Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

23 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਵੱਖ ਵੱਖ ਮੁੱਦਿਆਂ ‘ਤੇ ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ

Panchayat Minister Kuldeep Dhaliwal

May 23, 2022 07:39 PM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਜਾਰੀ ਰਹੇਗੀ।ਅੱਜ ਇੱਥੇ ਪੰਜਾਬ ਭਵਨ ਵਿਖੇ 23 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਸਾਝੀਂ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗਰੀਬ ਅਤੇ ਛੋਟੇ ਕਿਸਾਨਾਂ ਦੇ ਹਿੱਤ ਪੂਰੀ ਤਰਾਂ ਨਾਲ ਸੁਰੱਖਿਅਤ ਰੱਖੇ ਜਾਣਗੇ ਅਤੇ ਕਿਸੇ ਵੀ ਗਰੀਬ ਨੂੰ ਉਜਾੜਿਆ ਨਹੀਂ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿਰਫ ਪੰਚਾਇਤੀ ਜ਼ਮੀਨਾਂ ਤੋਂ ਹੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਦਾ ਘਰ ਨਹੀਂ ਢਾਹਿਆ ਜਾਵੇਗਾ।

ਪੇਂਡੂ ਵਿਕਾਸ ਮੰਤਰੀ ਨੇ ਕਿਸਾਨ ਆਗੂਆਂ ਦੀ ਮੰਗ ‘ਤੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਾ ਹਟਾਉਣ ਤੋਂ 15 ਦਿਨ ਪਹਿਲਾਂ ਨੋਟਿਸ ਦੇਣਾ ਯਕੀਨੀ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਨਜਾਇਜ਼ ਕਾਬਜ਼ਕਾਰ ਆਪਣੇ ਪੱਖ ਵਿਚ ਕੋਈ ਦਸਤਾਵੇਜ਼ ਪੇਸ਼ ਕਰਨਾ ਚਾਹੁੰਦਾ ਹੈ ਉਹ ਜ਼ਿਲ੍ਹਾ ਪੰਚਾਇਤ ਅਫਸਰ ਨੂੰ ਦੇ ਸਕਦਾ ਹੈ, ਜਿਸ ਨੂੰ ਘੋਖਿਆ ਜਾਵੇਗਾ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਬਾਰੇ ਕੀਤੀ ਅਪੀਲ ਦਾ ਵਧੀਆ ਹੁੰਗਾਰਾ ਮਿਲ ਰਿਹਾ ਹੈ।ਉਨਾਂ ਕਿਸਾਨ ਆਗੂਆਂ ਨਾਲ ਬਣੀ ਸਹਿਮਤੀ ਤੋਂ ਬਾਅਦ ਐਲਾਨ ਕੀਤਾ ਕਿ 30 ਜੂਨ ਤੱਕ ਲੋਕ ਪੰਚਾਇਤੀ ਜ਼ਮੀਨ ਤੋਂ ਸਵੈ ਇੱਛਾ ਨਾਲ ਕਬਜ਼ੇ ਛੱਡ ਸਕਦੇ ਹਨ, ਉਸ ਤੋਂ ਬਾਅਦ ਹੀ ਕਾਰਵਾਈ ਹੋਵੇਗੀ।

ਕੁਲਦੀਪ ਧਾਲੀਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਖੇਤੀਯੋਗ ਜ਼ਮੀਨ ਤੋਂ ਜਿਹੜੇ ਕਬਜ਼ੇ ਹਟਾਏ ਜਾ ਰਹੇ ਹਨ ਉਸ ਜ਼ਮੀਨ ਨੂੰ ਲੀਜ਼ ‘ਤੇ ਦੇਣ ਦੀ ਪਹਿਲ ਕਬਜ਼ਾ ਛੱਡਣ ਵਾਲਿਆਂ ਨੂੰ ਹੀ ਦਿੱਤੀ ਜਾ ਰਹੀ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ 8000 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਚੁੱਕੀ ਹੈ।ਇਹ ਉਹ ਜ਼ਮੀਨਾਂ ਹਨ ਜਿੰਨਾਂ ਦੇ ਕੇਸ ਨਜਾਇਜ਼ ਕਾਬਜ਼ਕਾਰ ਸਾਰੀਆਂ ਅਦਾਲਤਾਂ ਵਿਚੋਂ ਹਾਰ ਚੁੱਕੇ ਹਨ।ਉਨ੍ਹਾਂ ਨਾਲ ਹੀ ਦੱਸਿਆ ਕਿ ਹੁਣ ਤੱਕ 2600 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ।

ਪੰਚਾਇਤ ਮੰਤਰੀ ਨੇ ਇੱਕ ਹੋਰ ਅਹਿਮ ਐਲਾਨ ਕਰਦਿਆਂ ਕਿਹਾ ਕਿ 10 ਜੂਨ ਤੋਂ ਬਾਅਦ ਵਾਪਰਕ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਮੁਹਿੰਮ ਵਿੱਢੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਕਾਰਜ਼ ਨੂੰ ਨੇਪਰੇ ਚਾੜਨ ਲਈ ਕਾਗਜ਼ੀ ਕਾਰਵਾਈ ਨੂੰ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਦੇ ਨਾਲ ਲਗਦੇ ਪਿੰਡਾਂ ਵਿਚ ਪੰਚਾਇਤੀ ਜ਼ਮੀਨਾ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ ਸੀਮਾ ਜੈਨ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ 23 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ