Monday, December 22, 2025

Sangrur By-Election

ਸੰਗਰੂਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ। 

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ, ਸ਼ਾਮ 6 ਵਜੇ ਤਕ ਪੈਣਗੀਆਂ ਵੋਟਾਂ, 26 ਜੂਨ ਨੂੰ ਆਵੇਗਾ ਨਤੀਜਾ

ਪਾਰਟੀ ਨੂੰ 117 'ਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਪਿਛਲੇ ਇੱਕ ਹਫ਼ਤੇ ਤੋਂ ਉਹ ਸੰਗਰੂਰ ਵਿੱਚ ਡਟੇ ਹੋਏ ਹਨ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੀ ਇੱਥੇ ਚੋਣ ਪ੍ਰਚਾਰ ਕਰ ਚੁੱਕੇ ਹਨ। ‘ਆਪ’ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।

ਸੰਗਰੂਰ ਜ਼ਿਮਨੀ ਚੋਣ : ਵੋਟ ਦੀ ਸੱਟ ਨਾਲ ਮੂਸੇਵਾਲਾ ਦੇ ਕਤਲ ਦਾ ਬਦਲਾ ਲਓ

ਸੰਗਰੂਰ ਖੇਤਰ ਦੇ ਲੋਕਾਂ ਲਈ ਹਰ ਫਰੰਟ 'ਤੇ ਫੇਲ੍ਹ ਰਹੀ ਆਪ ਦੀ ਸਰਕਾਰ ਨੂੰ ਸਬਕ ਸਿਖਾਉਣ ਦਾ ਇਹ ਸੁਨਹਿਰੀ ਮੌਕਾ ਹੈ।  ਉਨ੍ਹਾਂ ਪੰਜਾਬੀਆਂ ਨੂੰ ਕਿਹਾ ਕਿ ਭਾਵੇਂ ਬਾਹਰੋਂ ਰਾਜ ਸਭਾ ਦੇ ਉਮੀਦਵਾਰਾਂ ਨੂੰ ਸ਼ੱਕੀ ਢੰਗ ਨਾਲ ਲਿਆਉਣਾ ਅਤੇ ਥੋਪਣਾ ਜਾਂ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਅਜ਼ਾਦੀ ਦੇਣੀ ਹੋਵੇ, ਇਨ੍ਹਾਂ ਨੂੰ ਆਪਣੀਆਂ ਗਲਤੀਆਂ ਦਾ ਅਹਿਸਾਸ ਕਰਵਾਉਣ ਦਾ ਸਮਾਂ ਆ ਗਿਆ ਹੈ।

ਲੋਕ ਸਭਾ ਹਲਕਾ ਸੰਗਰੂਰ ‘ਚ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਾਉਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ : ਰਿਟਰਨਿੰਗ ਅਫ਼ਸਰ

ਸ੍ਰੀ ਜੋਰਵਾਲ ਨੇ ਕਿਹਾ ਕਿ ਵੋਟਰਾਂ ਨੂੰ ਲੁਭਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਸਮੂਹ ਏ.ਆਰ.ਓਜ਼ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਤਿੱਖੀ ਨਜਰ ਰੱਖੀ ਜਾ ਰਹੀ ਹੈ ਅਤੇ ਇਤਲਾਹ ਜਾਂ ਸ਼ਿਕਾਇਤ ਮਿਲਣ ‘ਤੇ ਤੁਰੰਤ ਛਾਪੇਮਾਰੀ ਕੀਤੀ ਜਾਵੇਗੀ।

Advertisement