Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਭੂਪੀ ਰਾਣਾ ਗਰੁੱਪ ਨੇ ਕਾਤਲਾਂ ਦੀ ਜਾਣਕਾਰੀ ਦੇਣ ਲਈ ਰੱਖਿਆ 5 ਲੱਖ ਦਾ ਇਨਾਮ

Sidhu Moosewala massacre

June 02, 2022 12:25 PM

Sidhu Moosewala Death : ਪੰਜਾਬੀ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਹੀ ਨਹੀਂ ਸਗੋਂ ਗੁਆਂਢੀ ਸੂਬਿਆਂ ਦੇ ਗੈਂਗਸਟਰ ਵੀ ਸਰਗਰਮ ਹੋ ਗਏ ਹਨ। ਉੱਤਰ ਪ੍ਰਦੇਸ਼ ਦੇ ਗੈਂਗਸਟਰ ਗਰੁੱਪ ਭੂਪੀ ਰਾਣਾ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਸੋਸ਼ਲ ਮੀਡੀਆ ਤੇ ਪਾਈ ਪੋਸਟ ਤੋਂ ਬਾਅਦ ਹੁਣ ਉਨ੍ਹਾਂ ਕਾਤਲਾਂ ਦਾ ਪਤਾ ਦੱਸਣ ਵਾਲੇ ਨੂੰ ਪੰਜ ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਭੂਪੀ ਰਾਣਾ ਨੇ ਆਪਣੇ ਫੇਸਬੁੱਕ ਪੇਜ ਤੇ ਸਾਂਝੀ ਕੀਤੀ ਪੋਸਟ ਵਿੱਚ ਲਿਖਿਆ ਹੈ ਕਿ ਸਤਿ ਸ੍ਰੀ ਅਕਾਲ ਸਾਰੇ ਵੀਰਾਂ, ਭੈਣਾਂ, ਮਾਤਾਵਾਂ, ਬਜ਼ੁਰਗਾਂ ਨੂੰ ਇਕ ਗੱਲ ਦਿਲ ਦੀ ਸਾਂਝੀ ਕਰਨੀ ਹੈ ਤੁਹਾਡੇ ਸਾਰਿਆਂ ਨਾਲ , ਪਹਿਲੀ ਗੱਲ ਤਾਂ ਸਾਡੇ ਕਿਸੇ ਵੀ ਬੰਦੇ ਨਾਲ ਸਿੱਧੂ ਮੂਸੇਵਾਲਾ ਦਾ ਕਿਸੇ ਤਰ੍ਹਾਂ ਦਾ ਕੋਈ ਵੀ ਲੈਣਾ ਦੇਣਾ ਨਹੀਂ, ਜੇ ਹੁਣ ਇਨ੍ਹਾਂ ਨੇ ਦਲੇਰ ਜੱਤ ਸਿੱਧੂ ਨੂੰ ਸਾਡਾ ਭਰਾ ਬਣਾ ਕੇ ਮਾਰਿਆ ਹੈ ਤਾਂ ਸਾਡਾ ਫ਼ਰਜ਼ ਸਾਨੂੰ ਪਤਾ ਹੈ। ਇਕ ਅਪੀਲ ਹੈ ਸਾਰਿਆਂ ਨੂੰ ਜਿਸ ਨੂੰ ਵੀ ਵੀਰ ਸਿੱਧੂ ਦੇ ਕਾਤਲਾਂ ਦਾ ਕਿਤੇ ਵੀ ਪਤਾ ਲੱਗਦਾ ਹੈ ਸਾਨੂੰ ਜ਼ਰੂਰ ਦੱਸੋ ਭਾਵੇਂ ਉਹ ਪੰਜਾਬ ਹੋਵੇ ਜਾਂ ਫਿਰ ਕੈਨੇਡਾ, ਅਮਰੀਕਾ, ਦੱਸਣ ਵਾਲੇ ਨੂੰ ਪੰਜ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ਅਤੇ ਨਾਮ ਗੁਪਤ ਰੱਖਿਆ ਜਾਵੇਗਾ। ਸਮਝਿਆ ਜਾਂਦਾ ਹੈ ਕਿ ਭੂਪੀ ਰਾਣਾ ਗੈਂਗਸਟਰ ਗਰੁੱਪ ਨੇ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਦੇ ਪਤੇ ਦੀ ਗੱਲ ਕੀਤੀ ਹੈ। ਅਖੀਰ ਵਿੱਚ ਭੂਪੀ ਰਾਣਾ ਨੇ ਲਿਖਿਆ ਹੈ ਬਾਕੀ ਅਕਾਲ ਪੁਰਖ ਸਾਡੇ ਮੂਸਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ਮੂਸਾ ਜੱਟ ਅਮਰ ਰਹੇ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ