਕਟੌਤੀ ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

Punjab

ਪਟਿਆਲਾ ਹਿੰਸਾ ਮਾਮਲੇ 'ਚ ਬਰਜਿੰਦਰ ਸਿੰਘ ਪਰਵਾਨਾ, ਸ਼ੰਕਰ ਭਾਰਦਵਾਜ ਤੇ ਗੱਗੀ ਪੰਡਿਤ ਸਮੇਤ 9 ਗ੍ਰਿਫ਼ਤਾਰ

Patiala Violence

May 01, 2022 05:09 PM

ਪਟਿਆਲਾ : ਪਟਿਆਲਾ ਪੁਲਿਸ ਨੇ 29 ਅਪ੍ਰੈਲ 2022 ਨੂੰ ਇੱਥੇ ਕਾਲੀ ਦੇਵੀ ਮੰਦਿਰ ਨੇੜੇ ਦੋ ਧਿਰਾਂ ਦੇ ਹੋਏ ਆਪਸੀ ਟਕਰਾਅ ਦੇ ਮਾਮਲੇ 'ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ ਤੋਂ ਇਲਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ ਅਤੇ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟਾਂ ਪਾਉਣ ਵਾਲੇ ਅਸ਼ਵਨੀ ਕੁਮਾਰ ਗੱਗੀ ਪੰਡਿਤ ਸਮੇਤ 6 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਖੁਲਾਸਾ ਅੱਜ ਇੱਥੇ ਪਟਿਆਲਾ ਰੇਂਜ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸਐਸਪੀ ਦੀਪਕ ਪਾਰਿਕ ਨੇ ਕੀਤੀ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਆਈ.ਜੀ. ਛੀਨਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਗ਼ੈਰ ਸਮਾਜੀ ਅਨਸਰਾਂ ਤੇ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਪਰੰਤੂ ਕਿਸੇ ਨਿਰਦੋਸ਼ ਵਿਅਕਤੀ ਨੂੰ ਤੰਗ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਅਜਿਹੀਆਂ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣਗੀਆਂ ਤਾਂ ਕਿ ਭਵਿੱਖ 'ਚ ਕੋਈ ਅਜਿਹੀਆਂ ਹਿੰਸਕ ਘਟਨਾਵਾਂ ਨੂੰ ਅੰਜ਼ਾਮ ਨਾ ਦੇ ਸਕੇ।

ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਬਰਜਿੰਦਰ ਸਿੰਘ ਪਰਵਾਨਾ, ਨੂੰ ਐਸ.ਏ.ਐਸ. ਨਗਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਤਫ਼ਤੀਸ਼ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਹਿੰਸਕ ਘਟਨਾ 'ਚ ਨਾਮਜ਼ਦ ਹੋਰ ਵਿਅਕਤੀਆਂ, ਸ਼ਿਵਦੇਵ ਵਾਸੀ ਪਿੰਡ ਬਾਲ ਸਿਕੰਦਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਦਵਿੰਦਰ ਸਿੰਘ ਵਾਸੀ ਜੀਂਦ ਤੇ ਰਾਜਿੰਦਰ ਸਿੰਘ ਵਾਸੀ ਸਮਾਣਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹੁਣ ਤੱਕ ਕੁਲ 9 ਗ੍ਰਿਫ਼ਤਾਰੀਆਂ ਹੋਈਆਂ ਹਨ।

ਆਈਜੀ ਪਟਿਆਲਾ ਨੇ ਇਹ ਸਖ਼ਤ ਸੁਨੇਹਾ ਵੀ ਦਿੱਤਾ ਕਿ ਸਨਸਨੀਖੇਜ਼ ਖ਼ਬਰਾਂ ਫੈਲਾਉਣ ਵਾਲਿਆਂ ਸਮੇਤ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੀਡੀਆ, ਖਾਸ ਕਰਕੇ ਇਲੈਕਟ੍ਰੋਨਿਕ ਤੇ ਸੋਸ਼ਲ ਮੀਡੀਆ ਹੈਂਡਲਰਜ਼ ਨੂੰ ਵੀ ਅਪੀਲ ਕੀਤੀ ਕਿ ਅਮਨ-ਕਾਨੂੰਨ ਤੇ ਸ਼ਾਂਤੀ ਭੰਗ ਕਰਨ ਵਾਲੀ ਕੋਈ ਵੀ ਖ਼ਬਰ ਸਾਂਝੀ ਕਰਨ ਤੋਂ ਪਹਿਲਾਂ ਉਸਦੀ ਪੁਸ਼ਟੀ ਜਰੂਰ ਕਰ ਲਈ ਜਾਵੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਪੀਲ ਕੀਤੀ ਕਿ ਜ਼ਿਲ੍ਹੇ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਕਿਸੇ ਵੀ ਅਜਿਹੀ ਤੱਥਹੀਣ ਪੋਸਟ ਨੂੰ ਟਵਿਟਰ, ਇੰਸਟਾਗ੍ਰਾਮ ਜਾਂ ਫੇਸਬੁਕ ਸਮੇਤ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮਾਂ 'ਤੇ ਸਾਂਝੀ ਨਾ ਕੀਤਾ ਜਾਵੇ, ਜਿਹੜੀ ਕਿ ਸਮਾਜ ਵਿੱਚ ਅਸ਼ਾਂਤੀ ਤੇ ਦੋ ਫ਼ਿਰਕਿਆਂ ਜਾਂ ਲੋਕਾਂ ਵਿੱਚ ਝਗੜੇ ਪੈਦਾ ਕਰਦੀ ਹੋਵੇ। ਉਨ੍ਹਾਂ ਕਿਹਾ ਕਿ ਅਜਿਹੀ ਪੋਸਟ ਬਾਰੇ ਜਾਣਕਾਰੀ ਡੀਸੀਪਟਿਆਲਾਪੀਬੀ @DCPatialaPb ਦੇ ਟਵਿਟਰ ਖਾਤੇ 'ਤੇ ਡਾਇਰੈਕਟ ਮੈਸੇਜ ਕਰਕੇ ਸਾਂਝੀ ਕੀਤੀ ਜਾਵੇ ਤਾਂ ਕਿ ਇਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੋਰ ਦੱਸਿਆ ਕਿ ਜ਼ਿਲ੍ਹੇ 'ਚ ਸਾਰੀਆਂ ਸਬ ਡਵੀਜ਼ਨਾਂ 'ਚ ਸ਼ਾਂਤੀ ਕਮੇਟੀਆਂ ਦੀਆਂ ਮੀਟਿੰਗਾਂ ਕੀਤੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਗ਼ੈਰ ਸਮਾਜੀ ਤੇ ਸ਼ਰਾਰਤੀ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਐਸ.ਐਸ.ਪੀ. ਦੀਪਕ ਪਾਰਿਕ ਨੇ ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਮੁਕੱਦਮੇ ਦੀ ਪੂਰੀ ਪੜਤਾਲ ਕਰਕੇ ਕਿਸੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਪੇਸ਼ੇਵਾਰਾਨਾ ਢੰਗ ਨਾਲ ਮਾਮਲੇ ਦੀ ਤਹਿ ਤੱਕ ਜਾ ਕੇ ਇਸ ਸਾਜ਼ਿਸ਼ ਪਿੱਛੇ ਅਸਲ ਦੋਸ਼ੀਆਂ ਨੂੰ ਬੇਨਕਾਬ ਕਰੇਗੀ। ਪ੍ਰੈਸ ਕਾਨਫਰੰਸ ਦੌਰਾਨ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ।

Have something to say? Post your comment

More from Punjab

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਬੈਕਟਰਜ਼ ਰਾਜਪੁਰਾ ਇਕਾਈ ਦਾ ਨਿਰੀਖਣ ਕੀਤਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਬੈਕਟਰਜ਼ ਰਾਜਪੁਰਾ ਇਕਾਈ ਦਾ ਨਿਰੀਖਣ ਕੀਤਾ

ਪੰਜਾਬ ਵਿੱਚ ਨਰਸਾਂ ਦੀ ਅਣਮਿਆਦੀ ਹੜਤਾਲ, ESMA ਨੂੰ ਚੁਣੌਤੀ

ਪੰਜਾਬ ਵਿੱਚ ਨਰਸਾਂ ਦੀ ਅਣਮਿਆਦੀ ਹੜਤਾਲ, ESMA ਨੂੰ ਚੁਣੌਤੀ

ਪੰਜਾਬ ਬਾਰਡਰ ‘ਤੇ ਹਾਈ ਅਲਰਟ, ਡ੍ਰੋਨ ਖ਼ਤਰਾ ਵਧਿਆ

ਪੰਜਾਬ ਬਾਰਡਰ ‘ਤੇ ਹਾਈ ਅਲਰਟ, ਡ੍ਰੋਨ ਖ਼ਤਰਾ ਵਧਿਆ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ