Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

‘ਆਪ’ ਨੇ ਬਿਨਾਂ ਮੁਕਾਬਲੇ ਰਾਜ ਸਭਾ ਦੀਆਂ ਦੋ ਹੋਰ ਸੀਟਾਂ ਜਿੱਤ ਕੇ ਰਚਿਆ ਇਤਿਹਾਸ

Sant Balbir Singh Seechewal, vikramjit singh sahni

June 03, 2022 01:00 PM

ਚੰਡੀਗੜ੍ਹ :  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਤਿਹਾਸ ਕਾਇਮ ਕਰਦਿਆਂ ਰਾਜ ਸਭਾ ਦੀਆਂ ਦੋ ਹੋਰ ਸੀਟਾਂ ’ਤੇ ਬਿਨ੍ਹਾਂ ਮੁਕਾਬਲੇ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਪਾਰਟੀ ਦੇ ਪੰਜ ਆਗੂ ਪਹਿਲਾਂ ਹੀ ਰਾਜ ਸਭਾ ਦੇ ਮੈਂਬਰ ਬਣ ਚੁੱਕੇ ਹਨ। ਇਸ ਤਰ੍ਹਾਂ ਸੰਸਦ ਦੇ ਉਪਰਲੇ ਸਦਨ (ਰਾਜ ਸਭਾ) ’ਚ ਪੰਜਾਬ ਤੋਂ ‘ਆਪ’ ਦੇ ਕੁੱਲ 7 ਮੈਂਬਰ ਹੋ ਗਏ ਹਨ।  

ਸ਼ੁੱਕਰਵਾਰ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਪ੍ਰਾਪਤੀ ਕਰਦਿਆਂ ‘ਆਪ’ ਨੇ ਸੂਬੇ ਤੋਂ ਰਾਜ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਕਬਜਾ ਕਰ ਲਿਆ ਹੈ। ਪੰਜਾਬ ਵੱਲੋਂ ਰਾਜ ਸਭਾ ਲਈ 7 ਮੈਂਬਰਾਂ  ਦੀ 6 ਸਾਲਾਂ ਲਈ ਚੋਣ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾ ’ਚ ‘ਆਪ’ ਦੇ ਸਭ ਤੋਂ ਜ਼ਿਆਦਾ 92 ਵਿਧਾਇਕਾਂ ਨੇ ਜਿੱਤ ਪ੍ਰਾਪਤ ਕੀਤੀ ਸੀ। ਇਸ ਲਈ ਵਿਰੋਧੀ ਦਲਾਂ ਨੇ ਰਾਜ ਸਭਾ ਦੀ ਚੋਣ ’ਚ ਕੋਈ ਵੀ ਉਮੀਦਵਾਰ ਮੈਦਾਨ ’ਚ ਨਹੀਂ ਉਤਾਰਿਆ ਸੀ। 

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਰਿਟਰਨਿੰਗ ਅਫ਼ਸਰ ਕਮ ਸਕੱਤਰ ਸੁਰਿੰਦਰ ਪਾਲ ਨੇ ਇੱਕ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ‘ਆਪ’ ਦੇ ਉਮੀਦਵਾਰ ਪਦਮ ਸ੍ਰੀ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮ ਸ੍ਰੀ, ਕਾਰੋਬਾਰੀ ਤੇ ਸਮਾਜਸੇਵੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਲਈ ਜੇਤੂ ਕਰਾਰ ਦੇ ਦਿੱਤਾ। ਰਿਟਰਨਿੰਗ ਕਮ ਸਕੱਤਰ ਨੇ ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਲਈ ਜੇਤੂ ਐਲਾਨਦਿਆਂ  ‘ਚੋਣ ਜੇਤੂ ਹੋਣ ਦੇ ਸਰਟੀਫਿਕੇਟ’ ਵੀ ਪ੍ਰਦਾਨ ਕੀਤੇ। 

ਚੁਣੇ ਗਏ ਉਮੀਦਵਾਰਾਂ ਸੀਚੇਵਾਲ ਅਤੇ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਸਮੇਂ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਵਿਸ਼ਵਾਸ਼ ਪ੍ਰਗਟ ਕੀਤਾ ਕਿ ਉਹ ਦੋਵੇਂ  ਪੰਜਾਬ ਦੀ ਬਿਹਤਰੀ ਲਈ ਯਤਨ ਕਰਨਗੇ ਅਤੇ ਸੂਬੇ ਦੇ ਮਹੱਤਵਪੂਰਨ ਮੁੱਦਿਆਂ ਨੂੰ ਰਾਜ ਸਭਾ ’ਚ ਰੱਖਣਗੇ। 

ਵਰਨਣਯੋਗ ਹੈ ਕਿ ਸੀਚੇਵਾਲ ਅਤੇ ਸਾਹਨੀ ਦੀ ਰਾਜ ਸਭਾ ਮੈਂਬਰ ਵਜੋਂ ਹੋਈ ਜਿੱਤ ਤੋਂ ਬਾਅਦ ‘ਆਪ’ ਨੇ ਸੰਸਦ ਵਿੱਚ ਪਹੁੰਚਣ ਲਈ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਪਛਾੜ ਦਿੱਤਾ ਹੈ, ਕਿਉਂਕਿ  ‘ਆਪ’ ਕੋਲ ਪਹਿਲਾਂ ਹੀ ਰਾਜ ਸਭਾ ’ਚ ਹਰਭਜਨ ਸਿੰਘ , ਰਾਘਵ ਚੱਢਾ, ਸੰਦੀਪ ਪਾਠਕ, ਸੰਜੀਵ ਅਰੋੜਾ ਅਤੇ ਅਸ਼ੋਕ ਮਿੱਤਲ ਸਮੇਤ ਪੰਜ ਮੈਂਬਰ ਹਨ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ