ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨਭਏ ਵਡ ਭਾਗਿ ॥੧॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥