Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Religion

Amrit Vele Hukamnama Sahib Sri Darbar Sahib, Sri Amritsar – Ang 742 | 08 December 2025

December 08, 2025 06:33 AM

Amrit Vele Hukamnama Sahib Sri Darbar Sahib, Sri Amritsar, Ang 742, 08-Dec-2025

 

ਸੂਹੀ ਮਹਲਾ ੫ ॥   ਬੈਕੁੰਠ ਨਗਰੁ ਜਹਾ ਸੰਤ ਵਾਸਾ ॥   ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥   ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥   ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥   ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥  ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ 

 

सूही महला ५ ॥  बैकुंठ नगरु जहा संत वासा ॥   प्रभ चरण कमल रिद माहि निवासा ॥१॥ सुणि मन तन तुझु सुखु दिखलावउ ॥  हरि अनिक बिंजन तुझु भोग भुंचावउ ॥१॥ रहाउ ॥ अम्रित नामु भुंचु मन माही ॥ अचरज साद ता के बरने न जाही ॥२॥ लोभु मूआ त्रिसना बुझि थाकी ॥   पारब्रहम की सरणि जन ताकी ॥३॥ जनम जनम के भै मोह निवारे ॥  नानक दास प्रभ किरपा धारे ॥४॥२१॥२७॥ 

 

Soohee, Fifth Mehl:   The city of heaven is where the Saints dwell.   They enshrine the Lotus Feet of God within their hearts. ||1||   Listen, O my mind and body, and let me show you the way to find peace,   so that you may eat and enjoy the various delicacies of the Lord||1||Pause||   Taste the Ambrosial Nectar of the Naam, the Name of the Lord, within your mind.   Its taste is wondrous - it cannot be described. ||2||   Your greed shall die, and your thirst shall be quenched.   The humble beings seek the Sanctuary of the Supreme Lord God. ||3||   The Lord dispels the fears and attachments of countless incarnations.   God has showered His Mercy and Grace upon slave Nanak. ||4||21||27|| 

 

ਬੈਕੁੰਠ = ਵਿਸ਼ਨੂ ਦਾ ਸ੍ਵਰਗ। ਰਿਦ = ਹਿਰਦਾ।੧। ਦਿਖਲਾਵਉ = ਦਿਖਲਾਵਉਂ, ਮੈਂ ਵਿਖਾਵਾਂ। ਬਿੰਜਨ = ਸੁਆਦਲੇ ਭੋਜਨ। ਭੁੰਚਾਵਉ = ਭੁੰਚਾਵਉਂ, ਮੈਂ ਖਿਲਾਵਾਂ।੧।ਰਹਾਉ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਭੁੰਚੁ = ਖਾਹ। ਸੁਦ = ਸੁਆਦ।੨। ਤਾਕੀ = ਤੱਕੀ। ਬੁਝਿ ਥਾਕੀ = ਮਿਟ ਕੇ ਰਹਿ ਜਾਂਦੀ ਹੈ।੩। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਨਿਵਾਰੇ = ਦੂਰ ਕਰ ਦੇਂਦਾ ਹੈ।੪।

 

ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ। ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨।  ਹੇ ਭਾਈ! Bn ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩।  ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

 

हे भाई! जिस जगह (परमात्मा के संत जन बसते हैं, वोही जगह (असली) बैकुंठ की नगरी है। (संत जनों की संगत में रह कर) प्रभु के सुंदर चरण हृदय में आ बसते हैं।१। हे भाई! (मेरी बात) सुन, (आ,) मैं (तेरे) मन को तेरे तन को आत्मिक आनंद दिखा दूँ। प्रभु का नाम (मानों) अनकों सवादिष्ट भोजन हैं, (आयो, साध संगत में) मै तुम्हे स्वादिष्ट भोजन कराऊँ।१।रहाउ। हे भाई! (साध संगत मै रह कर) आत्मिक जीवन देने वाला हरी-नाम (भोजन) अपने मन मे खाया कर, इस भोजन के हैरान करने वाले स्वाद हैं, बयां नहीं किये जा सकते।२। हे भाई! जिन संत जनों ने (साध-संगत बैकुंठ मे आ कर) परमात्मा का सहारा देख लिया (उनके अंदर से) लोभ ख़तम हो जाता है, तृष्णा के अगन बुझ कर ख़तम हो जाती है।३। हे नानक! (कह-हे भाई!) प्रभु अपने दासों पर कृपा करता है, और उनके अनेकों जन्मो के डर मोह दूर कर देता है।४।२१।२७।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ