ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਸਰਕਾਰ ਤੋਂ 1960 ਤੋਂ ਲੈ ਕੇ ਹੁਣ ਤੱਕ ਵਰਤੇ ਗਏ ਪਾਣੀ ਦੇ ਬਿੱਲਾਂ ਵਜੋਂ 1.44 ਲੱਖ ਕਰੋੜ ਰੁਪਏ ਦੀ ਰਾਇਲਟੀ ਦੀ ਮੰਗ ਕੀਤੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਰਾਜਸਥਾਨ ਜਾਂ ਤਾਂ ਪੁਰਾਣੇ ਬਕਾਏ ਕਲੀਅਰ ਕਰੇ ਜਾਂ ਫਿਰ ਪੰਜਾਬ ਦਾ ਪਾਣੀ ਲੈਣਾ ਬੰਦ ਕਰੇ।