Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Raghav Chadha

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜ ਸਭਾ ਵਿੱਚ ‘ਆਪ’ ਦੇ ਸੱਤ ਐਮਪੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੇਅਰਮੈਨ ਦੀ ਮਨਜ਼ੂਰੀ ਨਾਲ ਪਾਰਟੀ ਦੀ ਗਿਣਤੀ 10 ਤੋਂ ਘਟ ਕੇ 3 ਰਹਿ ਗਈ, ਜਦਕਿ ਭਾਜਪਾ ਬਹੁਮਤ ਦੇ ਹੋਰ ਨੇੜੇ ਪਹੁੰਚ ਗਈ।

ਕੀ ਤੁਹਾਨੂੰ ਲੱਗਦਾ ਹੈ ਕਿ ਇਹ ਰਲੇਵਾਂ ਪੰਜਾਬ ਦੀ ਸਥਾਨਕ ਸਿਆਸਤ 'ਤੇ ਵੀ ਅਸਰ ਪਾਵੇਗਾ?

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਰਾਘਵ ਚੱਢਾ ਸਮੇਤ ਸੱਤ ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਰਾਜ ਸਭਾ ਦੇ ਚੇਅਰਮੈਨ ਨੂੰ ਪਟੀਸ਼ਨ ਭੇਜੀ ਹੈ। 'ਆਪ' ਆਗੂ ਸੰਜੇ ਸਿੰਘ ਨੇ ਕਿਹਾ ਕਿ ਸੰਵਿਧਾਨ ਦੀ 10ਵੀਂ ਅਨੁਸੂਚੀ ਤਹਿਤ ਇਨ੍ਹਾਂ ਮੈਂਬਰਾਂ ਦੀ ਮੈਂਬਰਸ਼ਿਪ ਖਤਮ ਹੋਣੀ ਤੈਅ ਹੈ। ਉਨ੍ਹਾਂ ਚੇਅਰਮੈਨ ਨੂੰ ਇਸ ਮਾਮਲੇ 'ਤੇ ਜਲਦੀ ਫੈਸਲਾ ਸੁਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਰਾਈਟ ਟੂ ਰੀਕਾਲ' ਦੇ ਮੁੱਦੇ 'ਤੇ ਵੀ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

 

ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਤੋਂ ਇਸਤੀਫ਼ਾ ਦੇ ਕੇ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨਾਲ 6 ਹੋਰ ਆਪ ਰਾਜ ਸਭਾ ਮੈਂਬਰ ਵੀ ਬੀਜੇਪੀ ਵਿੱਚ ਮਿਲ ਗਏ। ਚੱਢਾ ਨੇ ਆਪ ਨੂੰ ਭ੍ਰਿਸ਼ਟ ਦੱਸਦਿਆਂ ਕਿਹਾ ਕਿ ਉਹ ਗਲਤ ਪਾਰਟੀ ਵਿੱਚ ਸੀ। ਇਸ ਨਾਲ ਆਪ ਲਈ ਵੱਡਾ ਝਟਕਾ ਹੈ ਅਤੇ ਬੀਜੇਪੀ ਦੀ ਰਾਜ ਸਭਾ ਵਿੱਚ ਤਾਕਤ ਵਧੀ ਹੈ। ਘਟਨਾ 24 ਅਪ੍ਰੈਲ 2026 ਨੂੰ ਵਾਪਰੀ।

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਈਡੀ-ਸੀਬੀਆਈ ਦੀ ਦੁਰਵਰਤੋਂ ਕਰਕੇ ਪੰਜਾਬ ਵਿੱਚ ਪਾਰਟੀ ਤੋੜਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਾਇਆ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਅਮਿਤ ਸ਼ਾਹ, ਰਾਘਵ ਚੱਢਾ ਨੂੰ ਮੋਹਰਾ ਬਣਾ ਕੇ, 7 ਸੰਸਦ ਮੈਂਬਰਾਂ ਨੂੰ ਤੋੜਨ ਬਦਲੇ ਕੇਂਦਰੀ ਮੰਤਰੀ ਦਾ ਅਹੁਦਾ ਦੇਣ ਦੀ ਪੇਸ਼ਕਸ਼ ਕਰ ਰਹੇ ਹਨ।

 

ਆਪ ਦੀ 'ਅੰਦਰੂਨੀ ਜੰਗ': ਰਾਘਵ ਚੱਢਾ ਬਨਾਮ ਪੰਜਾਬ ਯੂਨਿਟ; ਕੀ ਇਹ ਸਿਰਫ਼ ਬਿਆਨਬਾਜ਼ੀ ਹੈ ਜਾਂ ਕਿਸੇ ਵੱਡੇ ਧਮਾਕੇ ਦੀ ਤਿਆਰੀ?

ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਖਿੱਚੋਤਾਣ ਤੇਜ਼ ਹੋ ਗਈ ਹੈ। ਪਾਰਟੀ ਦੀ ਪੰਜਾਬ ਯੂਨਿਟ ਨੇ ਚੱਢਾ 'ਤੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦੇ ਨਾ ਚੁੱਕਣ ਦੇ ਦੋਸ਼ ਲਾਏ ਹਨ, ਜਦਕਿ ਚੱਢਾ ਨੇ ਇਨ੍ਹਾਂ ਨੂੰ ਬੇਬੁਨਿਆਦ ਦੱਸਦਿਆਂ ਵੀਡੀਓ ਜਾਰੀ ਕੀਤੀ ਹੈ ਅਤੇ ਸੰਕੇਤ ਦਿੱਤਾ ਹੈ ਕਿ ਅਜੇ ਹੋਰ ਖੁਲਾਸੇ ਹੋਣੇ ਬਾਕੀ ਹਨ ("ਪਿਕਚਰ ਅਭੀ ਬਾਕੀ ਹੈ")।

ਸੰਸਦ ਵਿੱਚ ਪੰਜਾਬ ਦੇ ਮੁੱਦਿਆਂ ’ਤੇ ਚੁੱਪੀ ਨੂੰ ਲੈ ਕੇ Raghav Chadha ’ਤੇ ਸਵਾਲ

AAP ਆਗੂਆਂ ਨੇ ਰਾਘਵ ਚੱਢਾ ’ਤੇ ਦੋਸ਼ ਲਗਾਇਆ ਕਿ ਉਹ ਸੰਸਦ ਵਿੱਚ ਪੰਜਾਬ ਦੇ ਵਿੱਤੀ ਅਤੇ ਹੜ੍ਹ ਰਾਹਤ ਮੁੱਦੇ ਨਹੀਂ ਉਠਾ ਸਕੇ।

ਰਾਘਵ ਚੱਢਾ compromised ਹੈ? ਭਗਵੰਤ ਮਾਨ ਨੇ ਪੱਤਰਕਾਰ ਦੇ ਸਵਾਲ ਤੇ ਸਿੱਧਾ ਜਵਾਬ ਦਿੱਤਾ – “ਹਾਂ ਹੈ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰ ਦੇ ਸਵਾਲ ਤੇ ਰਾਘਵ ਚੱਢਾ ਨੂੰ ਸਿੱਧਾ “compromised” ਦੱਸਿਆ। ਉਨ੍ਹਾਂ ਕਿਹਾ ਕਿ ਚੱਢਾ ਵੱਡੇ ਮੁੱਦਿਆਂ (MSP, ਵੋਟ ਧਾਂਦਲੀ) ਦੀ ਬਜਾਏ ਏਅਰਪੋਰਟ ਸਮੋਸਿਆਂ ਅਤੇ ਪੀਜ਼ਾ ਡਿਲੀਵਰੀ ਤੇ ਧਿਆਨ ਦੇ ਰਹੇ ਹਨ। ਚੱਢਾ ਨੂੰ ਰਾਜ ਸਭਾ ਉਪ-ਨੇਤਾ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

Punjab News: ਮੰਡੀਆਂ 'ਚ ਝੋਨੇ ਦੀ ਖਰੀਦ ਨਾ ਹੋਣ 'ਤੇ ਘਿਰੀ ਮਾਨ ਸਰਕਾਰ, ਹੁਣ ਰਵਨੀਤ ਬਿੱਟੂ ਬੋਲੇ- 'ਜਾਣ ਬੁੱਝ ਕੇ ਕਿਸਾਨਾਂ ਨੂੰ ਤੰਗ ਕਰ ਰਹੀ ਆਪ ਸਰਕਾਰ'

ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਸਮੱਸਿਆ ਜਾਣਬੁੱਝ ਕੇ ਪੈਦਾ ਕੀਤੀ ਗਈ ਹੈ। ਕਿਉਂਕਿ ਪੰਜਾਬ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਕੰਟਰੋਲ ਹੇਠ ਹੈ। ਬਿੱਟੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੋਵੇਂ ਹੀ ਪੰਜਾਬ ਦੇ ਦੁਸ਼ਮਣ ਹਨ। ਇਸ ਕਰਕੇ ਸੂਬੇ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਹੈ। 

India pips UK to become fifth largest economy in World

MP ਰਾਘਵ ਚੱਢਾ ਨੇ ਰਾਜ ਸਭਾ 'ਚ ਨਸ਼ੇ ਦੇ ਮੁੱਦੇ 'ਤੇ ਚਰਚਾ ਕਰਨ ਦੀ ਕੀਤੀ ਮੰਗ

ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਗੱਲਬਾਤ ਹੋਵੇਗੀ।ਅੰਮ੍ਰਿਤਸਰ ਦੀਆਂ ਇਨ੍ਹਾਂ 'ਤੇ 12 ਫੀਸਦੀ ਜੀਐਸਟੀ ਟੈਕਸ ਲਾਉਣ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਮੁਲਾਕਾਤ ਕਰੀਬ 12 ਵਜੇ ਮਿਲਣਗੇ

ਸੀਐਮ ਭਗਵੰਤ ਮਾਨ ਨੇ ਐਮਐਸਪੀ ਪੈਨਲ ਵਿੱਚ ਪੰਜਾਬ ਨੂੰ ਪ੍ਰਤੀਨਿਧਤਾ ਨਾ ਦੇਣ ਲਈ ਕੀਤੀ ਕੇਂਦਰ ਦੀ ਆਲੋਚਨਾ

MSP Committee: ਕਿਸਾਨ ਯੂਨੀਅਨਾਂ ਦੀ ਇੱਕ ਛਤਰੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਉਹ MSP ਪੈਨਲ ਦਾ ਹਿੱਸਾ ਨਹੀਂ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ MSP'ਤੇ ਬਣੀ ਕਮੇਟੀ 'ਚ ਸੂਬੇ ਨੂੰ ਪ੍ਰਤੀਨਿਧਤਾ ਨਾ ਦੇਣ 'ਤੇ ਕੇਂਦਰ ਦੀ ਆਲੋਚਨਾ ਕੀਤੀ।......

ਕੇਂਦਰ ਸਰਕਾਰ ਦਾ ਇਹ ਕਦਮ ਮੌਲਿਕ ਅਧਿਕਾਰਾਂ 'ਤੇ ਹਮਲਾ, ਬੋਲਣ ਦਾ ਅਧਿਕਾਰ ਖੋਹ ਰਹੀ ਸੱਤਾਧਾਰੀ ਭਾਜਪਾ : ਰਾਘਵ ਚੱਢਾ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇੱਕ ਟਵੀਟ ਵਿੱਚ ਕਿਹਾ ਕਿ ਇਹ ਜਾਣਕੇ ਚੰਗਾ ਲੱਗਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਉਹਨਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਣ ਵਾਲੇ ਵਿਸ਼ੇਸ਼ਣਾ ਤੋਂ ਭਲੀ-ਭਾਂਤੀ ਜਾਣੂੰ ਹੈ। ਉਹਨਾਂ ਅਨੁਸਾਰ ਜਿਹਨਾਂ ਸ਼ਬਦਾਂ 'ਤੇ ਪਬੰਦੀ ਲਗਾਈ ਗਈ ਹੈ ਉਹ ਸਾਰੇ ਸ਼ਬਦ ਭਾਜਪਾ ਸਰਕਾਰ ਨੂੰ ਉਚਿਤ ਅਤੇ ਸਹੀ ਢੰਗ ਨਾਲ ਬਿਆਨ ਕਰਦੇ ਹਨ।

ਰਾਘਵ ਚੱਢਾ ਨੂੰ ਪੰਜਾਬ 'ਤੇ ਥੋਪ ਕੇ ਕੇਜਰੀਵਾਲ ਨੇ ਭਗਵੰਤ ਮਾਨ ਸਣੇ ਸਮੁੱਚੇ ਪੰਜਾਬ ਦੀ ਕਾਬਲੀਅਤ 'ਤੇ ਸਵਾਲ ਖੜਾ ਕੀਤਾ : ਸੁਖਪਾਲ ਖਹਿਰਾ

ਰਾਘਵ ਚੱਢਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।  ਖਹਿਰਾ ਨੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। 

ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਹਾਈਕੋਰਟ 'ਚ ਚੁਣੌਤੀ

ਚੇਅਰਮੈਨ ਰਾਘਵ ਚੱਢਾ ਨੂੰ ਬਣਾਇਆ ਗਿਆ ਹੈ। ਸਰਕਾਰ ਦਾ ਤਰਕ ਹੈ ਕਿ ਇਸ ਨਾਲ ਕੰਮ ਵਿੱਚ ਤੇਜ਼ੀ ਆਵੇਗੀ। ਦੂਜੇ ਪਾਸੇ ਚਾਰਟਰਡ ਅਕਾਊਂਟੈਂਟ ਰਾਘਵ ਚੱਢਾ ਦੀ ਨਿਯੁਕਤੀ ਨਾਲ ਪੰਜਾਬ ਵਿੱਚ ਮਾਲੀ ਚੋਰੀ ਨੂੰ ਠੱਲ੍ਹ ਪਾ ਕੇ ਵਿੱਤੀ ਹਾਲਤ ਵਿੱਚ ਸੁਧਾਰ ਹੋਵੇਗਾ। 

ਆਪ ਸਰਕਾਰ ਰਾਘਵ ਚੱਢਾ ਦੇ PA ਨੂੰ ਦੇ ਰਹੀ 1 ਲੱਖ ਰੁਪਏ ਦੀ ਨੌਕਰੀ, ਵਿਰੋਧੀ ਨੇ ਕੱਸਿਆ ਤਨਜ਼

ਦਿੱਲੀ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਇੱਕ ਟਵੀਟ ਰਾਹੀਂ 'ਆਪ' 'ਤੇ ਹਮਲਾ ਬੋਲਦਿਆਂ ਕਿਹਾ ਕਿ "ਚੱਢਾ ਦੇ ਪੀਏ ਨੂੰ ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ 1 ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ 'ਤੇ ਮੀਡੀਆ ਮੈਨੇਜਰ ਨਿਯੁਕਤ ਕੀਤਾ ਗਿਆ ਹੈ

ਮੁੱਖ ਮੰਤਰੀ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ

ਭਗਵੰਤ ਮਾਨ ਦਾ ਇਕ ਹੋਰ ਅਪਮਾਨ ਤੇ ਪੰਜਾਬ ਦੇ ਲੀਡਰਾਂ ਦੇ ਅਧਿਕਾਰਾਂ 'ਤੇ ਕਬਜ਼ਾ! ਇਹ ਅਖੌਤੀ ਕਮੇਟੀ ਦਿੱਲੀ ਵਰਗੇ ਲੀਡਰਾਂ ਦੇ ਕੰਟਰੋਲ ਨੂੰ ਜਾਇਜ਼ ਠਹਿਰਾਉਣ ਲਈ ਹੈ। ਇਹ ਕਮੇਟੀ ਰਾਘਵ ਚੱਢਾ ਅਤੇ ਉਸ ਵਰਗੇ ਲੀਡਰਾਂ ਲਈ ਪੰਜਾਬ ਦਾ ਪ੍ਰਸ਼ਾਸਨ ਚਲਾਉਣ ਲਈ ਰਾਹ ਪੱਧਰਾ ਕਰੇਗੀ! ਇਸ ਨੇ ਸਾਡੇ ਮੁੱਖ ਮੰਤਰੀ ਦੇ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ।"

'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਾਨ ਕੈਬਨਿਟ ਦੇ ਨਵੇਂ ਮੰਤਰੀਆਂ ਨੂੰ ਦਿੱਤੀ ਵਧਾਈ

ਕੈਬਨਿਟ ਵਿਸਥਾਰ ਮਗਰੋਂ 'ਆਪ' ਰਾਘਵ ਚੱਢਾ ਨੇ ਨਵੇਂ ਬਣੇ ਮੰਤਰੀਆਂ ਨੂੰ ਵਧਾਈ ਦਿੱਤੀ ਹੈ।ਰਾਘਵ ਚੱਢਾ ਨੇ ਟਵੀਟ ਕਰ ਲਿਖਿਆ, "ਉਨ੍ਹਾਂ ਵਿਧਾਇਕਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਜੋ ਅੱਜ ਮਾਨ ਸਾਬ ਦੀ ਕੈਬਨਿਟ ਵਿੱਚ ਮੰਤਰੀ ਵਜੋਂ ਸ਼ਾਮਲ ਹੋਏ ਹਨ। ਮੈਨੂੰ ਯਕੀਨ ਹੈ ਕਿ ਉਹ ਪੰਜਾਬ ਨੂੰ ਮੁੜ 'ਖੁਸ਼ਹਾਲ' ਅਤੇ 'ਰੰਗਲਾ' ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।"

ਰਾਘਵ ਚੱਢਾ ਨੇ ਸੰਗਰੂਰ ਸੀਟ 'ਤੇ 'ਆਪ' ਦੀ ਹਾਰ 'ਤੇ ਕਹੀ ਵੱਡੀ ਗੱਲ, ਪੜ੍ਹੋ ਪੂਰੀ ਡਿਟੇਲ

ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਦੂਜੇ ਸਥਾਨ 'ਤੇ ਰਹੇ | ਇਹ ਸੀਟ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਈ ਸੀ। ਸੀਐਮ ਮਾਨ ਇਸ ਸੀਟ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਸੀਟ ਨੂੰ ਭਗਵੰਤ ਮਾਨ ਦਾ ਗੜ੍ਹ ਮੰਨਿਆ ਜਾਂਦਾ ਹੈ

ਮੋਦੀ ਸਰਕਾਰ ਨੌਜਵਾਨਾਂ ਦੇ ਮੁੱਦੇ ’ਤੇ ‘ਅੱਗ ਨਾਲ ਖੇਡਣਾ’ ਬੰਦ ਕਰੇ : ਰਾਘਵ ਚੱਢਾ

ਰਾਜ ਸਭਾ ਮੈਂਬਰ ਨੇ ਇਸ ਯੋਜਨਾ ਦੀਆਂ ਕਮੀਆਂ ਗਿਣਾਉਂਦਿਆਂ ਕਿਹਾ ਕਿ ਛੇ ਮਹੀਨਿਆਂ ਦੀ ਸਿਖਲਾਈ ਬਿਲਕੁੱਲ ਗਲਤ ਹੈ। ਚਾਰ ਸਾਲਾਂ ਦੀ ਨੌਕਰੀ ਦੌਰਾਨ ਅਗਨੀਵੀਰਾਂ ਦੇ ਮਨ ’ਚ ਹਮੇਸ਼ਾਂ ਇਹ ਸ਼ੱਕ ਬਣਿਆ ਰਹੇਗਾ ਕਿ ਇਸ ਤੋਂ ਬਾਅਦ ਉਨ੍ਹਾਂ ਦਾ ਅਤੇ ਪਰਿਵਾਰ ਦਾ ਭਵਿੱਖ  ਕੀ ਹੋਵੇਗਾ

Advertisement