Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਾਂਗੇ : ਭਗਵੰਤ ਮਾਨ, ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਨਾਲ਼ ਕੀਤੀ ਮੁਲਾਕਾਤ

January 16, 2026 10:06 PM

ਚੰਡੀਗੜ੍ਹ, 16 ਜਨਵਰੀ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।
ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, "ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਤਹਿ ਦਿਲੋਂ ਕਦਰ ਕਰਦੇ ਹਾਂ। ਅਸੀਂ ਕੈਨੇਡਾ ਅਤੇ ਪੰਜਾਬ ਦਰਮਿਆਨ ਮਜ਼ਬੂਤ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।" ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੋਵਾਂ ਖਿੱਤਿਆਂ ਲਈ ਮਹੱਤਵ ਵਾਲੇ ਖੇਤਰਾਂ ਵਿੱਚ ਕੈਨੇਡੀਅਨ ਕਾਰੋਬਾਰ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹੈ।"
ਪੰਜਾਬ ਦੀਆਂ ਆਰਥਿਕ ਸਮਰੱਥਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਐਗਰੋ-ਪ੍ਰੋਸੈਸਿੰਗ, ਟੈਕਸਟਾਈਲ, ਇੰਜੀਨੀਅਰਿੰਗ ਸਾਜ਼ੋ-ਸਾਮਾਨ, ਆਈ.ਟੀ. ਸੇਵਾਵਾਂ ਅਤੇ ਨਵਿਆਉਣਯੋਗ ਊਰਜਾ ਵਿੱਚ ਮੋਹਰੀ ਹੈ। ਮਜ਼ਬੂਤ ਬੁਨਿਆਦੀ ਢਾਂਚੇ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਰੱਖਣ ਵਾਲੇ ਹੁਨਰਮੰਦ ਮਨੁੱਖੀ ਸ਼ਕਤੀ ਦੇ ਨਾਲ ਪੰਜਾਬ, ਕੈਨੇਡੀਅਨ ਨਿਵੇਸ਼ਕਾਂ ਲਈ ਇੱਕ ਆਦਰਸ਼ ਸਥਾਨ ਵਜੋਂ ਉਭਰਿਆ ਹੈ।"
ਉਨ੍ਹਾਂ ਕਿਹਾ, “ਕਾਰੋਬਾਰ ਕਰਨ ਵਿੱਚ ਸੌਖ ਦੇ ਮਾਮਲੇ ਵਿੱਚ ਪੰਜਾਬ, ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੈ ਅਤੇ ਇਨਵੈਸਟ ਪੰਜਾਬ ਰਾਹੀਂ ਅਸੀਂ ਨਿਵੇਸ਼ਕਾਂ ਨੂੰ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਅਤੇ ਵਿਆਪਕ ਸਹਾਇਤਾ ਪ੍ਰਦਾਨ ਕਰ ਰਹੇ ਹਾਂ।”
ਮੁੱਖ ਮੰਤਰੀ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ ਦੀ ਮੁਹਾਰਤ ਪੰਜਾਬ ਦੀਆਂ ਵਿਕਾਸ ਤਰਜੀਹਾਂ ਨਾਲ ਬਾਖੂਬੀ ਮੇਲ ਖਾਂਦੀ ਹੈ। ਉਨ੍ਹਾਂ ਕਿਹਾ, "ਟਿਕਾਊ ਖੇਤੀ, ਖੁਰਾਕ ਸੁਰੱਖਿਆ ਅਤੇ ਗ੍ਰੀਨਹਾਊਸ ਤਕਨਾਲੋਜੀਆਂ ਵਿੱਚ ਬ੍ਰਿਟਿਸ਼ ਕੋਲੰਬੀਆ ਦੀ ਮੁਹਾਰਤ ਖੇਤੀਬਾੜੀ ਦੇ ਆਧੁਨਿਕੀਕਰਨ ਸਬੰਧੀ ਪੰਜਾਬ ਦੇ ਟੀਚਿਆਂ ਨਾਲ ਪੂਰੀ ਤਰ੍ਹਾਂ ਮੇਲ ਖਾਂਦੀਆਂ ਹਨ। ਸਾਨੂੰ ਸਾਫ-ਸੁਥਰੀ ਖੇਤੀ, ਵਾਢੀ ਤੋਂ ਬਾਅਦ ਦੀਆਂ ਪ੍ਰਣਾਲੀਆਂ ਅਤੇ ਵੈਲਿਊ ਐਡਿਡ ਫੂਡ ਪ੍ਰੋਸੈਸਿੰਗ (ਉਤਪਾਦ ਤੋਂ ਹੋਰ ਵਸਤਾਂ ਤਿਆਰ ਕਰਨ) ਵਿੱਚ ਭਾਈਵਾਲੀ ਦੀ ਉਮੀਦ ਹੈ।"
ਸਿੱਖਿਆ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਿੱਖਿਆ ਅਤੇ ਹੁਨਰ ਵਿਕਾਸ ਇੱਕ ਹੋਰ ਅਹਿਮ ਖੇਤਰ ਹੈ ਜਿੱਥੇ ਖੋਜ ਅਤੇ ਕਿੱਤਾਮੁਖੀ ਸਿਖਲਾਈ ਵਿੱਚ ਕੈਨੇਡੀਅਨ ਯੂਨੀਵਰਸਿਟੀਆਂ ਨਾਲ ਭਾਈਵਾਲੀ ਨਾਲ ਪਰਿਵਰਤਨਸ਼ੀਲ ਤਬਦੀਲੀ ਲਿਆਂਦੀ ਜਾ ਸਕਦੀ ਹੈ।"
ਸੈਕਟਰ ਅਧਾਰਿਤ ਮੌਕਿਆਂ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਸਿਹਤ ਸੰਭਾਲ ਅਤੇ ਜੀਵਨ ਵਿਗਿਆਨ ਦੇ ਸਬੰਧ ਵਿੱਚ, ਫਾਰਮਾਸਿਊਟੀਕਲ, ਮੈਡੀਕਲ ਉਪਕਰਣਾਂ ਅਤੇ ਟੈਲੀਮੈਡੀਸਨ ਵਿੱਚ ਕੈਨੇਡੀਅਨ ਫਰਮਾਂ ਲਈ ਪੰਜਾਬ ਵਿੱਚ ਅਥਾਹ ਮੌਕੇ ਹਨ।" ਉਨ੍ਹਾਂ ਅੱਗੇ ਕਿਹਾ, "ਨਵਿਆਉਣਯੋਗ ਊਰਜਾ ਦੋਵਾਂ ਖਿੱਤਿਆਂ ਲਈ ਅਹਿਮ ਹੈ ਅਤੇ ਪੰਜਾਬ ਸੋਲਰ ਪਾਰਕਾਂ ਅਤੇ ਬਾਇਓ-ਊਰਜਾ ਪ੍ਰੋਜੈਕਟਾਂ ਵਿੱਚ ਸਾਂਝੇ ਉੱਦਮਾਂ ਦਾ ਸਵਾਗਤ ਕਰਦਾ ਹੈ।"
ਤਕਨਾਲੋਜੀ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ, "ਆਈ.ਟੀ. ਅਤੇ ਡਿਜੀਟਲ ਤਬਦੀਲੀ ਦੇ ਸਬੰਧ ਵਿੱਚ ਪੰਜਾਬ ਵਿੱਚ ਸਾਈਬਰ ਸੁਰੱਖਿਆ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਐਗਰੀ-ਟੈਕ ਪ੍ਰੋਜੈਕਟਾਂ ਵਿੱਚ ਸਹਿਯੋਗ ਦੀਆਂ ਅਥਾਹ ਸੰਭਾਵਨਾਵਾਂ ਹਨ।"
ਨਿਰਮਾਣ ਅਤੇ ਵਪਾਰ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨਿਰਮਾਣ ਅਤੇ ਇੰਜੀਨੀਅਰਿੰਗ ਇਕ ਵੱਧ ਉੱਚ-ਸੰਭਾਵਨਾ ਵਾਲਾ ਖੇਤਰ ਹੈ। ਖੇਤੀਬਾੜੀ ਮਸ਼ੀਨਰੀ ਅਤੇ ਸਾਫ-ਸੁਥਰੀ ਇੰਜੀਨੀਅਰਿੰਗ ਵਿੱਚ ਕੈਨੇਡਾ ਦੀ ਮੁਹਾਰਤ ਪੰਜਾਬ ਦੇ ਉਦਯੋਗਿਕ ਕਲੱਸਟਰਾਂ ਲਈ ਮਹੱਤਵਪੂਰਨ ਸਾਬਤ ਹੋ ਸਕਦੀ ਹੈ।"

ਉਨ੍ਹਾਂ ਕਿਹਾ, “ਨਿਰਯਾਤ ਕੀਤੇ ਜਾਂਦੇ ਪੰਜਾਬ ਦੇ ਖੇਤੀਬਾੜੀ ਉਤਪਾਦ ਜਿਵੇਂ ਕਿ ਕਣਕ, ਚੌਲ, ਕਿੰਨੂ, ਲੀਚੀ ਅਤੇ ਪ੍ਰੋਸੈਸਡ ਫੂਡ ਉਤਪਾਦਾਂ ਦੀ ਕੈਨੇਡੀਅਨ ਬਾਜ਼ਾਰ ਵਿੱਚ ਬਹੁਤ ਮੰਗ ਹੈ, ਜਿਸ ਨੂੰ ਉੱਥੇ ਰਹਿਣ ਵਾਲੇ ਭਾਰਤੀ ਪ੍ਰਵਾਸੀ ਭਾਈਚਾਰੇ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।” ਉਨ੍ਹਾਂ ਟੈਕਸਟਾਈਲ ਵਿੱਚ ਸਹਿਯੋਗ ਦਾ ਪ੍ਰਸਤਾਵ ਦਿੰਦਿਆਂ ਕਿਹਾ, “ਕੈਨੇਡੀਅਨ ਕੰਪਨੀਆਂ ਉੱਚ-ਗੁਣਵੱਤਾ ਵਾਲੇ ਟੈਕਸਟਾਈਲ ਅਤੇ ਕੱਪੜਾ ਉਦਯੋਗ ਵਿਕਸਤ ਕਰਨ ਲਈ ਪੰਜਾਬ ਨਾਲ ਭਾਈਵਾਲੀ ਕਰ ਸਕਦੀਆਂ ਹਨ ਜੋ ਉਨ੍ਹਾਂ ਦੇ ਫੈਸ਼ਨ ਅਤੇ ਪ੍ਰਚੂਨ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।”
ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ, "ਕੈਨੇਡਾ ਵਿੱਚ ਪੰਜਾਬੀ ਪ੍ਰਵਾਸੀ ਵਪਾਰਕ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਇਕ ਮਜ਼ਬੂਤ ਕੜੀ ਦਾ ਕੰਮ ਕਰਦੇ ਹਨ। ਪੰਜਾਬ ਸਰਕਾਰ ਦਾ ਉਦੇਸ਼ ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮਾਂ ਰਾਹੀਂ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ।"
ਕੈਨੇਡਾ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਇੱਕ ਭਾਈਵਾਲ ਦੇਸ਼ ਵਜੋਂ ਹਿੱਸਾ ਲੈਣ ਦਾ ਸੱਦਾ ਦਿੰਦਿਆਂ, ਉਨ੍ਹਾਂ ਕਿਹਾ, " ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਵਿਸ਼ੇਸ਼ ਵਪਾਰਕ ਵਫ਼ਦ, ਖੇਤਰੀ ਸੈਸ਼ਨ ਅਤੇ ਉੱਚ-ਪੱਧਰੀ ਗੋਲਮੇਜ਼ ਕਾਨਫਰੰਸਾਂ ਸ਼ਾਮਲ ਹੋਣਗੀਆਂ, ਜੋ ਵਪਾਰ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕਰਨਗੀਆਂ।"
ਮੁੱਖ ਮੰਤਰੀ ਨੇ ਮੋਹਰੀ ਕੈਨੇਡੀਅਨ ਯੂਨੀਵਰਸਿਟੀਆਂ ਨੂੰ ਮੋਹਾਲੀ ਵਿੱਚ ਕੈਂਪਸ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ, "ਪੰਜਾਬ ਅਤੇ ਗੁਆਂਢੀ ਸੂਬਿਆਂ ਲਈ ਸਿੱਖਿਆ ਅਤੇ ਹੁਨਰ ਵਿਕਾਸ ਕੇਂਦਰ ਹੋਣ ਦੇ ਨਾਤੇ ਮੋਹਾਲੀ ਕੈਨੇਡੀਅਨ ਸੰਸਥਾਵਾਂ ਲਈ ਵੱਖ-ਵੱਖ ਲਾਭਾਂ ਦੀ ਪੇਸ਼ਕਸ਼ ਕਰਦਾ ਹੈ।" ਉਨ੍ਹਾਂ ਅੱਗੇ ਕਿਹਾ, "ਸਾਡਾ ਉਦੇਸ਼ ਕੈਨੇਡੀਅਨ ਤਕਨਾਲੋਜੀ ਅਤੇ ਸੇਵਾ ਕੰਪਨੀਆਂ ਨੂੰ ਮੋਹਾਲੀ ਵਿੱਚ ਆਈ.ਟੀ. ਅਤੇ ਆਈ.ਟੀ.ਈ.ਐਸ. ਸੰਚਾਲਨ ਅਤੇ ਗਲੋਬਲ ਸਮਰੱਥਾ ਕੇਂਦਰ ਸਥਾਪਤ ਕਰਨ ਲਈ ਆਕਰਸ਼ਿਤ ਕਰਨਾ ਹੈ।"
ਇਸ ਸਬੰਧੀ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਕੈਨੇਡੀਅਨ ਨਿਵੇਸ਼ਕਾਂ ਨੂੰ ਨਿਵੇਸ਼ ਸਬੰਧੀ ਸਹੂਲਤਾਂ ਪ੍ਰਦਾਨ ਕਰਾਂਗੇ। ਮੈਂ ਕੈਨੇਡੀਅਨ ਵਫ਼ਦਾਂ ਨੂੰ 13 ਤੋਂ 15 ਮਾਰਚ, 2026 ਤੱਕ ਪਲਾਕਸ਼ਾ ਯੂਨੀਵਰਸਿਟੀ, ਮੋਹਾਲੀ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਨਿੱਘਾ ਸੱਦਾ ਦਿੰਦਾ ਹਾਂ।" ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ, "ਇਹ ਭਾਈਵਾਲੀ ਦੁਵੱਲੇ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦੋਵਾਂ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਵੇਗੀ।"
ਇਸ ਦੌਰਾਨ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਦਾ ਉਨ੍ਹਾਂ ਦੀ ਮਹਿਮਾਨਨਿਵਾਜ਼ੀ ਲਈ ਧੰਨਵਾਦ ਕੀਤਾ। 
-----

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ