Monday, December 22, 2025

Amritsar News

Amrit Vele Hukamnama Sahib Sri Darbar Sahib, Sri Amritsar – Ang 952 | 18 December 2025

The sacred Amrit Vele Hukamnama Sahib from Sri Darbar Sahib today reminds seekers that true spiritual greatness does not lie in outward rituals, suffering, or renunciation, but in internalising the Divine Shabad within the heart.

Amritsar News: ਦੁਬਈ ਤੋਂ ਅੰਡਵਵੀਅਰ 'ਚ ਲੁਕਾ ਕੇ ਲਿਆਇਆ ਡੇਢ ਕਰੋੜ ਦਾ ਸੋਨਾ, ਕਸਟਮ ਵਿਭਾਗ ਨੇ ਅੰਮ੍ਰਿਤਸਰ ਏਅਰਪੋਰਟ 'ਤੇ ਕੀਤਾ ਕਾਬੂ

Punjab News: ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੁਬਈ ਤੋਂ ਆਈ ਫਲਾਈਟ 'ਚ ਇਕ ਯਾਤਰੀ ਆਪਣੇ ਅੰਡਰਵੀਅਰ 'ਚ ਲੁਕੋ ਕੇ 2 ਕਿੱਲੋ ਸੋਨਾ ਲੈ ਕੇ ਆਇਆ ਸੀ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਿਵੇਂ ਹੀ ਫਲਾਈਟ ਲੈਂਡ ਹੋਈ, ਚੈਕਿੰਗ ਦੌਰਾਨ ਯਾਤਰੀ ਫੜਿਆ ਗਿਆ। ਜ਼ਬਤ ਕੀਤੇ ਗਏ ਸੋਨੇ ਦੀ ਕੀਮਤ ਕਰੀਬ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਨੇ ਮੁਲਜ਼ਮ ਅਤੇ ਸੋਨੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ

Punjab News Today: ਕਾਰੋਬਾਰੀ ਹੀਰਾਲਾਲ ਨੇ ਪੁਲਿਸ ਨੂੰ ਦੱਸਿਆ ਹੈ ਕਿ ਹੈਪੀ ਜੱਟ ਅਤੇ ਉਸਦੇ ਗਿਰੋਹ ਦੇ ਮੈਂਬਰਾਂ ਤੋਂ ਉਸਨੂੰ ਅਤੇ ਉਸਦੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਹੈ। ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਵਪਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

NRI News: NRI ਦੀ ਪਤਨੀ ਦਾ ਬੇਰਹਿਮੀ ਨਾਲ ਕਤਲ, ਵਿਦੇਸ਼ ਗਏ ਵਿਅਕਤੀ ਦੀ ਪਤਨੀ ਨੂੰ ਸਹੁਰੇ ਨੇ ਹੀ ਦਿੱਤੀ ਦਰਦਨਾਕ ਮੌਤ, ਕੀਤੀ ਸੀ ਲਵ ਮੈਰਿਜ

ਮ੍ਰਿਤਕ ਰਾਜਵਿੰਦਰ ਕੌਰ ਦੀ ਮਾਤਾ ਪਰਮਜੀਤ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਇਸੇ ਪਿੰਡ ਦੇ ਗੋਰਾ ਨਾਲ ਇਸੇ ਸਾਲ ਫਰਵਰੀ ਮਹੀਨੇ ਲਵ ਮੈਰਿਜ ਹੋਇਆ ਸੀ। ਲੜਕੇ ਦਾ ਪਰਿਵਾਰ ਇਸ ਵਿਆਹ ਤੋਂ ਖੁਸ਼ ਨਹੀਂ ਸੀ। ਪਤੀ-ਪਤਨੀ ਪਿੰਡ 'ਚ ਹੀ ਕਿਰਾਏ 'ਤੇ ਰਹਿੰਦੇ ਸਨ। ਕਰੀਬ ਛੇ ਮਹੀਨੇ ਪਹਿਲਾਂ ਗੋਰਾ ਦੁਬਈ 'ਚ ਕੰਮ 'ਤੇ ਗਿਆ ਸੀ। ਮੁੰਡੇ ਦਾ ਪਿਤਾ ਅੰਬਾ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਰਾਜਵਿੰਦਰ ਦੀ ਨੂੰਹ ਦੇ ਘਰ ਪਹੁੰਚ ਜਾਂਦਾ, ਜੋ ਕਿਰਾਏ 'ਤੇ ਰਹਿ ਰਹੀ ਸੀ।

Rahul Gandhi: ਰਾਹੁਲ ਗਾਂਧੀ ਅੱਜ ਆਉਣਗੇ ਅੰਮ੍ਰਿਤਸਰ, ਸ੍ਰੀ ਦਰਬਾਰ ਹੋਣਗੇ ਨਤਮਸਤਕ, ਇੱਥੇ ਕੱਟਣਗੇ ਰਾਤ

Rahul Gandhi in Amritsar: ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਪੱਪੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹੁਣੇ ਹੀ ਸੂਚਨਾ ਮਿਲੀ ਹੈ ਕਿ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਰਹੇ ਹਨ, ਉਨ੍ਹਾਂ ਦੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਪ੍ਰੋਗਰਾਮ ਬਾਰੇ ਅਜੇ ਤੱਕ ਪਾਰਟੀ ਵੱਲੋਂ ਕੋਈ ਸੂਚਨਾ ਨਹੀਂ ਮਿਲੀ ਹੈ।

Amritsar News: ਰਿਟਾਇਰਡ ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪਰੇਸ਼ਾਨ

Punjab News Today: ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਇਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Amritsar News: ਅੰਮ੍ਰਿਤਸਰ 'ਚ ਭੈਣ ਨੂੰ ਮਿਲਣ ਜਾ ਰਹੇ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ, ਪੁਰਾਣੀ ਰੰਜਸ਼ ਦੇ ਚੱਲਦੇ ਵਾਰਦਾਤ ਨੂੰ ਦਿੱਤਾ ਅੰਜਾਮ

Punjab News Today: ਪਿੰਡ ਸਠਿਆਲਾ ਦੇ ਵਸਨੀਕ ਸੰਨੀ ਸਿੰਘ ਨੇ ਪੁਲਿਸ ਨੂੰ ਦੱਸਿਆ ਹੈ ਕਿ ਬੀਤੇ ਦਿਨ ਉਹ ਅਤੇ ਉਸ ਦਾ ਭਰਾ ਹਰਪ੍ਰੀਤ ਸਿੰਘ ਆਪਣੀ ਭੈਣ ਕਮਲਪ੍ਰੀਤ ਕੌਰ ਨੂੰ ਮਿਲਣ ਲਈ ਸਾਈਕਲ ’ਤੇ ਖਡੂਰ ਸਾਹਿਬ ਜਾ ਰਹੇ ਸਨ।

Amritsar News: ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਗੁਰਦੁਆਰਾ ਅਟੱਲ ਸਾਹਿਬ 'ਚ ਕੁੜੀ ਨੇ ਕੀਤੀ ਖੁਦਕੁਸ਼ੀ, 7ਵੀਂ ਮੰਜ਼ਿਲ ਤੋਂ ਮਾਰੀ ਛਾਲ

ਘਟਨਾ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਪੁਲਿਸ ਨੂੰ ਦਿੱਤੀ ਗਈ। ਔਰਤ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਇਸ ਦੇ ਨਾਲ ਹੀ ਮ੍ਰਿਤਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Accident News: ਬਟਾਲਾ 'ਚ ਬੇਕਾਬੂ ਕਾਰ ਨੇ ਕਈ ਲੋਕਾਂ ਨੂੰ ਦਰੜਿਆ, ਹਾਦਸੇ 'ਚ ਪੰਜਾਬ ਪੁਲਿਸ ਦੇ ਏਐਸਆਈ ਦੀ ਵੀ ਦਰਦਨਾਕ ਮੌਤ

ਪੰਜਾਬ ਪੁਲਿਸ ਦੇ ਇੱਕ ਏ.ਐਸ.ਆਈ ਬਲਦੇਵ ਸਿੰਘ ਵਾਸੀ ਪੰਜਗਰਾਈਆਂ, ਜੋ ਕਿ ਡਿਊਟੀ ਤੋਂ ਘਰ ਪਰਤ ਰਹੇ ਸੀ, ਨੂੰ ਵੀ ਇਸ ਬੇਕਾਬੂ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਸਿੰਘ ਦੀ ਵੀ ਮੌਤ ਹੋ ਗਈ। ਡੀਐਸਪੀ ਸ੍ਰੀ ਹਰਗੋਬਿੰਦਪੁਰ ਹਰੀਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Amritsar News: ਅੰਮ੍ਰਿਤਸਰ 'ਚ ਖੌਫਨਾਕ ਵਾਰਦਾਤ, ਮਹਿਲਾ ਨੂੰ ਜ਼ਿੰਦਾ ਸਾੜ ਕੇ ਕੂੜੇ 'ਚ ਸੁੱਟਿਆ, ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਜੇ ਤੱਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਕਤਲ ਦੇ ਕਾਰਨਾਂ ਅਤੇ ਦੋਸ਼ੀਆਂ ਬਾਰੇ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।

Advertisement