ਓ.ਟੀ.ਐੱਸ. ਸਕੀਮ ਦੀ ਮਿਆਦ ਵਧਾਉਣ ਦਾ ਵਪਾਰੀਆਂ ਵੱਲੋਂ ਸਵਾਗਤ
ਪੰਜਾਬ ਸਰਕਾਰ ਵੱਲੋਂ ਓ.ਟੀ.ਐੱਸ. ਸਕੀਮ ਦੀ ਮਿਆਦ 31 ਮਾਰਚ 2026 ਤੱਕ ਵਧਾਉਣ ਦੇ ਫੈਸਲੇ ਨੂੰ ਵਪਾਰੀਆਂ ਨੇ ਵਪਾਰ-ਹਿਤੈਸ਼ੀ ਕਦਮ ਕਰਾਰ ਦਿੱਤਾ ਹੈ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਵਪਾਰੀਆਂ ਨੂੰ ਵਧਾਈ ਗਈ ਮਿਆਦ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।