Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Punjab

ਨਿਜੀ ਪ੍ਰੈਕਟਿਸ ਕਰਨ ਵਾਲੇ ਸਰਕਾਰੀ ਡਾਕਟਰਾਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ : ਸਿਵਲ ਸਰਜਨ

Action against Private practice by Doctors

May 17, 2022 07:40 PM
ਐਸ ਏ ਐਸ ਨਗਰ, 17 ਮਈ :
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਤੈਨਾਤ ਸੀਨੀਅਰ ਮੈਡੀਕਲ ਅਫ਼ਸਰਾਂ ਸਮੇਤ ਤਮਾਮ ਡਾਕਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਕੋਈ ਵੀ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਕਰਦਾ ਮਿਲਿਆ ਤਾਂ ਉਸ ਵਿਰੁਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਹਸਪਤਾਲ ਵਿਚ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਸਰਕਾਰੀ ਡਾਕਟਰਾਂ ਦੁਆਰਾ ਪ੍ਰਾਈਵੇਟ ਪ੍ਰੈਕਟਿਸ ਕਰਨਾ ਵਿਭਾਗੀ ਨਿਯਮਾਂ ਦੇ ਖ਼ਿਲਾਫ਼ ਹੈ। ਜੇ ਕੋਈ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਕਰਦਾ ਹੈ ਤਾਂ ਉਹ ਨਾਲੋ-ਨਾਲ ਸਰਕਾਰੀ ਡਾਕਟਰ ਵਜੋਂ ਨੌਕਰੀ ਨਹੀਂ ਕਰ ਸਕਦਾ।
         ਉਨ੍ਹਾਂ ਕਿਹਾ, ‘ਜ਼ਿਲ੍ਹੇ ਦੇ ਸਰਕਾਰੀ ਡਾਕਟਰ ਜਾਂ ਤਾਂ ਸਰਕਾਰੀ ਨੌਕਰੀ ਕਰਨ ਜਾਂ ਫਿਰ ਨਿਜੀ ਪ੍ਰੈਕਟਿਸ। ਦੋਹਾਂ ਵਿਚੋਂ ਇਕ ਦੀ ਚੋਣ ਕਰਨੀ ਪਵੇਗੀ।’ ਉਨ੍ਹਾਂ ਕਿਹਾ ਕਿ ਕੋਈ ਸ਼ੱਕ ਨਹੀਂ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਤੈਨਾਤ ਡਾਕਟਰ ਪੂਰੀ ਮਿਹਨਤ ਅਤੇ ਲਗਨ ਨਾਲ ਸਿਹਤ ਸੇਵਾਵਾਂ ਦੇ ਰਹੇ ਹਨ ਪਰ ਸਰਕਾਰੀ ਡਾਕਟਰ ਦੁਆਰਾ ਕੀਤੀ ਜਾ ਰਹੀ ਨਿਜੀ ਪ੍ਰੈਕਟਿਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।  ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸੁਭਾਵਕ ਹੈ ਕਿ ਜਿਹੜਾ ਸਰਕਾਰੀ ਡਾਕਟਰ ਨਿਜੀ ਪ੍ਰੈਕਟਿਸ ਵੀ ਕਰੇਗਾ, ਉਹ ਅਪਣੇ ਸਰਕਾਰੀ ਕਾਰਜ ਨੂੰ ਚੋਖਾ ਸਮਾਂ ਅਤੇ ਊਰਜਾ ਨਹੀਂ ਦੇ ਸਕੇਗਾ ਕਿਉਂਕਿ ਉਸ ਦਾ ਬਹੁਤਾ ਧਿਆਨ ਅਪਣੇ ਨਿਜੀ ਕੰਮ ਵਲ ਹੋਵੇਗਾ।
         ਸਿਵਲ ਸਰਜਨ ਨੇ ਕਿਹਾ ਕਿ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਦੀਆਂ ਸਖ਼ਤ ਹਦਾਇਤਾਂ ਹਨ ਕਿ ਨਿਜੀ ਪ੍ਰੈਕਟਿਸ ਕਰਨ ਵਾਲੇ ਸਰਕਾਰੀ ਡਾਕਟਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ ਕਿਉਂਕਿ ਅਜਿਹੇ ਡਾਕਟਰ ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਦੇ ਨਾਲ-ਨਾਲ ਅਪਣੇ ਪਵਿੱਤਰ ਕਿੱਤੇ ਨਾਲ ਵੀ ਇਨਸਾਫ਼ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸਰਕਾਰੀ ਡਾਕਟਰ ਦਾ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰੀ ਸਿਹਤ ਸੰਸਥਾ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਪੂਰਾ ਸਮਾਂ ਦੇਵੇ ਅਤੇ ਪੂਰੀ ਸੰਜੀਦਗੀ, ਹਲੀਮੀ ਤੇ ਪਿਆਰ ਨਾਲ ਉਨ੍ਹਾਂ ਦਾ ਇਲਾਜ ਕਰਨ ’ਚ ਅਪਣਾ ਯੋਗਦਾਨ ਪਾਵੇ। ਸਿਵਲ ਸਰਜਨ ਨੇ ਕਿਹਾ ਕਿ ਡਾਕਟਰੀ ਪਵਿੱਤਰ ਪੇਸ਼ਾ ਹੈ ਅਤੇ ਸਰਕਾਰੀ ਡਾਕਟਰਾਂ ਨੂੰ ਇਸ ਪੇਸ਼ੇ ਦੀ ਮਾਣ-ਮਰਿਆਦਾ ਤੇ ਪਵਿੱਤਰਤਾ ਕਾਇਮ ਰਖਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਅਜਿਹਾ ਕੋਈ ਡਾਕਟਰ ਨਾ ਹੋਵੇ ਅਤੇ ਜੇ ਉਨ੍ਹਾਂ ਦੇ ਧਿਆਨ ਵਿਚ ਅਜਿਹਾ ਕੋਈ ਮਾਮਲਾ ਆਉਂਦਾ ਹੈ ਤਾਂ ਅਪਣੇ ਪੱਧਰ ’ਤੇ ਵਿਭਾਗੀ ਕਾਰਵਾਈ ਕਰਨ ਦੇ ਨਾਲ-ਨਾਲ ਤੁਰੰਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇ।

Have something to say? Post your comment

More from Punjab

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ