Friday, February 06, 2026
BREAKING
T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ ਮੁੰਬਈ ਹਵਾਈ ਅੱਡੇ ’ਤੇ ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ ਆਪਸ ਵਿੱਚ ਟਕਰਾਏ; ਯਾਤਰੀ ਸੁਰੱਖਿਅਤ CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ “ਸੰਵਿਧਾਨ ਦੀ ਪਾਲਣਾ ਕਰੋ ਜਾਂ ਦੇਸ਼ ਛੱਡੋ”: ਵਟਸਐਪ ਦੀ ਪ੍ਰਾਈਵੇਸੀ ਨੀਤੀ ’ਤੇ ਮੇਟਾ ਨੂੰ ਸੁਪਰੀਮ ਕੋਰਟ ਦੀ ਸਖ਼ਤ ਚੇਤਾਵਨੀ ਭਾਰਤ–ਅਮਰੀਕਾ ਵਪਾਰ ਸਮਝੌਤਾ: ਸ਼ੇਅਰ ਬਾਜ਼ਾਰ ’ਚ ਬੰਪਰ ਉਛਾਲ, ਪਰ ਸਿਆਸੀ ਸਵਾਲ ਵੀ ਖੜੇ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਜੀਠੀਆ ਮਾਮਲਾ: ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ, ਪੰਜਾਬ ਸਰਕਾਰ ਦੇਵੇਗੀ ਜਵਾਬ

Punjab

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪ੍ਰਦਰਸ਼ਨ, ਮੁੱਖ ਮੰਤਰੀ ਫੀਲਡ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ, 5-5 ਮਰਲੇ ਪਲਾਟਾਂ ਲਈ DC ਦਫ਼ਤਰ ਅੱਗੇ ਰੋਸ

January 29, 2026 02:28 PM

ਪਟਿਆਲਾ 29 ਜਨਵਰੀ :
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ (ZPSC) ਦੀ ਅਗਵਾਈ ਹੇਠ ਪਿੰਡ ਹਰੀਗੜ੍ਹ ਦੇ ਮਜ਼ਦੂਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਡੀ.ਸੀ. ਦੀ ਗੈਰ-ਮੌਜੂਦਗੀ ਵਿੱਚ ਮਜ਼ਦੂਰਾਂ ਦੇ ਵਫ਼ਦ ਨੇ ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ ਨੂੰ ਮੰਗ ਪੱਤਰ ਸੌਂਪਦਿਆਂ ਪੰਚਾਇਤੀ ਜ਼ਮੀਨ ਦਾ ਕਬਜ਼ਾ ਦਿਵਾਉਣ ਅਤੇ ਲੋੜਵੰਦਾਂ ਨੂੰ 5-5 ਮਰਲੇ ਦੇ ਪਲਾਟ ਵੰਡਣ ਦੀ ਮੰਗ ਕੀਤੀ।
ਪ੍ਰੈਸ ਨਾਲ ਗੱਲਬਾਤ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਅਤੇ ਇਕਾਈ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਹਰੀਗੜ੍ਹ ਦੀ ਪੰਚਾਇਤੀ ਜ਼ਮੀਨ ਸਬੰਧੀ ਫੈਸਲਾ 3 ਜੁਲਾਈ 2025 ਨੂੰ ਪੰਚਾਇਤ ਦੇ ਹੱਕ ਵਿੱਚ ਹੋ ਚੁੱਕਾ ਹੈ। ਇਸ ਦੇ ਬਾਵਜੂਦ, ਪ੍ਰਸ਼ਾਸਨ ਵੱਲੋਂ ਕਬਜ਼ਾ ਦਿਵਾਉਣ ਵਿੱਚ ਦੇਰੀ ਕੀਤੀ ਜਾ ਰਹੀ ਹੈ, ਜਿਸ ਦਾ ਦੋਸ਼ ਉਨ੍ਹਾਂ ਨੇ ਕਾਬਜ਼ ਧਿਰ ਨਾਲ ਕਥਿਤ ਮਿਲੀਭੁਗਤ ਨੂੰ ਦਿੱਤਾ।
ਆਗੂਆਂ ਨੇ ਕਿਹਾ ਕਿ ਤੁਰੰਤ ਤੌਰ ’ਤੇ ਜ਼ਮੀਨ ਦਾ ਕਬਜ਼ਾ ਛੁਡਵਾ ਕੇ ਤੀਜੇ ਹਿੱਸੇ ਦੀ ਰਿਜ਼ਰਵ ਕੋਟੇ ਵਾਲੀ ਜ਼ਮੀਨ ਮਜ਼ਦੂਰਾਂ ਨੂੰ ਸਸਤੀ ਦਰ ’ਤੇ ਠੇਕੇ ’ਤੇ ਦਿੱਤੀ ਜਾਵੇ। ਉਨ੍ਹਾਂ ਨੇ ਯਾਦ ਦਿਵਾਇਆ ਕਿ 2 ਮਈ 2023 ਨੂੰ ਹੋਏ ਗ੍ਰਾਮ ਸਭਾ ਦੇ ਇਜਲਾਸ ਦੌਰਾਨ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦਾ ਮਤਾ ਪਾਸ ਹੋਇਆ ਸੀ, ਪਰ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋਣ ਦੇ ਬਾਵਜੂਦ ਇਸ ’ਤੇ ਅਮਲ ਨਹੀਂ ਕੀਤਾ ਜਾ ਰਿਹਾ।
ਮਜ਼ਦੂਰ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਦਿਵਾਉਣ ਅਤੇ ਪਲਾਟਾਂ ਦੀ ਵੰਡ ਵਿੱਚ ਹੋ ਰਹੀ ਦੇਰੀ ਨੂੰ ਦੂਰ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ ਨੇ ਮੰਗ ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿੱਤਾ ਕਿ ਮਾਮਲੇ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਦਰਬਾਰਾ ਸਿੰਘ, ਗੁਰਮੀਤ ਕੌਰ, ਨਰਿੰਦਰ ਕੌਰ, ਅਮਰਜੀਤ ਕੌਰ, ਜਸਪਾਲ ਕੌਰ, ਸੱਤਿਆ ਕੌਰ ਸਮੇਤ ਹੋਰ ਮਜ਼ਦੂਰ ਹਾਜ਼ਰ ਸਨ।

Have something to say? Post your comment

More from Punjab

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ

ਪੰਜਾਬ ਦੀਆਂ ਸੜਕਾਂ ‘ਤੇ ਵੱਡੀ ਸਫ਼ਲਤਾ: ਸੜਕ ਸੁਰੱਖਿਆ ਫੋਰਸ ਕਾਰਨ ਮੌਤਾਂ ਵਿੱਚ 48% ਦੀ ਇਤਿਹਾਸਕ ਗਿਰਾਵਟ

ਪੰਜਾਬ ਦੀਆਂ ਸੜਕਾਂ ‘ਤੇ ਵੱਡੀ ਸਫ਼ਲਤਾ: ਸੜਕ ਸੁਰੱਖਿਆ ਫੋਰਸ ਕਾਰਨ ਮੌਤਾਂ ਵਿੱਚ 48% ਦੀ ਇਤਿਹਾਸਕ ਗਿਰਾਵਟ

ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ

ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ

ਕੇਂਦਰੀ ਬਜਟ ’ਚ ਪੰਜਾਬ ਅਤੇ ਕਿਸਾਨਾਂ ਨਾਲ ਵਿਤਕਰਾ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਗਟਾਈ ਨਿਰਾਸ਼ਾ

ਕੇਂਦਰੀ ਬਜਟ ’ਚ ਪੰਜਾਬ ਅਤੇ ਕਿਸਾਨਾਂ ਨਾਲ ਵਿਤਕਰਾ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਗਟਾਈ ਨਿਰਾਸ਼ਾ

ਗੁਰਦਾਸਪੁਰ ਦੇ 7 ਸਾਲਾ ਕਰਮਨਬੀਰ ਸਿੰਘ ਨੇ 195 ਦੇਸ਼ਾਂ ਦੇ ਨਾਮ ਯਾਦਦਾਸ਼ਤ ਨਾਲ ਸੁਣਾਕੇ ਇਤਿਹਾਸ ਰਚਿਆ

ਗੁਰਦਾਸਪੁਰ ਦੇ 7 ਸਾਲਾ ਕਰਮਨਬੀਰ ਸਿੰਘ ਨੇ 195 ਦੇਸ਼ਾਂ ਦੇ ਨਾਮ ਯਾਦਦਾਸ਼ਤ ਨਾਲ ਸੁਣਾਕੇ ਇਤਿਹਾਸ ਰਚਿਆ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ

ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ

ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ

ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ 62 ਘੰਟੇ ਚੱਲੀ ED-IT ਦੀ ਛਾਪੇਮਾਰੀ ਸਮਾਪਤ, ਏਜੰਸੀਆਂ ਵਾਪਸ ਮੁੜੀਆਂ—

ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ 62 ਘੰਟੇ ਚੱਲੀ ED-IT ਦੀ ਛਾਪੇਮਾਰੀ ਸਮਾਪਤ, ਏਜੰਸੀਆਂ ਵਾਪਸ ਮੁੜੀਆਂ—

ਨਵਜੋਤ ਕੌਰ ਸਿੱਧੂ ਨੇ ਕਿਹਾ, ਮੇਰੇ ਘਰ 'ਚ ਹਰ ਵੇਲੇ ਮਿਲੇਗਾ ਗੌਮੂਤਰ : ਅਨਿਰੁੱਧਾਚਾਰੀਆ ਨੂੰ ਮਿਲੇ ਨਵਜੋਤ ਕੌਰ ਸਿੱਧੂ- ਕੈਂਸਰ ਵੀ ਗਊ ਮਾਤਾ ਦੀ ਕਿਰਪਾ ਤੇ ਆਯੂਵੇਦ ਨਾਲ਼ ਠੀਕ ਹੋਇਆ, ਡਾਕਟਰਾਂ ਨੇ ਚਾਰ ਹਫਤੇ ਦੀ ਮਹਿਮਾਨ ਦਸਿਆ ਸੀ :  ਅਨਿਰੁੱਧਾਚਾਰੀਆ

ਹਾਈ ਕੋਰਟ ਵੱਲੋਂ 184 ਸੀਨੀਅਰ ਸਹਾਇਕ-ਕਮ-ਇੰਸਪੈਕਟਰਾਂ ਦੀ ਭਰਤੀ ਨੂੰ ਕਲੀਨ ਚਿੱਟ, ਪੇਪਰ ਲੀਕ ਦੇ ਦੋਸ਼ ਰੱਦ

ਹਾਈ ਕੋਰਟ ਵੱਲੋਂ 184 ਸੀਨੀਅਰ ਸਹਾਇਕ-ਕਮ-ਇੰਸਪੈਕਟਰਾਂ ਦੀ ਭਰਤੀ ਨੂੰ ਕਲੀਨ ਚਿੱਟ, ਪੇਪਰ ਲੀਕ ਦੇ ਦੋਸ਼ ਰੱਦ