ਕੈਨੇਡਾ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ 'ਚ ਇੱਕ ਦੋਸ਼ੀ ਗ੍ਰਿਫਤਾਰ, ਦੂਜਾ ਭਾਰਤ ਫ਼ਰਾਰ, ਟੋਰਾਂਟੋ ਪੀਅਰਸਨ ਏਅਰਪੋਰਟ ਤੋਂ 400 ਕਿਲੋਗ੍ਰਾਮ ਸ਼ੁੱਧ ਸੋਨੇ ਦੀ ਚੋਰੀ ਦਾ ਮਾਮਲਾ , RCMP ਦੀ ਅੰਤਰਰਾਸ਼ਟਰੀ ਜਾਂਚ ਤੇਜ਼
ਕੈਨੇਡਾ ਦੇ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 2023 ਵਿੱਚ ਹੋਈ 400 ਕਿਲੋਗ੍ਰਾਮ ਸ਼ੁੱਧ ਸੋਨੇ ਦੀ ਇਤਿਹਾਸਕ ਚੋਰੀ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇੱਕ ਮੁੱਖ ਦੋਸ਼ੀ ਦੀ ਕੈਨੇਡਾ ਵਿੱਚ ਗ੍ਰਿਫ਼ਤਾਰੀ ਹੋ ਚੁੱਕੀ ਹੈ, ਜਦਕਿ ਦੂਜਾ ਅਹਿਮ ਸ਼ੱਕੀ ਭਾਰਤ ਵਿੱਚ ਹੋਣ ਦੀ ਪੁਸ਼ਟੀ ਹੋਈ ਹੈ। RCMP ਵੱਲੋਂ ਚਲਾਈ ਜਾ ਰਹੀ ਅੰਤਰਰਾਸ਼ਟਰੀ ਜਾਂਚ ‘ਪ੍ਰੋਜੈਕਟ 24K’ ਤਹਿਤ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।