ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ
ਇਸਲਾਮਾਬਾਦ : ਪਾਕਿਸਤਾਨ 'ਚ ਸ਼ੁੱਕਰਵਾਰ ਰਾਤ 10 ਵੱਜ ਕੇ 58 ਮਿੰਟ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਦੀ ਤੀਬਰਤਾ ਰਿਕਟਰ ਸਕੇਲ 'ਤੇ 3.9 ਦਰਜ ਕੀਤੀ ਗਈ। ਉੱਥੇ ਅਜੇ ਤਕ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।