‘ਯੁੱਧ ਨਸ਼ਿਆਂ ਵਿਰੁੱਧ’ 318ਵੇਂ ਦਿਨ ਵੀ ਜਾਰੀ: ਪੰਜਾਬ ਭਰ ’ਚ 228 ਛਾਪੇ, 68 ਨਸ਼ਾ ਤਸਕਰ ਕਾਬੂ, 2.7 ਕਿਲੋਗ੍ਰਾਮ ਹੈਰੋਇਨ ਬਰਾਮਦ, 50 ਐਫਆਈਆਰ ਦਰਜ; 31 ਨਸ਼ਾ ਪੀੜਤਾਂ ਨੂੰ ਇਲਾਜ ਲਈ ਰਾਜ਼ੀ ਕੀਤਾ
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਜੰਗ ਦੇ 318ਵੇਂ ਦਿਨ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸੂਬੇ ਭਰ ਵਿੱਚ ਇਕੋ ਦਿਨ 68 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ। ਇਹ ਕਾਰਵਾਈ ਨਸ਼ਾ ਵਿਰੋਧੀ ਮੁਹਿੰਮ ਹੇਠ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਲਗਾਤਾਰ ਕਾਰਵਾਈਆਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ।‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 318ਵੇਂ ਦਿਨ ਪੰਜਾਬ ਪੁਲਿਸ ਨੇ 68 ਨਸ਼ਾ ਤਸਕਰ ਗ੍ਰਿਫ਼ਤਾਰ ਕਰਕੇ 2.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।