Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ

Chief Minister bhagwant mann

May 16, 2022 05:40 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਦੀ ਸਫਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿੱਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਨਿਯੁਕਤ ਹੋਏ ਨੌਜਵਾਨਾਂ ਨੂੰ ਰੋਟੀ-ਰੋਜ਼ੀ ਕਮਾਉਣ ਵਾਲੇ ਪਰਿਵਾਰਕ ਜੀਅ ਦੇ ਗੁਜ਼ਰਨ ਤੋਂ ਬਾਅਦ ਕਈ ਔਕੜਾਂ ਵਿੱਚੋਂ ਲੰਘਣਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿੱਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀਆਂ ਲਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ