ਬ੍ਰੇਕਿੰਗ: ਨਾਭਾ ਜੇਲ੍ਹ 'ਚ ਮਜੀਠੀਆ ਦੀ ਜਾਨ ਨੂੰ ਖ਼ਤਰਾ, ਅੱਤਵਾਦੀ ਹਮਲਾ ਹੋਣ ਦਾ ਡਰ, ਖੁਫ਼ੀਆ ਅਲਰਟ ਤੋਂ ਬਾਅਦ ਜੇਲ੍ਹ 'ਚ ਸੁਰੱਖਿਆ ਵਧੀ
ਨਾਭਾ ਦੀ ਨਾਭਾ ਜੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਏਜੰਸੀਆਂ ਵੱਲੋਂ ਮਿਲੇ ਗੁਪਤ ਇਨਪੁਟਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਮਜੀਠੀਆ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਜਾ ਸਕਦੀ ਹੈ।