ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ ਉੱਚ-ਗੁਣਵੱਤਾ ਵਾਲੀਆਂ ਸੜਕਾਂ ਅਤੇ 10 ਸਾਲਾਂ ਲਈ ਇਨ੍ਹਾਂ ਦੀ ਸਾਂਭ-ਸੰਭਾਲ ਨੂੰ ਬਣਾਏਗਾ ਯਕੀਨੀ
ਮੋਹਾਲੀ ਵਿੱਚ ਸੜਕਾਂ ਦੀ ਮੁਰੰਮਤ ਫ਼ਰਵਰੀ ਵਿੱਚ ਸ਼ੁਰੂ ਹੋਵੇਗੀ ਅਤੇ ਅਕਤੂਬਰ ਵਿੱਚ ਮੁਕੰਮਲ ਹੋਵੇਗੀ
ਕਰੀਬ 700 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ 80 ਕਿਲੋਮੀਟਰ ਸੜਕੀ ਨੈੱਟਵਰਕ ਨੂੰ ਕੀਤਾ ਜਾਵੇਗਾ ਕਵਰ
ਚੰਡੀਗੜ
ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂਕੀਤਾ ਜਾਵੇਗਾ।
ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂਲਈ ਬਿਹਤਰ ਸੜਕੀ ਸੰਪਰਕ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੜਕੀਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਰਾਜ ਮਾਰਗਾਂ ਅਤੇ ਪੇਂਡੂਸੜਕਾਂ ਨੂੰ ਪਹਿਲਾਂ ਹੀ ਤਰਜੀਹੀ ਤੌਰ ‘ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਭਤੋਂ ਵੱਡੇ ਸ਼ਹਿਰੀ ਕੇਂਦਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਸੜਕਾਂ ਦੇ ਵਿਆਪਕ ਅਪਗ੍ਰੇਡੇਸ਼ਨ ਦੇਕੰਮ ਸ਼ੁਰੂ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਨੂੰ ਵਿਸ਼ਵ ਪੱਧਰੀ ਸ਼ਹਿਰੀਬੁਨਿਆਦੀ ਢਾਂਚੇ ਵਿੱਚ ਬਦਲਣ ਲਈ ਵਿਆਪਕ ਵਿਕਾਸ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਸ਼ਹਿਰ ਦੇਮਾਸਟਰ ਪਲਾਨ ਮੁਤਾਬਕ ਸ਼ਹਿਰ ਦੇ ਮੁੱਖ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਇੱਕਸਮਰਪਿਤ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਤਿਆਰ ਕੀਤਾ ਗਿਆ ਹੈ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਗਮਾਡਾ ਅਤੇ ਨਗਰ ਨਿਗਮਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਪ੍ਰਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ 'ਤੇ ਅਪਗ੍ਰੇਡ ਕੀਤਾਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਸਣੇ ਟ੍ਰੈਫਿਕ ਨਾਲ ਸਬੰਧਤਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਅਤੇ ਸੈਲਾਨੀਆਂਲਈ ਸੁਰੱਖਿਅਤ ਅਤੇ ਆਰਾਮਦਾਇਕ ਆਵਾਜਾਈ ਸਹੂਲਤਾਂ ਯਕੀਨੀ ਬਣਾਉਣ ਲਈ ਖਸਤਾ ਸੜਕਾਂ ਦੀ ਮੁਰੰਮਤਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।
ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੜਕਾਂ ਅਤੇ ਮਹੱਤਵਪੂਰਨ ਜੰਕਸ਼ਨਾਂ ਦੇ ਸੁੰਦਰੀਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾਜਾਵੇਗਾ। ਸੁੰਦਰੀਕਰਨ ਦੇ ਕੰਮਾਂ ਵਿੱਚ ਲੈਂਡਸਕੇਪਿੰਗ, ਆਧੁਨਿਕ ਰੌਸ਼ਨੀ ਪ੍ਰਣਾਲੀਆਂ ਦੀ ਸਥਾਪਨਾ ਅਤੇਹਰਿਆਵਲ ਵਿੱਚ ਵਾਧਾ ਕਰਨਾ ਸ਼ਾਮਲ ਹੋਵੇਗਾ, ਜਿਸ ਦਾ ਉਦੇਸ਼ ਸ਼ਹਿਰ ਦੀ ਸਮੁੱਚੀ ਸੁੰਦਰਤਾ ਅਤੇ ਵਾਤਾਵਰਣ ਦੀਗੁਣਵੱਤਾ ਨੂੰ ਬਿਹਤਰ ਬਣਾਉਣਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਅਧੀਨ ਸਾਰੇ ਵਿਕਾਸ ਕਾਰਜ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ(ਐਨ.ਐਚ.ਏ.ਆਈ.) ਦੀ ਤਰਜ਼ 'ਤੇ ਅਤੇ ਹਾਈਬ੍ਰਿਡ ਐਨੂਇਟੀ ਮੋਡ (ਐਚ.ਏ.ਐਮ.) ਰਾਹੀਂ ਲਾਗੂ ਕੀਤੇ ਜਾਣਗੇ।ਇਸ ਮਾਡਲ ਤਹਿਤ ਜਿਸ ਠੇਕੇਦਾਰ ਨੂੰ ਪ੍ਰਾਜੈਕਟ ਸੌਂਪਿਆ ਜਾਵੇਗਾ, ਉਹ ਇਨ੍ਹਾਂ ਕੰਮਾਂ ਨੂੰ ਮੁਕੰਮਲ ਕਰਨ ਦੇਨਾਲ-ਨਾਲ 10 ਸਾਲਾਂ ਦੀ ਮਿਆਦ ਲਈ ਸੜਕਾਂ ਦੀ ਸਾਂਭ-ਸੰਭਾਲ ਲਈ ਵੀ ਜ਼ਿੰਮੇਵਾਰ ਹੋਵੇਗਾ।
ਇਨ੍ਹਾਂ ਪ੍ਰਾਜੈਕਟਾਂ ਦੀ ਵਿੱਤੀ ਪ੍ਰਣਾਲੀ ਬਾਰੇ ਦੱਸਦਿਆ ਕੈਬਨਿਟ ਮੰਤਰੀ ਨੇ ਕਿਹਾ ਕਿ ਭੁਗਤਾਨ 40:60 ਫਾਰਮੂਲੇਅਨੁਸਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਦੀ ਲਾਗਤ ਦਾ 40 ਫ਼ੀਸਦ ਸਰਕਾਰ ਵੱਲੋਂ ਉਸਾਰੀ ਦੇ ਪੜਾਅਦੌਰਾਨ ਅਦਾ ਕੀਤਾ ਜਾਵੇਗਾ, ਜਦੋਂ ਕਿ ਬਾਕੀ 60 ਫ਼ੀਸਦੀ ਠੇਕੇਦਾਰ ਵੱਲੋਂ ਖਰਚ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ 10 ਸਾਲਾਂ ਦੀ ਮਿਆਦ ਵਿੱਚ ਠੇਕੇਦਾਰ ਨੂੰ ਸਾਲਾਨਾ ਭੁਗਤਾਨਾਂ ਰਾਹੀਂ ਬਾਕੀ ਰਕਮਅਦਾ ਕੀਤੀ ਜਾਵੇਗੀ। ਇਸ ਵਿਧੀ ਰਾਹੀਂ ਠੇਕੇਦਾਰ ਦੀ ਜਵਾਬਦੇਹੀ ਵਧੇਗੀ ਅਤੇ ਉੱਚ-ਗੁਣਵੱਤਾ ਵਾਲੇ ਸੜਕੀਬੁਨਿਆਦੀ ਢਾਂਚੇ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇਗਾ।
ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਫਰਵਰੀ ਮਹੀਨੇ ਵਿੱਚਸ਼ੁਰੂ ਹੋ ਜਾਵੇਗਾ ਅਤੇ ਇਸੇ ਸਾਲ ਅਕਤੂਬਰ ਤੱਕ ਪੂਰਾ ਹੋਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸਪ੍ਰਾਜੈਕਟ ਦੀ ਯੋਜਨਾ ਇੱਕ ਸਪੱਸ਼ਟ ਸਮਾਂ-ਸੀਮਾ ਦੇ ਨਾਲ ਬਣਾਈ ਗਈ ਹੈ ਤਾਂ ਜੋ ਸ਼ਹਿਰੀ ਆਵਾਜਾਈ ਵਿੱਚ ਸੁਧਾਰਦੇ ਇਸ ਪ੍ਰਾਜੈਕਟ ਦੌਰਾਨ ਜਨਤਾ ਨੂੰ ਜ਼ਿਆਦਾ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤਲਗਭਗ 700 ਕਰੋੜ ਰੁਪਏ ਦਾ ਲਾਗਤ ਨਾਲ ਸੜਕਾਂ ਦਾ ਮਜ਼ਬੂਤੀਕਰਨ ਅਤੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾਅਤੇ ਇਸ ਪਹਿਲਕਦਮੀ ਅਧੀਨ ਮੋਹਾਲੀ ਸ਼ਹਿਰ ਵਿੱਚ ਲਗਭਗ 80 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾਜਾਵੇਗਾ।
ਸ. ਮੁੰਡੀਆਂ ਨੇ ਕਿਹਾ ਕਿ ਸਬੰਧਤ ਵਿਭਾਗਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏਹਨ ਕਿ ਗੁਣਵੱਤਾ ਦੇ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਹ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਦੇਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਸਤਾਵਿਤ ਸੁਧਾਰਾਂ ਦਾ ਉਦੇਸ਼ ਸ਼ਹਿਰ ਅਤੇ ਇਸਦੇ ਨਿਵਾਸੀਆਂ ਲਈ ਸੁਚਾਰੂ ਆਵਾਜਾਈ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀਆਂ ਆਵਾਜਾਈ ਵਿੱਚ ਵੱਡੇਸੁਧਾਰਾਂ ਨੂੰ ਯਕੀਨੀ ਬਣਾਉਂਦਿਆਂ ਸੜਕ ਸੁਰੱਖਿਆ ਨੂੰ ਵੀ ਮਜ਼ਬੂਤੀ ਦੇਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਬਿਹਤਰਸੜਕੀ ਸੰਪਰਕ ਅਤੇ ਨਵੀਨੀਕਰਨ ਦੇ ਇਸ ਪ੍ਰਾਜੈਕਟ ਅਧੀਨ ਸ਼ਹਿਰੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਖੇਤਰਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਾਰਜਸ਼ਹਿਰ ਦੀ ਦਿੱਖ ਨੂੰ ਸਵਾਰਨ ਦੇ ਨਾਲ-ਨਾਲ ਇਥੋਂ ਦੇ ਨਾਗਰਿਕਾਂ ਲਈ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣਵਿੱਚ ਅਹਿਮ ਯੋਗਦਾਨ ਪਾਉਣਗੇ।
ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰਆਧੁਨਿਕ ਬੁਨਿਆਦੀ ਢਾਂਚਾ ਅਤੇ ਸਾਫ਼-ਸੁਥਰਾ ਤੇ ਯੋਜਨਾਬੱਧ ਸ਼ਹਿਰੀ ਢਾਂਚਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂਸਮਰਪਿਤ ਹੈ ਅਤੇ ਅਜਿਹੇ ਲੋਕ-ਪੱਖੀ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
ਇਸ ਮੌਕੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਹੋਰ ਵੀ ਮੌਜੂਦ ਸਨ।