Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

ਭਾਰੀ ਗਿਰਾਵਟ ਨਾਲ ਖੁੱਲ੍ਹਿਆ ਸ਼ੇਅਰ ਬਾਜ਼ਾਰ, ਸੈਂਸੈਕਸ 678 ਅੰਕ ਡਿੱਗਿਆ

Stock market

June 10, 2022 12:23 PM

ਨਵੀਂ ਦਿੱਲੀ : ਸ਼ੁੱਕਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਖੁੱਲ੍ਹਿਆ। BSE ਦੇ ਸੈਂਸੈਕਸ ਅਤੇ NSE ਦੇ ਨਿਫਟੀ 'ਚ 1 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਖ਼ਬਰ ਲਿਖੇ ਜਾਣ ਤਕ ਬੀਐਸਈ ਦਾ ਸੈਂਸੈਕਸ 678 ਅੰਕਾਂ ਦੀ ਗਿਰਾਵਟ ਨਾਲ 54,642.29 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ NSE ਦਾ ਨਿਫਟੀ 1.2 ਫੀਸਦੀ ਜਾਂ 197.95 ਅੰਕ ਡਿੱਗ ਕੇ 16,280.15 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।ਸ਼ੁਰੂਆਤੀ ਕਾਰੋਬਾਰ 'ਚ ਹੀ ਸੈਂਸੈਕਸ 600 ਅੰਕ ਟੁੱਟ ਗਿਆ ਸੀ। ਆਈਟੀ, ਬੈਂਕਿੰਗ, ਫਾਇਨਾਂਸ ਅਤੇ ਕੰਜ਼ਿਊਮਰ ਡਿਊਰੇਬਲਸ ਕੰਪਨੀਆਂ ਦੇ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਸੈਂਸੈਕਸ 'ਚ ਸ਼ਾਮਲ ਸ਼ੇਅਰਾਂ 'ਚੋਂ ਵਿਪਰੋ 'ਚ ਸਭ ਤੋਂ ਜ਼ਿਆਦਾ 3.38 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਇਲਾਵਾ ਟੈਕ ਮਹਿੰਦਰਾ, ਟਾਟਾ ਸਟੀਲ, ਇੰਫੋਸਿਸ, ਕੋਟਕ ਮਹਿੰਦਰਾ ਬੈਂਕ, ਬਜਾਜ ਫਾਈਨਾਂਸ, ਐਚਡੀਐਫਸੀ, ਐਚਡੀਐਫਸੀ ਬੈਂਕ ਅਤੇ ਟੀਸੀਐਸ ਦੇ ਸ਼ੇਅਰ ਵੀ ਗਿਰਾਵਟ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਦੂਜੇ ਪਾਸੇ ਪਾਵਰਗ੍ਰਿਡ, ਐਨਟੀਪੀਸੀ ਅਤੇ ਟੀਸੀਐਸ ਹਰੇ ਰੰਗ ਵਿੱਚ ਕਾਰੋਬਾਰ ਕਰ ਰਹੇ ਸਨ। ਵੀਰਵਾਰ ਨੂੰ BSE ਸੈਂਸੈਕਸ 427.79 ਅੰਕ ਯਾਨੀ 0.78 ਫੀਸਦੀ ਦੇ ਵਾਧੇ ਨਾਲ 55,320.28 'ਤੇ ਬੰਦ ਹੋਇਆ। ਇਸੇ ਤਰਜ਼ 'ਤੇ, NSE ਦਾ ਨਿਫਟੀ ਵੀ ਵੀਰਵਾਰ ਨੂੰ 121.85 ਅੰਕ ਜਾਂ 0.74 ਫੀਸਦੀ ਦੀ ਛਾਲ ਨਾਲ 16,478.10 'ਤੇ ਬੰਦ ਹੋਇਆ।

ਰੁਪਏ ਦੀ ਗੱਲ ਕਰੀਏ ਤਾਂ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਇਹ 8 ਪੈਸੇ ਦੀ ਕਮਜ਼ੋਰੀ ਨਾਲ 77.82 'ਤੇ ਦੇਖਿਆ ਗਿਆ, ਜੋ ਕਿ ਰਿਕਾਰਡ ਹੇਠਲੇ ਪੱਧਰ 'ਤੇ ਹੈ।ਏਸ਼ੀਆਈ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਟੋਕੀਓ, ਹਾਂਗਕਾਂਗ ਅਤੇ ਸਿਓਲ ਦੇ ਸ਼ੇਅਰ ਬਾਜ਼ਾਰਾਂ 'ਚ ਭਾਰੀ ਗਿਰਾਵਟ ਦੇ ਨਾਲ ਕਾਰੋਬਾਰ ਹੁੰਦਾ ਦੇਖਿਆ ਗਿਆ। ਇਸ ਦੇ ਨਾਲ ਹੀ ਸ਼ੰਘਾਈ ਬਾਜ਼ਾਰ ਹਰੇ ਨਿਸ਼ਾਨ 'ਚ ਕਾਰੋਬਾਰ ਕਰਦਾ ਨਜ਼ਰ ਆਇਆ। ਵੀਰਵਾਰ ਨੂੰ ਅਮਰੀਕੀ ਸ਼ੇਅਰ ਬਾਜ਼ਾਰ ਵੀ ਗਿਰਾਵਟ ਨਾਲ ਬੰਦ ਹੋਏ।

ਇਸ ਦੌਰਾਨ ਅੰਤਰਰਾਸ਼ਟਰੀ ਬਾਜ਼ਾਰ 'ਚ ਬ੍ਰੈਂਟ ਕੱਚੇ ਤੇਲ ਦੀਆਂ ਕੀਮਤਾਂ 'ਚ 0.65 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 122.27 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਭਾਰਤੀ ਸਟਾਕ ਐਕਸਚੇਂਜ ਤੋਂ ਪ੍ਰਾਪਤ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਵੀਰਵਾਰ ਨੂੰ 1,512.64 ਕਰੋੜ ਰੁਪਏ ਦੇ ਸ਼ੇਅਰ ਵੇਚੇ।

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ