Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ 'ਆਪ' ਉਮੀਦਵਾਰ ਗੁਰਮੇਲ ਸਿੰਘ ਨੇ ਜ਼ਿਮਨੀ ਚੋਣਾਂ ਲਈ ਭਰੀ ਨਾਮਜ਼ਦਗੀ

AAP candidate Gurmel Singh

June 04, 2022 06:27 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਨੇ ਸ਼ਨੀਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਭਰਿਆ। ਗੁਰਮੇਲ ਸਿੰਘ ਪਿੰਡ ਘਰਾਚੋ ਦੇ ਸਰਪੰਚ ਹੋਂਦ ਦੇ ਨਾਲ ਨਾਲ 'ਆਪ' ਦੇ ਜ਼ਿਲ੍ਹਾ ਸੰਗਰੂਰ ਦੇ ਇੰਚਾਰਜ ਵੀ ਹਨ ਅਤੇ ਪਾਰਟੀ ਹਾਈਕਮਾਂਡ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਗੁਰਮੇਲ ਸਿੰਘ ਦੇ ਨਾਂ 'ਤੇ ਸ਼ੁੱਕਰਵਾਰ ਨੂੰ ਮੋਹਰ ਲਾਈ ਸੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, '' ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਗੁਰਮੇਲ ਸਿੰਘ ਨੂੰ ਸੰਗਰੂਰ ਉਪ ਚੋਣ ਲਈ ਉਮੀਦਵਾਰ ਬਣਾਉਣਾ ਇਸ ਦਾ ਵੱਡਾ ਪ੍ਰਮਾਣ ਹੈ।'' ਉਨ੍ਹਾਂ ਗੁਰਮੇਲ ਸਿੰਘ 'ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਪੜ੍ਹਿਆ, ਲਿਖਿਆ ਗੁਰਮੇਲ ਸਿੰਘ ਆਪਣੀਆਂ ਜੜ੍ਹਾਂ ਨਾਲ ਜੁੜਿਆ ਹੋਇਆ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਕੰਮ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ਗਣਿਤ ਵਿਸ਼ੇ ਦਾ ਗਰੈਜ਼ੂਏਟ ਹੈ ਅਤੇ ਉਸ ਨੇ ਐਮ.ਬੀ.ਏ. ਵੀ ਕੀਤੀ ਹੈ। ਰਾਜਨੀਤਿਕ ਖੇਤਰ 'ਚ ਆਉਣ ਤੋਂ ਪਹਿਲਾਂ ਗੁਰਮੇਲ ਸਿੰਘ ਇੱਕ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਨ੍ਹਾਂ ਸਾਲ 2018 ਤੱਕ ਵੱਖ-ਵੱਖ ਸਕੂਲਾਂ ਵਿੱਚ ਪੜ੍ਹਾਇਆ ਹੈ। ਪਾਰਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੁਰਮੇਲ ਸਿੰਘ ਨੂੰ 2015 'ਚ ਭਵਾਨੀਗੜ੍ਹ ਬਲਾਕ ਦਾ ਪ੍ਰਧਾਨ ਬਣਾਇਆ ਗਿਆ ਸੀ। ਸਾਲ 2018 'ਚ ਗੁਰਮੇਲ ਸਿੰਘ ਪਿੰਡ ਘਰਾਚੋਂ ਦੇ ਸਰਪੰਚ ਚੁਣੇ ਗਏ ਸਨ ਅਤੇ 2021 'ਚ ਪਾਰਟੀ ਨੇ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਸੀ।

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਉਸ ਦਾ ਇੱਕੋ ਇੱਕ ਉਦੇਸ਼ ਸੰਗਰੂਰ ਲੋਕ ਸਭਾ ਹਲਕੇ ਦਾ ਵਿਕਾਸ ਕਰਨਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਨੂੰ ਅੱਗੇ ਵਧਾ ਕੇ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ ਹੈ। ਗੁਰਮੇਲ ਸਿੰਘ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਉਹ ਸੰਸਦ 'ਚ ਪੰਜਾਬ ਦੇ ਮਹੱਤਵਪੂਰਨ ਮੁੱਦਿਆਂ ਨੂੰ ਚੁਕਣਗੇ।
ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ (ਮੁੱਖ ਮੰਤਰੀ) ਭਗਵੰਤ ਮਾਨ 'ਆਪ' ਵੱਲੋਂ ਦੋ ਵਾਰ ਸਾਲ 2014 ਅਤੇ 2019 'ਚ ਲੋਕ ਸਭਾ ਮੈਂਬਰ ਚੁਣੇ ਗਏ ਸਨ, ਪਰ ਵਿਧਾਨ ਸਭਾ ਚੋਣਾ ਦੌਰਾਨ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਧੂਰੀ ਤੋਂ ਜਿੱਤ ਪ੍ਰਾਪਤ ਕੀਤੀ ਹੈ, ਜਿਸ ਕਾਰਨ ਉਨ੍ਹਾਂ ਲੋਕ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ