Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Political

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਦੇਸ਼ ਮੰਤਰਾਲੇ 'ਤੇ ਚੁੱਕੇ ਸਵਾਲ, ਕਿਹਾ ਯੂ.ਕੇ. ਦੌਰਾ ਬਿਨਾਂ ਕਾਰਨ ਰੱਦ ਕਰਨਾ ਮੰਦਭਾਗਾ, ਪੰਜਾਬ ਨੂੰ ਵਿਵੇਸ਼ਕਾਂ ਪੱਖੋਂ ਵੱਡਾ ਨੁਕਸਾਨ ਹੋਣ ਦਾ ਤੌਖਲਾ

January 15, 2026 08:40 PM

ਚੰਡੀਗੜ੍ਹ, 15 ਜਨਵਰੀ:

ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਯੂਨਾਈਟਿਡ ਕਿੰਗਡਮ ਦੇ ਅਧਿਕਾਰਤ ਨਿਵੇਸ਼ ਆਊਟਰੀਚ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨਾ ਬੇਹੱਦ "ਮੰਦਭਾਗਾ ਅਤੇ ਨਿੰਦਣਯੋਗ" ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਵਿਸ਼ਵਵਿਆਪੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਪਣੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਯਤਨਾਂ 'ਤੇ ਮਾੜਾ ਪ੍ਰਭਾਵ ਪਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦੇਸ਼ ਮੰਤਰਾਲਾ (ਐਮ.ਈ.ਏ.) ਉਨ੍ਹਾਂ ਦੇ ਵਿਦੇਸ਼ ਦੌਰੇ ਨੂੰ ਰੋਕਣ ਲਈ ਕੋਈ ਢੁਕਵਾਂ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਪਾਨ ਅਤੇ ਦੱਖਣੀ ਕੋਰੀਆ ਦੇ ਪਹਿਲਾਂ ਕੀਤੇ ਦੌਰਿਆਂ ਦੌਰਾਨ ਨਿਵੇਸ਼ਕਾਂ ਨੇ ਸੂਬੇ ਵਿੱਚ ਡੂੰਘੀ ਦਿਲਚਸਪੀ ਦਿਖਾਈ ਸੀ।

ਸੰਜੀਵ ਅਰੋੜਾ ਨੇ ਕਿਹਾ ਕਿ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ਵਵਿਆਪੀ ਪਹੁੰਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਫੈਸਲੇ 'ਤੇ ਤੁਰੰਤ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਦਾ ਇਹ ਕਦਮ ਪੰਜਾਬ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਏਗਾ, ਪਰ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਲਈ ਅਣਥੱਕ ਯਤਨ ਕਰਨ ਤੋਂ ਪਿੱਛੇ ਨਹੀਂ ਹਟੇਗੀ।

ਇੱਕ ਬਿਆਨ ਵਿੱਚ, ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਯੂਨਾਈਟਿਡ ਕਿੰਗਡਮ ਅਤੇ ਇਜ਼ਰਾਈਲ ਦੇ ਪ੍ਰਸਤਾਵਿਤ ਅਧਿਕਾਰਤ ਦੌਰੇ ਨੂੰ ਰੱਦ ਕਰਨ ਦਾ ਕੋਈ ਢੁਕਵਾਂ ਜਾਂ ਸਪੱਸ਼ਟ ਕਾਰਨ ਨਹੀਂ ਦੱਸਿਆ। ਉਨ੍ਹਾਂ ਕਿਹਾ, "ਪਹਿਲਾਂ, ਅਸੀਂ ਇਸ ਰੱਦ ਕਰਨ ਦਾ ਸਹੀ ਕਾਰਨ ਜਾਣਨਾ ਚਾਹੁੰਦੇ ਹਾਂ। ਜੇਕਰ ਇਹ ਫੈਸਲਾ ਸਿਆਸੀ ਕਾਰਨਾਂ ਕਰਕੇ ਲਿਆ ਗਿਆ ਹੈ ਤਾਂ ਇਹ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ।"

ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਸਫ਼ਲ ਰਹੇ, ਜਿਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦੀ ਡੂੰਘੀ ਦਿਲਚਸਪੀ ਦੇਖਣ ਨੂੰ ਮਿਲੀ ਹੈ। ਇਹ ਨਿਵੇਸ਼ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਨ, ਸਗੋਂ ਦੇਸ਼ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਯੋਗਦਾਨ ਪਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ ਮੰਤਰਾਲੇ ਦਾ ਫੈਸਲਾ ਪੰਜਾਬ ਦੇ ਆਰਥਿਕ ਵਿਕਾਸ ‘ਤੇ ਮਾੜਾ ਪ੍ਰਭਾਵ ਪਾਵੇਗਾ, ਪਰ ਅਸੀਂ ਪਿੱਛੇ ਨਹੀਂ ਹਟਾਂਗੇ ਅਤੇ ਸੂਬੇ ਦੀ ਤਰੱਕੀ ਲਈ ਕੰਮ ਕਰਨ ਤੋਂ ਨਹੀਂ ਝਿਜਕਾਂਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਵਿਦੇਸ਼ੀ ਅਤੇ ਭਾਰਤੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਅਤੇ ਪੰਜਾਬ ਨਿਵੇਸ਼ਕਾਂ ਦਾ ਪਸੰਦੀਦਾ ਸਥਾਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਮਕਸਦ ਲਈ ਅਸੀਂ ਵਿਸ਼ਵਵਿਆਪੀ ਪਹੁੰਚ ਕਰ ਰਹੇ ਹਾਂ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲ ਸਕਣ ਜਿਸ ਨਾਲ ਪੰਜਾਬ ਦੀ ਆਰਥਿਕ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਭਾਰਤ ਸਰਕਾਰ ਨੂੰ ਵਿਦੇਸ਼ ਯਾਤਰਾ ਲਈ ਪ੍ਰਵਾਨਗੀ ਰੱਦ ਕਰਨ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਵੀ ਕੀਤੀ।

ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜ ਨੂੰ ਭਾਰਤ ਸਰਕਾਰ ਵੱਲੋਂ ਕਾਰੋਬਾਰ ਵਿੱਚ ਆਸਾਨੀ ਲਈ ਸਭ ਤੋਂ ਵਧੀਆ ਰਾਜਾਂ ਵਿੱਚੋਂ ਇੱਕ ਹੋਣ ਲਈ ਸਨਮਾਨਿਤ ਵੀ ਕੀਤਾ ਗਿਆ ਹੈ ਅਤੇ ਸਟਾਰਟ ਅੱਪ ਪਹਿਲਕਦਮੀਆਂ ਵਿੱਚ ਵੀ ਉੱਤਮਤਾ ਲਈ ਮਾਨਤਾ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਹੁਣ ਤੱਕ 1.5 ਲੱਖ ਕਰੋੜ ਰੁਪਏ ਤੋਂ ਵੱਧ ਨਿਵੇਸ਼ ਪ੍ਰਾਪਤ ਹੋਇਆ ਹੈ ਅਤੇ ਇਸ ਨਾਲ 5.2 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ।

Have something to say? Post your comment

More from Political

ਆਪ ਮੰਤਰੀਆਂ ਵੱਲੋਂ ਰੋਪੜ 'ਚ ਕਾਂਸ਼ੀ ਰਾਮ ਨੂੰ ਸ਼ਰਧਾਂਜਲੀ, ਦਲਿਤ ਵੋਟਾਂ 'ਤੇ ਨਜ਼ਰ

ਆਪ ਮੰਤਰੀਆਂ ਵੱਲੋਂ ਰੋਪੜ 'ਚ ਕਾਂਸ਼ੀ ਰਾਮ ਨੂੰ ਸ਼ਰਧਾਂਜਲੀ, ਦਲਿਤ ਵੋਟਾਂ 'ਤੇ ਨਜ਼ਰ

ਪੰਜਾਬ ਦੀ ਸੱਭਿਆਚਾਰਕ ਵਿਰਾਸਤ ਸੰਭਾਲਣਾ ਸਰਕਾਰ ਦੀ ਪਹਿਲੀ ਤਰਜੀਹ: ਭਗਵੰਤ ਮਾਨ-ਮੁੱਖ ਮੰਤਰੀ ਨੇ ਮਹਿੰਦਰ ਸਿੰਘ ਰੰਧਾਵਾ ਮੇਲੇ 'ਚ ਕੀਤੀ ਸ਼ਿਰਕਤ

ਪੰਜਾਬ ਦੀ ਸੱਭਿਆਚਾਰਕ ਵਿਰਾਸਤ ਸੰਭਾਲਣਾ ਸਰਕਾਰ ਦੀ ਪਹਿਲੀ ਤਰਜੀਹ: ਭਗਵੰਤ ਮਾਨ-ਮੁੱਖ ਮੰਤਰੀ ਨੇ ਮਹਿੰਦਰ ਸਿੰਘ ਰੰਧਾਵਾ ਮੇਲੇ 'ਚ ਕੀਤੀ ਸ਼ਿਰਕਤ

ਨਿਹਾਲ ਸਿੰਘ ਵਾਲਾ ਵਿੱਚ ਕਾਂਗਰਸ ਨੂੰ ਝਟਕਾ, ਬੀਬੀ ਰਾਜਵਿੰਦਰ ਕੌਰ ਭਾਗੀਕੇ ਅਕਾਲੀ ਦਲ ਵਿੱਚ ਸ਼ਾਮਲ

ਨਿਹਾਲ ਸਿੰਘ ਵਾਲਾ ਵਿੱਚ ਕਾਂਗਰਸ ਨੂੰ ਝਟਕਾ, ਬੀਬੀ ਰਾਜਵਿੰਦਰ ਕੌਰ ਭਾਗੀਕੇ ਅਕਾਲੀ ਦਲ ਵਿੱਚ ਸ਼ਾਮਲ

ਸਕਾਲਰਸ਼ਿਪ ਸਮਾਗਮ ਰਾਹੀਂ SC ਵਿਦਿਆਰਥੀਆਂ ਨਾਲ ਸੰਵਾਦ ਵਧਾਉਣ ’ਤੇ ਪੰਜਾਬ ਸਰਕਾਰ ਦਾ ਜ਼ੋਰ- ਜਲੰਧਰ ਦੇ PAP ਮੈਦਾਨ 'ਚ ਰਾਜ ਪੱਧਰੀ ਪ੍ਰੋਗ੍ਰਾਮ 'ਚ ਪੋਸਟ -ਮੈਟ੍ਰਿਕ ਸਕਾਲਰਸ਼ਿਪ ਦੇ ਸਰਟੀਫਿਕੇਟ ਵੰਡੇ

ਸਕਾਲਰਸ਼ਿਪ ਸਮਾਗਮ ਰਾਹੀਂ SC ਵਿਦਿਆਰਥੀਆਂ ਨਾਲ ਸੰਵਾਦ ਵਧਾਉਣ ’ਤੇ ਪੰਜਾਬ ਸਰਕਾਰ ਦਾ ਜ਼ੋਰ- ਜਲੰਧਰ ਦੇ PAP ਮੈਦਾਨ 'ਚ ਰਾਜ ਪੱਧਰੀ ਪ੍ਰੋਗ੍ਰਾਮ 'ਚ ਪੋਸਟ -ਮੈਟ੍ਰਿਕ ਸਕਾਲਰਸ਼ਿਪ ਦੇ ਸਰਟੀਫਿਕੇਟ ਵੰਡੇ

ਲਖਨਊ ਵਿੱਚ ਹੋਈ 86ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਲਖਨਊ ਵਿੱਚ ਹੋਈ 86ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ’ਤੇ ਸਵਾਲ,  ਅਕਾਲੀ ਦਲ ਦਾ ਦੋਸ਼—ਗੰਭੀਰ ਖ਼ਤਰੇ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਲਾਪਰਵਾਹ

ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ’ਤੇ ਸਵਾਲ, ਅਕਾਲੀ ਦਲ ਦਾ ਦੋਸ਼—ਗੰਭੀਰ ਖ਼ਤਰੇ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਲਾਪਰਵਾਹ

ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਵਿੱਚ ਸਿਹਤ ਗਾਰੰਟੀ ਯੋਜਨਾ ਕੀਤੀ ਲਾਗੂ: ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ

ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਵਿੱਚ ਸਿਹਤ ਗਾਰੰਟੀ ਯੋਜਨਾ ਕੀਤੀ ਲਾਗੂ: ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ

ਮੋਹਾਲੀ : ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੂੰ  ਗੈਂਗਸਟਰਾਂ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ- ਪੰਜ ਕਰੋੜ ਮੰਗੇ

ਮੋਹਾਲੀ : ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੂੰ ਗੈਂਗਸਟਰਾਂ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ- ਪੰਜ ਕਰੋੜ ਮੰਗੇ

ਮੋਗਾ ਨੂੰ ਅੱਜ ਮਿਲੇਗਾ ਮੇਅਰ ; ਨਗਰ ਨਿਗਮ ਦੀ ਮੀਟਿੰਗ ਵਿੱਚ ਹੋਵੇਗੀ ਚੋਣ-   ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਵੋਟਿੰਗ, ਡਿਪਟੀ ਮੇਅਰ ਬਾਰੇ ਫੈਸਲਾ ਵੀ ਸੰਭਵ

ਮੋਗਾ ਨੂੰ ਅੱਜ ਮਿਲੇਗਾ ਮੇਅਰ ; ਨਗਰ ਨਿਗਮ ਦੀ ਮੀਟਿੰਗ ਵਿੱਚ ਹੋਵੇਗੀ ਚੋਣ- ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਵੋਟਿੰਗ, ਡਿਪਟੀ ਮੇਅਰ ਬਾਰੇ ਫੈਸਲਾ ਵੀ ਸੰਭਵ

 2027 ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਦਲਿਤ ਬਨਾਮ ਜੱਟ ਲੀਡਰਸ਼ਿਪ ਦਾ ਮੁੱਦਾ ਭਖਿਆ, ਚੰਨੀ ਨੇ ਕਿਹਾ ਸਾਰੇ ਅਹਿਮ ਅਹੁਦੇ ਜੱਟਾਂ ਕੋਲ, ਰਾਜਾ ਵੜਿੰਗ ਨੇ ਆਹ ਦਿਤਾ ਜਵਾਬ..

2027 ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਦਲਿਤ ਬਨਾਮ ਜੱਟ ਲੀਡਰਸ਼ਿਪ ਦਾ ਮੁੱਦਾ ਭਖਿਆ, ਚੰਨੀ ਨੇ ਕਿਹਾ ਸਾਰੇ ਅਹਿਮ ਅਹੁਦੇ ਜੱਟਾਂ ਕੋਲ, ਰਾਜਾ ਵੜਿੰਗ ਨੇ ਆਹ ਦਿਤਾ ਜਵਾਬ..