Monday, December 22, 2025

World

ਕੈਨੇਡਾ 'ਚ ਫ਼ਸੇ ਭਾਰਤੀ, ਵੈਕਸੀਨ ਨਾ ਲਵਾਉਣ ਵਾਲਿਆਂ ਨੂੰ ਨਹੀਂ ਮਿਲ ਰਿਹੈ ਵੀਜ਼ਾ

Indians student in Canada

June 10, 2022 12:55 PM

ਟਰਾਂਟੋ : ਕੋਰੋਨਾ ਵੈਕਸੀਨ ਨਾ ਲਵਾਉਣ ਕਰ ਕੇ ਕੈਨੇਡਾ ਵਿੱਚ ਕਈ ਭਾਰਤੀ ਫਸ ਗਏ ਹਨ। ਕੋਰੋਨਾ ਵੈਕਸੀਨ ਨਾ ਲਵਾਉਣ ਕਰਕੇ ਉਨ੍ਹਾਂ ਨੂੰ ਵੀਜ਼ਾ ਨਹੀਂ ਮਿਲ ਰਿਹਾ ਕਿਉਂਕਿ ਕਾਨੂੰਨ ਅਨੁਸਾਰ ਐਸੇ ਵੈਕਸੀਨ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਟ੍ਰੈਵਲ ਜਾਂ ਸਰਹੱਦ ਪਾਰ ਕਰਨ ਦੀ ਇਜਾਜ਼ਤ ਨਹੀਂ ਹੈ। ਮਿਲੀ ਜਾਣਕਾਰੀ ਮੁਤਾਬਕ ਇੰਡੋ-ਕੈਨੇਡੀਅਨ ਨਾਗਰਿਕ ਜਿਨ੍ਹਾਂ ਨੇ ਆਪਣੀ ਮਰਜ਼ੀ ਨਾਲ ਕੋਵਿਡ ਵੈਕਸੀਨ ਲੈਣ ਤੋਂ ਇਨਕਾਰ ਕੀਤਾ ਸੀ, ਉਨ੍ਹਾਂ ਨੂੰ ਹੁਣ ਭਾਰਤ ਪਰਤਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਨੇਡਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਅਨੁਸਾਰ ਵੈਕਸੀਨ ਤੋਂ ਬਿਨਾਂ ਕਿਸੇ ਵੀ ਵਿਅਕਤੀ ਨੂੰ ਟ੍ਰੈਵਲ ਜਾਂ ਸਰਹੱਦ ਪਾਰ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਵੀਜ਼ਾ ਮਿਲਣ ਵਿੱਚ ਦਿੱਕਤ ਆ ਰਹੀ ਹੈ। ਦੂਜੇ ਪਾਸੇ ਅਜਿਹੇ ਨਾਗਰਿਕਾਂ ਅੰਦਰ ਰੋਸ ਹੈ। ਕਈ ਇੰਡੋ-ਕੈਨੇਡੀਅਨ ਪੰਜਾਬੀਆਂ ਨੇ ਸਰੀ ਦੇ ਲਿਬਰਲ ਸੰਸਦ ਮੈਂਬਰ ਰਣਦੀਪ ਸਰਾਏ ਦੇ ਦਫਤਰ ਵਿਖੇ ਇਸ ਨਿਯਮ ਖਿਲਾਫ ਪ੍ਰਦਰਸ਼ਨ ਵੀ ਕੀਤਾ। ਸਿੱਖ ਫਰੀਡਮ ਅਲਾਇੰਸ ਦੇ ਬੈਨਰ ਹੇਠ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਵਿੱਚੋਂ ਕੰਵਲਜੀਤ ਸਿੰਘ ਨੇ ਕਿਹਾ ਕਿ ਕੈਨੇਡੀਅਨ ਨਾਗਰਿਕਾਂ ਨੂੰ ਕਿਤੇ ਵੀ ਜਾਣ ਦੀ ਬੁਨਿਆਦੀ ਆਜ਼ਾਦੀ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਧਰ, ਕੈਨੇਡੀਅਨ ਸਰਕਾਰ ਦਾ ਕਹਿਣਾ ਹੈ ਕਿ ਦੂਜੇ ਦੇਸ਼ ਵੀ ਵੈਕਸੀਨੇਸ਼ਨ ਨਹੀਂ ਕਰਵਾਉਣ ਵਾਲੇ ਲੋਕਾਂ ਨੂੰ ਐਂਟਰੀ ਨਹੀਂ ਦੇ ਰਹੇ। 30 ਮਈ ਨੂੰ ਪ੍ਰੋਗਰੈਸਿਵ ਕੰਜ਼ਰਵੇਟਿਵ ਐਮਪੀ ਮੇਲਿਸਾ ਲੈਂਟਸਮੈਨ ਇੱਕ ਪ੍ਰਸਤਾਵ ਵੀ ਲੈ ਕੇ ਆਈ ਸੀ ਤਾਂ ਜੋ ਇਸ ਭੇਵਵਾਦ ਟ੍ਰੈਵਲ ਪਾਬੰਦੀ ਨੂੰ ਹਟਾਇਆ ਜਾ ਸਕੇ ਤੇ ਆਪਣੀ ਮਰਜ਼ੀ ਨਾਲ ਵੈਕਸੀਨ ਨਾ ਲਗਵਾਉਣ ਵਾਲਿਆਂ ਨੂੰ ਕਿਤੇ ਵੀ ਯਾਤਰਾ ਕਰਨ ਦੀ ਇਜਾਜ਼ਤ ਮਿਲੇ ਪਰ 200 ਸੰਸਦ ਮੈਂਬਰਾਂ ਨੇ ਇਸ ਪ੍ਰਸਤਾਵ ਨੂੰ ਰੱਦ ਕਰਾਉਣ ਲਈ ਇਸ ਦੇ ਵਿਰੁੱਧ ਵੋਟ ਦਿੱਤੀ, ਜਿਨ੍ਹਾਂ ਵਿੱਚੋਂ ਸਰਾਏ ਪ੍ਰਮੁੱਖ ਸਨ।

 

Have something to say? Post your comment