ਕਿਸਾਨ ਅੰਦੋਲਨ ਦੀ ਨਵੀਂ ਰਣਨੀਤੀ ਤੈਅ, ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਹੋਵੇਗਾ ਮਾਰਚ, ਚੰਡੀਗੜ੍ਹ 'ਚ ਬੈਠਕ ਕੀਤੀ ਦਿੱਲੀ ਵਿੱਚ ਮਹਾਪੰਚਾਇਤ ਦਾ ਐਲਾਨ
ਚੰਡੀਗੜ੍ਹ ਵਿੱਚ ਹੋਈ ਕਿਸਾਨ ਸੰਗਠਨਾਂ ਦੀ ਅਹਿਮ ਮੀਟਿੰਗ ਦੌਰਾਨ ਅੰਦੋਲਨ ਨੂੰ ਦੇਸ਼ ਪੱਧਰ ’ਤੇ ਫੈਲਾਉਣ ਲਈ ਵੱਡਾ ਫੈਸਲਾ ਲਿਆ ਗਿਆ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ’ਤੇ ਦਬਾਅ ਵਧਾਉਣ ਲਈ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਮਾਰਚ ਕੀਤਾ ਜਾਵੇਗਾ, ਜੋ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚੋਂ ਲੰਘੇਗਾ।