Friday, May 08, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Tricity

ਮੋਹਾਲੀ ਦੇ ਸਕੂਲਾਂ 'ਚ ਖੁਰਾਕ ਕਮਿਸ਼ਨ ਦੇ ਮੈਂਬਰ ਨੇ ਮਾਰਿਆ ਛਾਪਾ, ਮਿਡ ਡੇ ਮੀਲ ਦਾ ਖਾਣਾ ਖਾਧਾ

January 21, 2026 09:19 PM

ਖਰੜ, 21 ਜਨਵਰੀ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬੁੱਧਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਕ ਕੁਰਾਲੀ ਅਤੇ ਬਲਾਕ ਖਰੜ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਾਨਕ ਨਿਰੀਖਣ ਕੀਤਾ। ਨਿਰੀਖਣ ਦਾ ਮੁੱਖ ਉਦੇਸ਼ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਗੂ ਪੋਸ਼ਣ ਅਤੇ ਭੋਜਨ ਸੁਰੱਖਿਆ ਯੋਜਨਾਵਾਂ ਦੀ ਜਮੀਨੀ ਹਕੀਕਤ ਦਾ ਅੰਕਲਨ ਕਰਨਾ ਸੀ।
ਨਿਰੀਖਣ ਦੌਰਾਨ ਵਿਜੇ ਦੱਤ ਨੇ ਮਿਡ-ਡੇ ਮੀਲ ਦੀ ਗੁਣਵੱਤਾ, ਰਸੋਈ ਘਰਾਂ ਦੀ ਸਫ਼ਾਈ, ਖਾਣ-ਪੀਣ ਸਮੱਗਰੀ ਦੇ ਭੰਡਾਰਨ ਅਤੇ ਸਿਹਤ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਜਾਂਚ ਕੀਤੀ। ਉਨ੍ਹਾਂ ਮਿਡ-ਡੇ ਮੀਲ ਵਰਕਰਾਂ ਦੀ ਨਿਯਮਤ ਸਿਹਤ ਜਾਂਚ ਲਾਜ਼ਮੀ ਬਣਾਉਣ ਦੀ ਹਦਾਇਤ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਦਿੱਤੇ।
ਨਿਰੀਖਣ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਭੋਜਨ ਦੀ ਗੁਣਵੱਤਾ ਬਾਰੇ ਗੱਲਬਾਤ ਕੀਤੀ ਅਤੇ ਖੁਦ ਵੀ ਬੱਚਿਆਂ ਨਾਲ ਬੈਠ ਕੇ ਮਿਡ-ਡੇ ਮੀਲ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵਿਜੇ ਦੱਤ ਨੇ ਸਪੱਸ਼ਟ ਹੁਕਮ ਦਿੱਤੇ ਕਿ ਸਾਰੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ।

Have something to say? Post your comment

More from Tricity

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ