ਕਬੱਡੀ ਪ੍ਰਮੋਟਰ ਕਤਲ ਕੇਸ ਸਲਝਿਆ: ਪੱਛਮੀ ਬੰਗਾਲ ਤੋਂ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ, ਸਿੱਕਮ, ਮੁੰਬਈ ਅਤੇ ਪੱਛਮੀ ਬੰਗਾਲ ਪੁਲਿਸ ਦੇ ਸਹਿਯੋਗ ਨਾਲ AGTF ਦੀ ਵੱਡੀ ਕਾਰਵਾਈ
ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੱਛਮੀ ਬੰਗਾਲ ਦੇ ਹਾਵੜਾ ਤੋਂ ਦੋ ਮੁੱਖ ਸ਼ੂਟਰਾਂ ਅਤੇ ਇੱਕ ਸਹਾਇਕ ਨੂੰ ਕਾਬੂ ਕਰ ਲਿਆ ਹੈ। ਇਹ ਕਾਰਵਾਈ ਬਹੁ-ਰਾਜੀ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਆਪਰੇਸ਼ਨ ਦਾ ਨਤੀਜਾ ਹੈ।