ਹਲਦਵਾਨੀ ਵਿੱਚ ਭਾਜਪਾਈ ਕੌਂਸਲਰ ਵਲੋਂ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ, ਮੁਲਜ਼ਮ ਹਿਰਾਸਤ ਵਿੱਚ
ਉੱਤਰਾਖੰਡ ਦੇ ਹਲਦਵਾਨੀ ਸ਼ਹਿਰ ਵਿੱਚ ਭਾਜਪਾ ਕੌਂਸਲਰ ਅਮਿਤ ਬਿਸ਼ਟ ’ਤੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਹਤਿਆ ਕਰਨ ਦਾ ਦੋਸ਼ ਲੱਗਾ ਹੈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਭਾਜਪਾ ਨੇ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਪਾਰਟੀ ਤੋਂ ਕੱਢ ਦਿੱਤਾ ਹੈ।