Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Vigilance Bureau

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਹਲਚਲ ਦੇਖੀ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅਦਾਲਤੀ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ, ਜਦਕਿ ਸੱਤਾਧਾਰੀ ਧਿਰ ਦਾ ਕਹਿਣਾ ਹੈ ਕਿ ਕਾਨੂੰਨ ਆਪਣੀ ਪ੍ਰਕਿਰਿਆ ਅਨੁਸਾਰ ਕੰਮ ਕਰੇਗਾ ਅਤੇ ਮਾਮਲੇ ਦੀ ਸੁਣਵਾਈ ਅੱਗੇ ਵੀ ਜਾਰੀ ਰਹੇਗੀ।

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ - ਆਡਿਟ ਦੇ ਨਾਂ 'ਤੇ ਮੰਗੀ ਵੱਢੀ

ਸੀਐਚਸੀ ਸਿੱਧਵਾਂ ਬੇਟ ਵਿੱਚ ਆਡਿਟ ਦੇ ਨਾਂ ’ਤੇ ਰਿਸ਼ਵਤ ਮੰਗਣ ਮਾਮਲੇ ’ਚ ਵਿਜੀਲੈਂਸ ਬਿਊਰੋ ਵੱਲੋਂ ਐਸਐਮਓ ਅਤੇ ਸੀਨੀਅਰ ਸਹਾਇਕ 32 ਹਜ਼ਾਰ ਰੁਪਏ ਲੈਂਦੇ ਕਾਬੂ।

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਬਲੌਂਗੀ ਥਾਣੇ ਦਾ ਏਐਸਆਈ ਬੀਰ ਚੰਦ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਧਾਰਾ 307 ਦੀ ਧਮਕੀ ਦੇ ਕੇ 1.25 ਲੱਖ ਰੁਪਏ ਮੰਗਣ ਦਾ ਦੋਸ਼।

ਗੁਰਦਾਸਪੁਰ: ਜ਼ਿਲ੍ਹਾ ਟਾਊਨ ਪਲੈਨਰ ​​ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ

ਗੁਰਦਾਸਪੁਰ ਵਿੱਚ ਜ਼ਿਲ੍ਹਾ ਟਾਊਨ ਪਲੈਨਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਰੰਗੇ ਹੱਥੀਂ ਫੜਿਆ, ਅਦਾਲਤ ਵੱਲੋਂ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ।

ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ: ਲੁਧਿਆਣਾ 'ਚ ਵਿਜੀਲੈਂਸ ਨੇ ਨਗਰ ਨਿਗਮ ਦੇ ਸੀਵਰਮੈਨ ਨੂੰ 1.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਦਬੋਚਿਆ

ਲੁਧਿਆਣਾ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ। ਨੌਕਰੀ ਦਿਵਾਉਣ ਦੇ ਨਾਂ 'ਤੇ ਰਿਸ਼ਵਤ ਲੈਣ ਵਾਲਾ ਸੀਵਰਮੈਨ ਗ੍ਰਿਫ਼ਤਾਰ। ਦੇਖੋ ਵੀਡੀਓ ਸਬੂਤਾਂ ਦੇ ਆਧਾਰ 'ਤੇ ਹੋਈ ਕਾਰਵਾਈ।

ਇੰਪਰੂਵਮੈਂਟ ਟਰੱਸਟ ਦੇ ਦੋ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ਜੁਰਮਾਨਾ, ਮੋਹਾਲੀ ਦੀ ਸੈਸ਼ਨ ਅਦਾਲਤ ਦਾ ਵੱਡਾ ਫ਼ੈਸਲਾ

ਮੋਹਾਲੀ ਸੈਸ਼ਨ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਦੇ ਦੋ ਕਰਮਚਾਰੀਆਂ ਨੂੰ 4 ਸਾਲ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ।

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ: ਲੈਂਡ ਰਿਕਾਰਡ ਦਫ਼ਤਰ ਦਾ ਕਰਮਚਾਰੀ ₹4,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਦੇ ਠੇਕਾ ਕਰਮਚਾਰੀ ਨੂੰ ਜ਼ਮੀਨ ਦੇ ਰਿਕਾਰਡ ਦੇ ਬਦਲੇ ₹4,000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।

ਕੁਰਾਲੀ ਜ਼ਮੀਨ ਮਾਮਲਾ: SIT ਵੱਲੋਂ ਸਾਬਕਾ DGP ਸੁਮੇਧ ਸੈਣੀ ਬੇਕਸੂਰ ਕਰਾਰ, ਅਦਾਲਤ ਨੇ ਰਿਪੋਰਟ ਰਿਕਾਰਡ ’ਤੇ ਲਈ

ਕੁਰਾਲੀ ਜ਼ਮੀਨ ਮਾਮਲੇ ਵਿੱਚ SIT ਨੇ ਸਾਬਕਾ DGP ਸੁਮੇਧ ਸੈਣੀ ਨੂੰ ਬੇਕਸੂਰ ਕਰਾਰ ਦਿੰਦਿਆਂ ਆਪਣੀ ਰਿਪੋਰਟ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤੀ, ਜਿਸਨੂੰ ਰਿਕਾਰਡ ’ਤੇ ਲਿਆ ਗਿਆ।

Tarn Taran News: ਤਰਨਤਾਰਨ ਦੇ ਡੀਸੀ ਦਾ PA ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਪਾਰਟੀ ਤੋਂ ਮੰਗੇ ਸੀ 1 ਲੱਖ, 50 ਹਜ਼ਾਰ ;ਚ ਤੈਅ ਹੋਇਆ ਸੀ ਸੌਦਾ

ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਡੀਸੀ ਪੀਏ ਹਰਮਨਦੀਪ ਸਿੰਘ, ਚੋਣ ਸੈੱਲ ਕਲਰਕ ਹਰਸਿਮਰਨਜੀਤ ਸਿੰਘ ਅਤੇ ਠੇਕਾ ਆਧਾਰਿਤ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਵਜੋਂ ਹੋਈ ਹੈ। ਪੀਏ ਹਰਮਨਦੀਪ ਸਿੰਘ ਅਤੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਵਿਜੀਲੈਂਸ ਟੀਮ ਨੇ ਰੰਗੇ ਹੱਥੀਂ ਕਾਬੂ ਕਰ ਲਿਆ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਕਲਰਕ ਹਰਸਿਮਰਨਜੀਤ ਸਿੰਘ ਫਰਾਰ ਹੋ ਗਿਆ।

Punjab News: ਪੰਜਾਬ 'ਚ 36 ਲੱਖ ਦਾ ਤਨਖਾਹ ਘੋਟਾਲਾ, ਰਿਟਾਇਰਡ ਮੁੱਖ ਅਧਿਆਪਕ ਤੇ ਕਲਰਕ ਗ੍ਰਿਫਤਾਰ, ਚਾਰ ਸਾਲ ਤੋਂ ਬਚ ਰਹੇ ਸੀ ਦੋਸ਼ੀ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਦਾ ਗਬਨ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਚਾਰ ਸਾਲਾਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। 

ਵਿਜੀਲੈਂਸ ਬਿਊਰੋ ਵੱਲੋਂ ASI ਤੇ ਸਰਪੰਚ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਮਾਮਲਾ ਰਾਜਵੀਰ ਸਿੰਘ ਪਿੰਡ ਸਾਦਿਕ ਜ਼ਿਲ੍ਹਾ ਫਰੀਦਕੋਟ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 95012-00200 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ASI ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜ੍ਹਿਆ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜੁਡੀਸ਼ੀਅਲ ਕੰਪਲੈਕਸ ਸਮਰਾਲਾ ਵਿੱਚ ਨਾਇਬ ਕੋਰਟ ਅਵਤਾਰ ਸਿੰਘ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ

ਵਿਜੀਲੈਂਸ ਬਿਊਰੋ ਨੇ IAS ਸੰਜੇ ਪੋਪਲੀ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗ੍ਰਿਫਤਾਰ

ਸ਼ਿਕਾਇਤਕਰਤਾ ਨੇ ਸੰਜੇ ਪੋਪਲੀ ਦੇ ਨਾਂ ’ਤੇ ਸੰਦੀਪ ਵਤਸ ਵੱਲੋਂ ਵਾਰ-ਵਾਰ ਮੰਗੇ ਜਾ ਰਹੇ ਬਾਕਾਇਆ 3.5 ਲੱਖ ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਦੀ ਵੀਡੀਓ ਰਿਕਾਰਡਿੰਗ ਵੀ ਬਣਾ ਕੇ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।

Advertisement