ਈਰਾਨ ‘ਚ 14 ਦਿਨਾਂ ਤੋਂ ਸਰਕਾਰ ਵਿਰੋਧੀ ਪ੍ਰਦਰਸ਼ਨ ਜਾਰੀ, ਸੈਂਕੜੇ ਮੌਤਾਂ ਦਾ ਦਾਅਵਾ, ਹਜ਼ਾਰਾਂ ਹਿਰਾਸਤ ‘ਚ
ਈਰਾਨ ਵਿੱਚ ਮਹਿੰਗਾਈ ਅਤੇ ਆਰਥਿਕ ਸੰਕਟ ਕਾਰਨ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨ 14ਵੇਂ ਦਿਨ ‘ਚ ਦਾਖਲ ਹੋ ਗਏ ਹਨ। ਮਨੁੱਖੀ ਅਧਿਕਾਰ ਸੰਸਥਾਵਾਂ ਸੈਂਕੜੇ ਮੌਤਾਂ ਅਤੇ ਹਜ਼ਾਰਾਂ ਗ੍ਰਿਫ਼ਤਾਰੀਆਂ ਦਾ ਦਾਅਵਾ ਕਰ ਰਹੀਆਂ ਹਨ। ਸਰਕਾਰ ਨੇ ਹਾਲਾਤਾਂ ਲਈ ਵਿਦੇਸ਼ੀ ਤਾਕਤਾਂ ਨੂੰ ਦੋਸ਼ੀ ਠਹਿਰਾਇਆ ਹੈ।