Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਜਲੰਧਰ 'ਚ ਸੁਰੱਖਿਆ ਪ੍ਰਬੰਧ ਮਜ਼ੂਬਤ ਰੱਖਣ ਲਈ ਕਮਾਂਡੋ ਫੋਰਸ ਤਾਇਨਾਤ

Jalandhar News

May 01, 2022 05:29 PM

ਜਲੰਧਰ : ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਵਲੋਂ ਸ਼ਹਿਰ ਵਿੱਚ ਸਪੈਸ਼ਲ ਆਪਰੇਸ਼ਨ ਗਰੁੱਪ (ਐਸਓਜੀ) ਦੀ ਕੰਪਨੀ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਕੰਪਨੀ ਤਾਇਨਾਤ ਕਰਨ ਦਾ ਮੁੱਖ ਮੰਤਵ ਸ਼ਹਿਰ ਵਿੱਚ ਹਰ ਕੀਮਤ ’ਤੇ ਜੁਰਮਾਂ ’ਤੇ ਕਾਬੂ ਪਾ ਕੇ ਅਮਨ ਕਾਨੂੰਨ ਨੂੰ ਬਣਾਈ ਰੱਖਣਾ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ ਜਿਸ ਕਰਕੇ ਸ਼ਹਿਰ ਵਿੱਚ ਵਿਸ਼ੇਸ਼ ਤੌਰ ’ਤੇ ਸਿੱਖਿਅਤ ਅਤੇ ਹਾਈਟੈਕ ਕਮਾਂਡੋ ਤਾਇਨਾਤ ਕੀਤੇ ਗਏ ਹਨ ਜੋ ਸ਼ਹਿਰ ਵਿੱਚ ਨਿਯਮਤ ਤੌਰ ’ਤੇ ਸੰਵੇਦਨਸ਼ੀਲ ਇਲਾਕਿਆਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਅਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੁਰੱਖਿਆ ਬਲਾਂ ਵਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਹਾਲ ਰੱਖਣ ਲਈ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਅਧਿਕਾਰੀਆਂ ਨੂੰ ਦੱਸ ਦਿੱਤਾ ਗਿਆ ਹੈ ਕਿ ਅਮਨ-ਕਾਨੂੰਨ ਨੂੰ ਬਹਾਲ ਰੱਖਣ ਲਈ ਕਿਸੇ ਅਣਗਹਿਲੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹੈ ਇਸ ਲਈ ਸਾਰੇ ਅਧਿਕਾਰੀਆਂ ਅਤੇ ਕਰਮੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ,ਸਮਰਪਨ ਭਾਵਨਾ ਅਤੇ ਪੇਸ਼ੇਵਾਰਾਨਾ ਢੰਗ ਨਾਲ ਨਿਭਾਉਣੀ ਚਾਹੀਦੀ ਹੈ।

ਪੁਲਿਸ ਕਮਿਸ਼ਨਰ ਨੇ ਦੁਹਰਾਇਆ ਕਿ ਸ਼ਹਿਰ ਵਿੱਚ ਨਾਕਾਬੰਦੀ ਅਤੇ ਪੁਲਿਸ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਪਹਿਲਾਂ ਹੀ ਕਮਿਸ਼ਨਰੇਟ ਦਫ਼ਤਰਾਂ ਅਤੇ ਪੁਲਿਸ ਲਾਈਨ ਤੋਂ ਵਾਧੂ ਸੁਰੱਖਿਆ ਅਮਲੇ ਨੂੰ ਤਾਇਨਾਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਮਿਸ਼ਨਰੇਟ ਦੇ ਗਜ਼ਟਿਡ ਅਫ਼ਸਰਾਂ(ਜੀ.ਓਜ) ਨੂੰ ਸ਼ਹਿਰੀ ਖੇਤਰ ਵਿੱਚ ਰਾਤ 10 ਵਜੇ ਤੱਕ ਰਹਿਣ ਦੇ ਆਦੇਸ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੈਰ ਸਮਾਜਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਦੇਰ ਸ਼ਾਮ ਅਤੇ ਰਾਤ ਦੀਆਂ ਡਿਊਟੀਆਂ ਨੂੰ ਪਹਿਲਾਂ ਹੀ ਮਜ਼ਬੂਤੀ ਨਾਲ ਲਗਾਇਆ ਜਾ ਰਿਹਾ ਹੈ ਅਤੇ ਪੁਲਿਸ ਕਰਮੀਆਂ ਵਲੋਂ ਪਹਿਲਾਂ ਹੀ ਆਪਣੀਆਂ ਡਿਊਟੀਆਂ ਪੂਰੀ ਮੁਸ਼ਤੈਦੀ ਨਾਲ ਨਿਭਾਈਆਂ ਜਾ ਰਹੀਆਂ ਹਨ।

ਸ਼ਹਿਰ ਵਾਸੀਆਂ ਨੂੰ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹੈ, ਪਰ ਲੋਕਾਂ ਦੇ ਵੱਡਮੁੱਲੇ ਸਹਿਯੋਗ ਤੋਂ ਬਿਨਾਂ ਜੁਰਮ ਰਹਿਤ ਸਮਾਜ ਦੀ ਸਥਾਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਲੋਕਾਂ ਨੂੰ ਇਸ ਨੇਕ ਕਾਜ ਵਿੱਚ ਪੁਲਿਸ ਦਾ ਸਹਿਯੋਗ ਕਰਨ ਲਈ ਅਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਭਰੋਸਾ ਦੁਆਇਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜਲੰਧਰ ਨੂੰ ਸੁਰੱਖਿਅਤ ਅਤੇ ਜੁਰਮ ਮੁਕਤ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਵਲੋਂ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ ਗਿਆ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ