Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Tricity

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

January 30, 2026 09:18 PM

ਮੋਹਾਲੀ, 30 ਦਸੰਬਰ :
ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ ਅਤੇ ਧਮਕੀਆਂ ਦੇ ਗੰਭੀਰ ਮਾਮਲੇ ਵਿੱਚ ਐਨਆਰਆਈ ਵਿੰਗ ਪੰਜਾਬ ਨੇ ਐਸਯੂ ਐਜੂਕੇਸ਼ਨ (ਸੈਫਾਇਰ ਇਮੀਗ੍ਰੇਸ਼ਨ ਗਰੁੱਪ) ਦੇ ਮਾਲਕ ਗੁਰਵਿੰਦਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਐਨਆਰਆਈ ਵਿੰਗ ਦੇ ਹੁਕਮਾਂ ਅਧੀਨ ਕੀਤੀ ਗਈ ਹੈ।
ਜ਼ਿਲ੍ਹਾ ਮੋਹਾਲੀ ਦੇ ਪਿੰਡ ਬਿਊਰਹੇੜੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ ਐਨਆਰਆਈ ਵਿੰਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦੇ ਅਨੁਸਾਰ, ਸੈਫਾਇਰ ਗਰੁੱਪ ਦੇ ਡਾਇਰੈਕਟਰ ਅਤੇ ਸਟਾਫ ਨੇ ਉਸਦੀ ਭੈਣ ਨੂੰ ਇੰਗਲੈਂਡ ਭੇਜਣ ਦੇ ਨਾਂ ’ਤੇ ਕੁੱਲ ₹7 ਲੱਖ ਰੁਪਏ ਪ੍ਰਾਪਤ ਕੀਤੇ। ਦੋਸ਼ ਹੈ ਕਿ ਨਾਂ ਤਾਂ ਵੀਜ਼ਾ ਲਗਵਾਇਆ ਗਿਆ ਅਤੇ ਨਾਂ ਹੀ ਨਿਰਧਾਰਤ ਸਮੇਂ ਅੰਦਰ ਪੂਰੀ ਰਕਮ ਵਾਪਸ ਕੀਤੀ ਗਈ।
ਸ਼ਿਕਾਇਤ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜਦੋਂ ਪਰਿਵਾਰ ਨੇ ਪੈਸੇ ਵਾਪਸ ਮੰਗੇ, ਤਾਂ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ। ਦੋਸ਼ ਹੈ ਕਿ ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਤੱਕ ਦੀਆਂ ਧਮਕੀਆਂ ਮਿਲੀਆਂ। ਪੀੜਤ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਇਸ ਲਗਾਤਾਰ ਮਾਨਸਿਕ ਦਬਾਅ ਕਾਰਨ ਸ਼ਿਕਾਇਤਕਰਤਾ ਦੇ ਪਿਤਾ ਨੂੰ ਦਿਲ ਦਾ ਦੌਰਾ ਪਿਆ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲਾਂ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋਇਆ ਸੀ, ਜਿਸ ਅਧੀਨ 5.50 ਲੱਖ ਰੁਪਏ ਵਾਪਸ ਕਰਨ ਦਾ ਵਾਅਦਾ ਕੀਤਾ ਗਿਆ ਸੀ। ਦੋਸ਼ ਹੈ ਕਿ ਕੁਝ ਅੰਸ਼ਕ ਭੁਗਤਾਨ ਤੋਂ ਬਾਅਦ ਬਾਕੀ ਰਕਮ ਨਹੀਂ ਦਿੱਤੀ ਗਈ, ਜਿਸ ਕਾਰਨ ਉਸਨੂੰ ਦੁਬਾਰਾ ਐਨਆਰਆਈ ਵਿੰਗ ਦਾ ਦਰਵਾਜ਼ਾ ਖੜਕਾਉਣਾ ਪਿਆ।
ਐਨਆਰਆਈ ਵਿੰਗ ਵੱਲੋਂ ਕੀਤੀ ਮੁੱਢਲੀ ਜਾਂਚ ਤੋਂ ਬਾਅਦ ਮਾਮਲੇ ਨੂੰ ਸਹੀ ਪਾਉਂਦਿਆਂ ਸੈਫਾਇਰ ਗਰੁੱਪ, ਸੈਕਟਰ 59, ਫੇਜ਼-5, ਮੋਹਾਲੀ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 316(2), 318(4) ਅਤੇ ਇਮੀਗ੍ਰੇਸ਼ਨ ਐਕਟ 1983 ਦੀ ਧਾਰਾ 24 ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਜਾਂਚ ਏਐਸਆਈ ਸੋਹਣ ਸਿੰਘ ਨੂੰ ਸੌਂਪੀ ਗਈ ਹੈ।

Have something to say? Post your comment

More from Tricity

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ