ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ-2025 ਦੇ ਨਤੀਜੇ ਐਲਾਨੇ, ਵਿਦੇਸ਼ੀ ਵਿਦਿਆਰਥੀਆਂ ਦਾ ਦਬਦਬਾ, 18 ਦੇਸ਼ਾਂ ਤੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ
ਪੰਜਾਬ ਸਰਕਾਰ ਦੀ ਮਾਂ-ਬੋਲੀ ਪੱਖੀ ਨੀਤੀ ਨੂੰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਤੀਜੇ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ-2025 ਦੇ ਨਤੀਜਿਆਂ ਵਿੱਚ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਵਿਦਿਆਰਥੀਆਂ ਨੇ ਸਿਖਰਲੇ ਸਥਾਨ ਹਾਸਲ ਕਰਕੇ ਭਾਸ਼ਾਈ ਜੁੜਾਵ ਦਾ ਸ਼ਕਤੀਸ਼ਾਲੀ ਸੰਦੇਸ਼ ਦਿੱਤਾ।