Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮੁੱਖ ਮੰਤਰੀ ਮਾਨ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਕਮਰਾ ਬੰਦ ਮੀਟਿੰਗ

Chief Minister Bhagwant Mann

June 05, 2022 10:14 PM

ਅੰਮ੍ਰਿਤਸਰ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਪਾਵਨ ਅਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸ਼ਰਧਾ ਨਾਲ ਆਪਣਾ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਮੇਰੀ ਸਰਕਾਰ ਦਾ ਹਰੇਕ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਿਤ ਹੋਵੇ।”

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਲੰਮੇ ਸਮੇਂ ਤੋਂ ਦੁਨਿਆਵੀ ਅਤੇ ਅਧਿਆਤਮਕ ਸ਼ਕਤੀਆਂ ਦਾ ਸਰੋਤ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ ਸਿੱਖ ਹੀ ਨਹੀਂ ਸਗੋਂ ਹਰੇਕ ਪੰਜਾਬੀ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਇਸ ਪਾਵਨ ਅਸਥਾਨ ਤੋਂ ਸ਼ਕਤੀ ਹਾਸਲ ਕਰਦਾ ਹੈ। ਭਗਵੰਤ ਮਾਨ ਨੇ ਅਰਦਾਸ ਕੀਤੀ ਕਿ ਸੂਬੇ ਵਿਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰੇਕ ਖੇਤਰ ਵਿਚ ਮੁਲਕ ਦੀ ਅਗਵਾਈ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡਾ ਫਤਵਾ ਦਿੱਤਾ ਜਿਸ ਕਰਕੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਨ ਲਈ ਉਹ ਅਕਾਲ ਪੁਰਖ ਦੀਆਂ ਮਿਹਰਾਂ ਹਾਸਲ ਕਰਨ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਅਸਥਾਨ ਉਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਅਤੇ ਇੱਥੇ ਆਉਣ ਨਾਲ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਨਵੇਂ ਉਤਸ਼ਾਹ ਤੇ ਜੋਸ਼ ਨਾਲ ਭਰ ਦਿੱਤਾ ਹੈ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚ ਵਿਸਥਾਰ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ਉਤੇ ਪਾਉਣ ਲਈ ਨੌਜਵਾਨਾਂ ਦੀ ਵੱਧ ਸ਼ਮੂਲੀਅਤ ਵਾਲੇ ਮਸਲਿਆਂ ਉਤੇ ਵੀ ਚਰਚਾ ਕੀਤੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ