Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ 'ਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ

Kuldeep Dhaliwal

May 12, 2022 05:04 PM

ਮੋਹਾਲੀ : ਪੇਂਡੂ ਵਿਕਾਸ ਵਿਭਾਗ ਨੇ ਹੁਣ ਤੱਕ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਹੈ।ਅੱਜ ਇੱਥੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਵਿੱਡੀ ਮੁਹਿੰਮ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਘੱਟੋ ਘੱਟ 302 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ ਜ਼ਮੀਨ ਤੋਂ ਨਜ਼ਾਇਤ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਜਾ ਚੁੱਕੀ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਬਹੁਤ ਸਾਰੇ ਲੋਕ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਸ਼ਾਮਲਾਟ ਜ਼ਮੀਨਾਂ ਛੱਡਣ ਵਾਲੇ ਲੋਕਾਂ ਅਤੇ ਪੰਚਾਇਤਾਂ ਦਾ ਪੰਜਾਬ ਸਰਕਾਰ ਵਲੋਂ ਵਿਸੇਸ਼ ਸਨਮਾਨ ਕੀਤਾ ਜਾਵੇਗਾ।ਜਿਹੜੇ ਪਿੰਡ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡ ਰਹੇ ਹਨ, ਉਨ੍ਹਾਂ ਨੂੰ ਵਿਸੇਸ਼ ਸਹੂਲਤਾਂ ਵੀ ਸਰਕਾਰ ਵਲੋਂ ਦਿੱਤੀਆਂ ਜਾਣਗੀਆਂ।

ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੇ ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ, ਜਿਸ ਬਾਰੇ ਪੇਂਡੂ ਵਿਕਾਸ ਮੰਤਰੀ ਨੇ ਕਿਹਾ ਇਸ ਪਿੰਡ ਵਲੋਂ ਕੀਤੀ ਪਹਿਲ ਦੇ ਬਦਲੇ ਪਿੰਡ ਵਿਚ ਇੱਕ ਸਰਕਾਰੀ ਪਸ਼ੂ ਹਸਪਤਾਲ ਸਮੇਤ ਕੁਝ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਅਜਿਹੀ ਹੀ ਇੱਕ ਹੋਰ ਪਹਿਲ ਦਾ ਜਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਦੁਆਬੇ ਵਿਚ ਆਲੂਆਂ ਦੀ ਪੈਦਾਵਰ ਕਰਨ ਵਾਲੇ ਵੱਡੇ ਕਿਸਾਨ ਨੇ ਸਵੈ ਇੱਛਾ ਨਾਲ 35 ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ।ਪਰ ਹੁਣ ਹੜਤਾਲ ਖਤਮ ਹੋ ਗਈ ਹੈ ਅਤੇ ਇਹ ਰਫਤਾਰ ਆਉਣ ਵਾਲੇ ਦਿਨਾਂ ਵਿਚ ਪ੍ਰਤੀ ਦਿਨ 200 ਏਕੜ ਨਜ਼ਇਜ ਕਬਜੇ ਹਟਾਉਣ ਤੱਕ ਪਹੁੰਚ ਜਾਵੇਗੀ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਇੱਕ ਵਿਸੇਸ਼ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉਪਰ ਸ਼ਾਮਲਾਟ ਜ਼ਮੀਨਾਂ ‘ਤੇ ਨਜ਼ਾਇਜ ਕਬਜ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕੇਗੀ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਪੰਚਾਇਤ ਵਿਭਾਗ ਨੇ ਵਿਸੇਸ਼ ਸੈਲ ਸਥਾਪਨਾ ਵੀ ਕੀਤੀ ਹੈ।ਇਹ ਸੈਲ ਨਜਾਇਜ਼ ਕਬਜ਼ਿਆਂ ਬਾਰੇ ਅੰਕੜੇ ਇਕੱਠੇ, ਕਾਨੂੰਨ ਪੱਖਾਂ ਅਤੇ ਹੋਰਨਾਂ ਪਹਿਲੂਆਂ ਦੀ ਘੋਖ ਕਰਕੇ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਬਾਰੇ ਰਿਪੋਰਟ ਦੇਵੇਗਾ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਪੰਚਾਇਤੀ ਜ਼ਮੀਨਾ ਤੋਂ ਬਿਨਾਂ ਕਿਸੇ ਭੇਦਭਾਵ ਦੇ ਕਬਜ਼ੇ ਹਟਾਏ ਜਾ ਰਹੇ ਹਨ, ਭਾਵੇਂ ਕੋਈ ਆਮ ਵਿਆਕਤੀ, ਭਾਵੇਂ ਕੋਈ ਰਸੂਖਦਾਰ ਜਾਂ ਸਰਕਾਰੀ ਅਧਿਕਾਰੀ ਹੈ, ਸਭ ਤੋਂ ਪੂਰੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਪੜਾਅਵਾਰ ਕਬਜ਼ੇ ਹਟਵਾਏ ਜਾਣਗੇ।

ਇਸ ਮੌਕੇ ਮੰਤਰੀ ਨੇ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਵਿਚ ਪ੍ਰਵਾਸੀ ਭਾਰਤੀ ਪੰਜਾਬੀਆਂ ਵਲੋਂ ਜਾਣਕਾਰੀ ਦੇ ਕੇ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਵੀ ਵਿਸੇਸ਼ ਸਰਾਹਨਾ ਕੀਤੀ।ਉਨ੍ਹਾਂ ਨਾਲ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਨਹੀਂ ਚਾਹੁੰਦੀ ਕਿ ਕਿਸੇ ਖਿਲਾਫ ਕੋਈ ਕਾਰਵਾਈ ਕੀਤੀ ਜਾਵੇ ਇਸ ਲਈ ਲੋਕ ਪੰਜਾਬ ਦੀ ਬਿਹਤਰੀ ਲਈ ਖੁਦ ਹੀ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆਉਣ।

 

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ