PRTPD ਬੋਰਡ ਨੇ ਡੇਰਾ ਬਾਬਾ ਨਾਨਕ, ਨੰਗਲ, ਬਰਨਾਲਾ ਅਤੇ ਨਾਭਾ ਦੇ ਮਾਸਟਰ ਪਲਾਨ ਮਨਜ਼ੂਰ ਕਰਕੇ ਪੰਜਾਬ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ।
ਨਾਭਾ ਦੀ ਨਾਭਾ ਜੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਏਜੰਸੀਆਂ ਵੱਲੋਂ ਮਿਲੇ ਗੁਪਤ ਇਨਪੁਟਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਜਾ ਸਕਦੀ ਹੈ।