Thursday, August 06, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਦਾ ਅਕਸ ਖ਼ਰਾਬ ਕਰਨ ਦੀਆਂ ਹਰਕਤਾਂ ਦੀ ਸਖ਼ਤ ਨਿਖੇਧੀ

Harpal Singh Cheema

May 06, 2022 06:34 PM

ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਤੁਰਕੀ ਵਿੱਚ ਸਾਲ 2020 'ਚ ਬਣੀ ਪੁਰਾਣੀ ਵੀਡੀਉ ਰਾਹੀਂ ਵੇਰਕਾ ਦਾ ਅਕਸ ਖ਼ਰਾਬ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਮਿਲਕਫ਼ੈੱਡ ਵੱਲੋਂ ਸੂਚਨਾ ਤਕਨਾਲੌਜੀ ਐਕਟ, 2000 ਤਹਿਤ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਤਾਂ ਜੋ ਸਮਾਜ ਦੇ ਬੇਈਮਾਨ ਅਤੇ ਗ਼ੈਰ-ਜ਼ਿੰਮੇਵਾਰ ਅਨਸਰਾਂ ਵਿਰੁੱਧ ਲੋੜੀਂਦੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਦੱਸ ਦੇਈਏ ਕਿ ਸੋਸ਼ਲ ਮੀਡਿਆ 'ਤੇ ਦੁੱਧ ਨਾਲ ਨਹਾਉਂਦੇ ਵਿਅਕਤੀ ਦੀ ਤੁਰਕੀ ਵਿੱਚ ਬਣੀ ਇਕ ਪੁਰਾਣੀ ਵੀਡੀਉ ਸਮਾਜ ਵਿਰੋਧੀ ਅਨਸਰਾਂ ਵੱਲੋਂ ਵੇਰਕਾ ਨਾਲ ਸਬੰਧਤ ਦੱਸ ਕੇ ਵਾਇਰਲ ਕੀਤੀ ਜਾ ਰਹੀ ਹੈ ਤਾਂ ਜੋ ਡੇਅਰੀ ਉਦਯੋਗ ਵਿੱਚ ਵੇਰਕਾ ਦੀ ਵੱਧ ਰਹੀ ਪ੍ਰਸਿੱਧੀ ਅਤੇ ਇਸ ਦੇ ਸਹਿਕਾਰੀ ਬਰਾਂਡ ਦੇ ਸਾਫ਼ ਅਕਸ ਨੂੰ ਖੋਰਾ ਲਾਇਆ ਜਾ ਸਕੇ।

ਵਿੱਤ ਅਤੇ ਸਹਿਕਾਰਤਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਾਇਰਲ ਵੀਡਿਉ ਦੀ ਤਸਵੀਰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਇਹ ਕੋਝੀ ਹਰਕਤ ਵੇਰਕਾ ਬਰਾਂਡ ਦੀ ਨਿੱਤ ਵੱਧ ਰਹੀ ਪ੍ਰਸਿੱਧੀ ਨੂੰ ਖ਼ਰਾਬ ਕਰਨ ਦੇ ਇਰਾਦੇ ਨਾਲ ਕੀਤੀ ਗਈ ਹੈ।

ਸ. ਚੀਮਾ ਨੇ ਇਸ ਵੀਡਿਉ 'ਤੇ ਵੇਰਕਾ ਦਾ ਨਾਮ ਲਿਖ ਕੇ ਸੋਸ਼ਲ ਮੀਡੀਆ 'ਤੇ ਪਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਪੁੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਕਰਨ ਉਪਰੰਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਵੀ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਇਹ ਵੀਡਿਉ ਚਲਾਈ ਜਾ ਰਹੀ ਹੋਵੇ, ਉਥੋਂ ਪੋਸਟ ਨੂੰ ਤੁਰੰਤ ਹਟਾਇਆ ਜਾਵੇ ਕਿਉਂਕਿ ਇਹ ਕਿਸੇ ਤਰ੍ਹਾਂ ਵੀ ਵੇਰਕਾ ਨਾਲ ਸਬੰਧਤ ਨਹੀਂ ਹੈ ਅਤੇ ਕੇਵਲ ਸਾੜੇ ਦੀ ਭਾਵਨਾ ਨਾਲ ਖਪਤਕਾਰਾਂ ਨੂੰ ਗੁੰਮਰਾਹ ਕਰਕੇ ਵੇਰਕਾ ਦੀ ਵੱਧ ਰਹੀ ਲੋਕਪ੍ਰਿਅਤਾ ਨੂੰ ਠੇਸ ਲਾਉਣ ਲਈ ਪਾਈ ਗਈ ਹੈ ਜਿਸ ਨਾਲ ਅਨੇਕਾਂ ਖਪਤਕਾਰਾਂ ਅਤੇ ਦੁੱਧ ਉਤਪਾਦਕਾਂ ਦਾ ਨੁੁਕਸਾਨ ਹੋਵੇਗਾ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ