Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

ਨਾਜਾਇਜ਼ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੁੱਖ ਮੰਤਰੀ ਮਾਨ ਵੱਲੋਂ ਅਨੋਖੇ ਢੰਗ ਨਾਲ ਧੰਨਵਾਦ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ

May 02, 2022 07:01 PM

ਪਟਿਆਲਾ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭੁੱਨਰਹੇੜੀ ਬਲਾਕ ਦੇ ਪਿੰਡ ਨੈਣ ਖੁਰਦ ਵਿਖੇ ਪੁੱਜ ਕੇ ਪਿਛਲੇ ਦਿਨੀਂ ਆਪਣੀ ਸਹਿਮਤੀ ਨਾਲ ਜੰਗਲਾਤ ਵਿਭਾਗ ਦੀ ਕਰੀਬ 43 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫ਼ੋਂ ਮਾਤਾ ਪਰਮਿੰਦਰ ਕੌਰ ਦੀ ਝੋਲੀ ਕਣਕ ਦੇ ਦਾਣੇ ਪਾ ਕੇ ਰਵਾਇਤੀ ਢੰਗ ਨਾਲ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਰਵਾਇਤੀ ਢੰਗ ਨਾਲ ਪਰਿਵਾਰ ਦੀ ਬਜ਼ੁਰਗ ਔਰਤ ਦੀ ਝੋਲੀ 'ਚ ਕਣਕ ਪਾ ਕੇ ਪਰਮਾਤਮਾ ਕੋਲ ਪਰਿਵਾਰ ਦੇ ਰਿਜਕ 'ਚ ਵਾਧੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਮਹਿਕ ਰਣਜੀਤ ਸਿੰਘ ਗਰੇਵਾਲ ਅਤੇ ਮੰਤਰੀ ਦੇ ਨਾਲ ਵਿਸ਼ੇਸ਼ ਤੌਰ 'ਤੇ ਪੁੱਜੇ ਬਲਤੇਜ ਪੰਨੂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਰਿਵਾਰ ਨੇ ਸਰਕਾਰ ਦੇ ਰਿਜਕ 'ਚ ਵਾਧੇ ਲਈ ਇਸ ਜ਼ਮੀਨ ਨੂੰ ਛੱਡਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਉਹ ਪਰਿਵਾਰ ਦੇ ਰਿਜਕ 'ਚ ਵਾਧੇ ਦੀ ਅਰਦਾਸ ਕਰਦੇ ਹੋਏ ਕਣਕ ਦੇ ਦਾਣੇ ਲੈ ਕੇ ਆਏ ਹਨ।

ਇਸ ਤੋਂ ਮਗਰੋਂ ਕੁਲਦੀਪ ਧਾਲੀਵਾਲ ਨੇ ਉਜ ਜ਼ਮੀਨ ਦਾ ਵੀ ਦੌਰਾ ਕੀਤਾ, ਜਿਥੋਂ ਦਹਾਕਿਆਂ ਪੁਰਾਣਾ ਨਜਾਇਜ਼ ਕਬਜ਼ਾ ਵੀ ਛੁਡਵਾਇਆ ਗਿਆ ਹੈ। ਇੱਥੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੇ ਛੱਪੜਾਂ ਤੋਂ ਕਬਜ਼ੇ ਛੁਡਵਾਉਣ ਦੀ ਮੁਹਿੰਮ ਨੂੰ ਰਾਜ ਭਰ 'ਚ ਵੱਡਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਜ਼ਮੀਨਾਂ 'ਤੇ ਕੁਝ ਕਬਜ਼ੇ ਅਧਿਕਾਰੀਆਂ ਦੀ ਅਣਗਹਿਲੀ ਕਰਕੇ ਹੋਏ, ਕੁਝ ਵੋਟਾਂ ਦੀ ਗੰਧਲੀ ਸਿਆਸਤ ਕਰਕੇ ਅਤੇ ਬਾਕੀ ਸੀਨਾਜ਼ੋਰੀ ਨਾਲ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਕਰਕੇ ਸਾਰੇ ਨਜਾਇਜ਼ ਕਬਜ਼ੇ ਛੁਡਵਾ ਲਏ ਜਾਣਗੇ।

ਇੱਕ ਸਵਾਲ ਦੇ ਜਵਾਬ 'ਚ ਪੰਚਾਇਤ ਮੰਤਰੀ ਨੇ ਕਿਹਾ ਕਿ ਬਹੁਤੀਆਂ ਜ਼ਮੀਨਾਂ ਖੇਤੀਬਾੜੀ ਵਾਲੀਆਂ ਹਨ, ਜੋਕਿ ਖਾਲੀ ਕਰਵਾ ਕੇ ਖੁੱਲੀ ਬੋਲੀ ਤੇ ਪਾਰਦਰਸ਼ੀ ਢੰਗ ਨਾਲ ਠੇਕੇ 'ਤੇ ਦਿੱਤੀਆਂ ਜਾਣਗੀਆਂ ਜਦਕਿ ਅੰਮ੍ਰਿਤਸਰ, ਲੁਧਿਆਣਾ ਤੇ ਇੱਕ ਦੋ ਹੋਰ ਸ਼ਹਿਰਾਂ 'ਚ ਸਨਅਤੀ ਖੇਤਰ ਦੀਆਂ ਵੀ ਜ਼ਮੀਨਾਂ ਹਨ, ਜਿਨ੍ਹਾਂ 'ਤੇ ਸਨਅਤਾਂ ਲਾਈਆਂ ਜਾਣਗੀਆਂ। ਕੁਲਦੀਪ ਧਾਲੀਵਾਲ ਨੇ ਨਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਉਹ ਖ਼ੁਦ ਹੀ ਅਜਿਹੇ ਕਬਜ਼ੇ ਛੱਡ ਦੇਣ ਪਰੰਤੂ ਅਜਿਹਾ ਨਾ ਹੋਣ 'ਤੇ ਪੰਜਾਬ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕਰੇਗੀ। 

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ