ਪੰਜਾਬ ਪੁਲਿਸ ਨੇ ਗੈਂਗਸਟਰ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰਾਜ ਭਰ ਵਿੱਚ 409 ਛਾਪੇ ਮਾਰ ਕੇ 132 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ “ਗੈਂਗਸਟਰਨ ਤੇ ਵਾਰ” ਮੁਹਿੰਮ ਤਹਿਤ ਕੀਤੀ ਗਈ ਹੈ ਅਤੇ ਜਾਂਚ ਅਜੇ ਵੀ ਜਾਰੀ ਹੈ।
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 18ਵੇਂ ਦਿਨ ਪੰਜਾਬ ਪੁਲਿਸ ਨੇ 601 ਥਾਵਾਂ ’ਤੇ ਛਾਪੇਮਾਰੀ ਕਰਕੇ 208 ਵਿਅਕਤੀ ਗ੍ਰਿਫ਼ਤਾਰ ਕੀਤੇ, 7 ਭਗੌੜੇ ਕਾਬੂ ਕੀਤੇ ਗਏ।
ਜਲੰਧਰ ਦੇ ਇੱਕ ਡਾਕਟਰ ਨੂੰ ਵਟਸਐਪ ’ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਧਮਕੀ ਮਿਲਣ ਮਗਰੋਂ ਪੁਲਿਸ ਨੇ ਸੁਰੱਖਿਆ ਵਧਾਈ, ਜਾਂਚ ਜਾਰੀ।
ਪੰਜਾਬ ਪੁਲਿਸ ਨੇ 50 ਲੱਖ ਰੁਪਏ ਦੀ ਫਿਰੌਤੀ ਅਤੇ ਧਮਕੀਆਂ ਦੇ ਮਾਮਲੇ ਵਿੱਚ ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਰਾਰ ਦੇ ਮਾਤਾ-ਪਿਤਾ ਨੂੰ ਅੰਮ੍ਰਿਤਸਰ ਦੇ ਇਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਵਿਦੇਸ਼ੀ ਗੈਂਗਸਟਰ ਨੈੱਟਵਰਕ ਖ਼ਿਲਾਫ਼ ਚੱਲ ਰਹੀ ਸੂਬਾ-ਪੱਧਰੀ ਮੁਹਿੰਮ ਦਾ ਹਿੱਸਾ ਹੈ।
ਪੁਲਿਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੈਂਗਸਟਰਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ। ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ’ਤੇ ਗ੍ਰਿਫਤਾਰੀ ਹੋਣ ’ਤੇ 10 ਲੱਖ ਰੁਪਏ ਤੱਕ ਦਾ ਇਨਾਮ ਵੀ ਦਿੱਤਾ ਜਾਵੇਗਾ।
ਪੁਲਿਸ ਨੇ ਇਸ ਕਾਰਵਾਈ ਦੌਰਾਨ 69 ਹਥਿਆਰ, 6.5 ਕਿਲੋ ਹੈਰੋਇਨ, 10.5 ਕਿਲੋ ਅਫੀਮ, 72 ਕਿਲੋ ਭੁੱਕੀ, 5092 ਨਸ਼ੀਲੀਆਂ ਗੋਲੀਆਂ ਅਤੇ 2.69 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਪੁਲਿਸ ਨੂੰ ਦਿੱਤੀ ਅਰਜ਼ੀ ਵਿੱਚ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਉਹ ਅਤੇ ਉਸਦਾ ਪਰਿਵਾਰ ਲੰਬੇ ਸਮੇਂ ਤੋਂ ਸਮਾਜਿਕ ਤੇ ਰਾਜਨੀਤਿਕ ਸਰਗਰਮੀਆਂ ਨਾਲ ਜੁੜੇ ਹੋਏ ਹਨ ਅਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਖੁੱਲ੍ਹ ਕੇ ਆਵਾਜ਼ ਉਠਾਉਂਦੇ ਰਹੇ ਹਨ। ਇਸੇ ਕਾਰਨ ਗੈਂਗਸਟਰਾਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਸੈਕਟਰ 32 ਸਥਿਤ ਸੇਵਕ ਫਾਰਮੇਸੀ ’ਚ ਹੋਈ ਗੋਲੀਬਾਰੀ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਦੋ ਸ਼ੂਟਰਾਂ ਅਤੇ ਇੱਕ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਫ਼ਰੀਦਕੋਟ ਅਦਾਲਤ ਨੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ 12 ਮੁਲਜ਼ਮਾਂ ਖ਼ਿਲਾਫ਼ UAPA ਤਹਿਤ ਦੋਸ਼ ਆਇਦ ਕੀਤੇ। ਖਡੂਰ ਸਾਹਿਬ ਦੇ MP ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜਾਂਚ ਜਾਰੀ, ਮੁਕੱਦਮਾ ਜਲਦ ਸ਼ੁਰੂ ਹੋਵੇਗਾ।
ਚੰਡੀਗੜ੍ਹ ਦੇ ਸੈਕਟਰ 21 ਵਿੱਚ ਬਿਲਡਰ ਅੰਕਿਤ ਸਾਧਨਾ ਦੇ ਘਰ ਬਾਹਰ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ, ਪੁਲਿਸ ਨੇ ਜਾਂਚ ਸ਼ੁਰੂ ਕੀਤੀ।
ਜਲੰਧਰ ਦੇ ਆਦਮਪੁਰ ਨੇੜੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਕੋਲ ਦਿਨ-ਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਪੁਲਿਸ ਜਾਂਚ ਜਾਰੀ।
ਰਾਣਾ ਬਲਾਚੌਰੀਆ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਨੇ ਕੋਲਕਾਤਾ ਤੋਂ ਤਿੰਨ ਹੋਰ ਮੁਲਜ਼ਮ ਗ੍ਰਿਫ਼ਤਾਰ ਕੀਤੇ, ਹੁਣ ਤੱਕ ਨੌਂ ਕਾਬੂ।
ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੱਛਮੀ ਬੰਗਾਲ ਦੇ ਹਾਵੜਾ ਤੋਂ ਦੋ ਮੁੱਖ ਸ਼ੂਟਰਾਂ ਅਤੇ ਇੱਕ ਸਹਾਇਕ ਨੂੰ ਕਾਬੂ ਕਰ ਲਿਆ ਹੈ। ਇਹ ਕਾਰਵਾਈ ਬਹੁ-ਰਾਜੀ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਆਪਰੇਸ਼ਨ ਦਾ ਨਤੀਜਾ ਹੈ।
ਭਿੱਖੀਵਿੰਡ ਦੇ ਪੂਹਲਾ ਖੇਤਰ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰ ਵਿਚਕਾਰ ਹੋਏ ਮੁਕਾਬਲੇ ਵਿੱਚ ਹਰਨੂਰ ਸਿੰਘ ਉਰਫ਼ ਨੂਰ ਮਾਰਿਆ ਗਿਆ। AGTF ਅਤੇ CIA ਤਰਨਤਾਰਨ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਨੇ ਪੁਲਿਸ ’ਤੇ ਗੋਲੀਬਾਰੀ ਕੀਤੀ।
The early morning raids targeted eight locations in Punjab and one in Haryana. Acting on specific intelligence, the NIA teams aimed to dismantle networks suspected of facilitating criminal activities for terrorist groups.
Punjab News Today: ਕਾਰੋਬਾਰੀ ਹੀਰਾਲਾਲ ਨੇ ਪੁਲਿਸ ਨੂੰ ਦੱਸਿਆ ਹੈ ਕਿ ਹੈਪੀ ਜੱਟ ਅਤੇ ਉਸਦੇ ਗਿਰੋਹ ਦੇ ਮੈਂਬਰਾਂ ਤੋਂ ਉਸਨੂੰ ਅਤੇ ਉਸਦੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਹੈ। ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਵਪਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Gangster Arsh Dalla In Canada Police Custody: ਕੈਨੇਡੀਅਨ ਪੁਲਿਸ ਨੇ ਡੱਲਾ ਤੋਂ ਗੋਲਾ ਬਾਰੂਦ ਅਤੇ ਹਥਿਆਰਾਂ ਦਾ ਵੱਡਾ ਭੰਡਾਰ ਜ਼ਬਤ ਕੀਤਾ ਹੈ। ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਡੱਲਾ ਨੇ ਪਹਿਲਾਂ ਗੋਲੀਬਾਰੀ 'ਚ ਲਾਰੈਂਸ ਬਿਸ਼ਨੋਈ ਦੇ ਸ਼ੂਟਰਾਂ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਸੀ। ਪਰ ਸਥਾਨਕ ਪੁਲਿਸ ਦੀ ਜਾਂਚ ਵਿਚ ਜੋ ਖੁਲਾਸਾ ਹੋਇਆ ਉਸ ਨੇ ਮਾਮਲੇ ਦੀ ਪੂਰੀ ਕਹਾਣੀ ਹੀ ਬਦਲ ਕੇ ਰੱਖ ਦਿੱਤੀ।
Amritsar News: ਡੀਸੀਪੀ ਨੇ ਦੱਸਿਆ ਕਿ ਸਾਰੇ ਗੈਂਗਸਟਰ ਲੋਪੋਕੇ ਇਲਾਕੇ ਵਿੱਚ ਫਿਰੌਤੀ ਵਸੂਲਣ ਲਈ ਇੱਕ ਕਾਰ ਵਿੱਚ ਜਾ ਰਹੇ ਸਨ। ਨਾਕਾ ਦੇਖ ਕੇ ਉਹ ਭੱਜ ਗਿਆ। ਜਦੋਂ ਪੁਲਿਸ ਨੇ ਪਿੱਛਾ ਕਰਕੇ ਗੈਂਗਸਟਰਾਂ ਨੂੰ ਘੇਰ ਲਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। 15-20 ਰਾਉਂਡ ਫਾਇਰ ਕੀਤੇ ਗਏ। ਇਸ ਦੌਰਾਨ ਗੈਂਗਸਟਰ ਖੁਸ਼ਪ੍ਰੀਤ ਦੀ ਲੱਤ 'ਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ।
Gangster Arsh Dalla Arrested: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਦੀ ਜਾਂਚ ਅਨੁਸਾਰ ਅਰਸ਼ਦੀਪ ਕੈਨੇਡਾ 'ਚ ਬੈਠ ਕੇ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ 'ਚ ਗੈਂਗਸਟਰ ਚਲਾ ਰਿਹਾ ਸੀ। ਇਸ ਤੋਂ ਇਲਾਵਾ ਉਸ ਦੇ ਪਾਕਿਸਤਾਨ ਵਿਚ ਬੈਠੇ ਅੱਤਵਾਦੀਆਂ ਨਾਲ ਵੀ ਸਬੰਧ ਸਨ। ਇਸੇ ਆਧਾਰ 'ਤੇ ਅਰਸ਼ਦੀਪ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਅੱਤਵਾਦੀ ਮਾਡਿਊਲ ਚਲਾ ਰਿਹਾ ਸੀ।
ਸੂਤਰਾਂ ਅਨੁਸਾਰ ਉਸ ਨੂੰ ਕੈਨੇਡਾ ਵਿੱਚ 27-28 ਨਵੰਬਰ ਨੂੰ ਹੋਈ ਗੋਲੀਬਾਰੀ ਦੇ ਸਬੰਧ ਵਿਚ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਵਿਚ ਉਹ ਖੁਦ ਵੀ ਮੌਜੂਦ ਸੀ। ਕੈਨੇਡਾ ਦੀ ਹਾਲਟਨ ਰੀਜਨਲ ਪੁਲਿਸ ਸਰਵਿਸ (ਐੱਚ.ਆਰ.ਪੀ.ਐੱਸ.) ਪਿਛਲੇ ਸੋਮਵਾਰ ਸਵੇਰੇ ਮਿਲਟਨ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਮਿਲੀ ਤਾਜ਼ਾ ਧਮਕੀਆਂ ਦੇ ਮੱਦੇਨਜ਼ਰ, ਬਾਲੀਵੁੱਡ ਸਟਾਰ ਸਲਮਾਨ ਖਾਨ ਲਈ ਹੈਦਰਾਬਾਦ ਵਿੱਚ ਆਪਣੀ ਆਉਣ ਵਾਲੀ ਫਿਲਮ 'ਸਿਕੰਦਰ' ਦੇ ਸੈੱਟ 'ਤੇ ਕਥਿਤ ਤੌਰ 'ਤੇ ਸੁਰੱਖਿਆ ਉਪਾਅ ਵਧਾ ਦਿੱਤੇ ਗਏ ਹਨ। ਪੁਲਿਸ ਸੂਤਰਾਂ ਨੇ ਪੀਟੀਆਈ ਨੂੰ ਦੱਸਿਆ, ''ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਅਭਿਨੇਤਾ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਹੈਦਰਾਬਾਦ ਦੇ ਪੁਰਾਣੇ ਸ਼ਹਿਰ ਦੇ ਇਕ ਸਟਾਰ ਹੋਟਲ 'ਚ ਸਖਤ ਸੁਰੱਖਿਆ ਹੇਠ ਸਲਮਾਨ ਖਾਨ ਦੀ ਫਿਲਮ 'ਸਿਕੰਦਰ' ਦੀ ਸ਼ੂਟਿੰਗ ਚੱਲ ਰਹੀ ਸੀ।
ਧਮਕੀ ਭਰੇ ਸੰਦੇਸ਼ 'ਚ ਅੱਗੇ ਲਿਖਿਆ ਹੈ, ''ਇਕ ਮਹੀਨੇ ਦੇ ਅੰਦਰ ਗੀਤਕਾਰ ਨੂੰ ਮਾਰ ਦਿੱਤਾ ਜਾਵੇਗਾ, ਗੀਤਕਾਰ ਦੀ ਹਾਲਤ ਅਜਿਹੀ ਹੋ ਜਾਵੇਗੀ ਕਿ ਉਹ ਆਪਣੇ ਨਾਂ 'ਤੇ ਗੀਤ ਨਹੀਂ ਲਿਖ ਸਕੇਗਾ। ਜੇਕਰ ਸਲਮਾਨ ਖਾਨ 'ਚ ਹਿੰਮਤ ਹੈ ਤਾਂ ਉਸ ਨੂੰ ਬਚਾ ਲਵੇ।" ਫਿਲਹਾਲ ਮੁੰਬਈ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੰਗਲਵਾਰ ਨੂੰ ਸੁਣਵਾਈ ਦੌਰਾਨ ਐਸਆਈ ਅਮਨਦੀਪ ਸਿੰਘ ਅਦਾਲਤ ਵਿੱਚ ਪੇਸ਼ ਹੋਏ ਅਤੇ ਕਿਹਾ ਕਿ ਉਹ ਮਾਮਲੇ ਦੇ ਜਾਂਚ ਅਧਿਕਾਰੀ ਹਨ। ਕੇਸ ਦਾ ਚਲਾਨ ਸਬੰਧਤ ਅਧਿਕਾਰੀ ਤੋਂ ਪ੍ਰਵਾਨਗੀ ਲਈ ਲੰਬਿਤ ਹੈ ਅਤੇ 20 ਦਿਨਾਂ ਵਿੱਚ ਪੇਸ਼ ਕੀਤਾ ਜਾਵੇਗਾ। ਉਦੋਂ ਤੱਕ ਅਦਾਲਤ ਉਨ੍ਹਾਂ ਨੂੰ ਰਾਹਤ ਦੇਵੇ।
ਪੰਜਾਬ ਦੀ ਜਲੰਧਰ ਦਿਹਾਤੀ ਪੁਲਿਸ ਨੇ ਕੈਨੇਡਾ ਅਧਾਰਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇੱਕ ਅਹਿਮ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪੱਟੀ ਤੋਂ ਜਨਵਰੀ 2024 ਵਿੱਚ ‘ਆਪ’ ਆਗੂ ਸੰਨੀ ਚੀਮਾ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਵਾਸੀ ਠੋਲੂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਪੰਜਾਬ ਦੇ ਪੈਰਿਸ ਕਪੂਰਥਲਾ ਦੇ ਕਾਰੋਬਾਰ ਡਿਜੀਟਲ ਸਪੇਸ ਤੋਂ ਗਾਇਬ ਹੋਣ ਲੱਗੇ ਹਨ। ਕਾਰੋਬਾਰੀਆਂ 'ਚ ਗੈਂਗਸਟਰਾਂ ਦਾ ਖੌਫ ਇੰਨਾ ਵੱਧ ਗਿਆ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਾਰੋਬਾਰ ਵਧਾਉਣ ਲਈ ਪ੍ਰਮੋਸ਼ਨ ਪੇਜ ਡਿਲੀਟ ਕੀਤੇ ਜਾ ਰਹੇ ਹਨ। ਇੰਨਾ ਹੀ ਨਹੀਂ ਪਰੰਪਰਾਗਤ ਤਰੀਕੇ ਨਾਲ ਕਾਰੋਬਾਰ ਕਰਨ ਦੀ ਰਵਾਇਤ ਨੂੰ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਨੇ ਪੁਰਾਣੇ ਤਰੀਕਿਆਂ ਵੱਲ ਮੁੜਨਾ ਹੀ ਬਿਹਤਰ ਸਮਝਣਾ ਸ਼ੁਰੂ ਕਰ ਦਿੱਤਾ ਹੈ।
ਜੇਕਰ ਕਿਸੇ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ ਤਾਂ ਉਹ ਹੈ ਲਾਰੈਂਸ ਬਿਸ਼ਨੋਈ। ਲਾਰੇਂਸ ਬਿਸ਼ਨੋਈ ਦਾ ਨਾਂ ਹਾਲ ਹੀ ਵਿੱਚ ਮਹਾਰਾਸ਼ਟਰ ਐਨਸੀਪੀ ਆਗੂ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਆਇਆ ਸੀ। ਲਾਰੈਂਸ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਲਈ ਵੀ ਲਾਰੇਂਸ ਖ਼ਤਰਾ ਬਣਿਆ ਹੋਇਆ ਹੈ।
Despite being lodged in Gujarat's Sabarmati Jail, Bishnoi continues to operate his gang through mobile phones and VPN connections, sparking fears of reviving three decades' worth of gang wars and underworld activity.
A daring encounter unfolded in Tarn Taran as police confronted gangster Kashmir Singh Seelu near Goindwal Sahib.
ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਫੇਸਬੁੱਕ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਜੱਗੂ ਭਗਵਾਨਪੁਰੀਆ ਅਤੇ ਮਨਕੀਰਤ ਔਲਖ ਤੋਂ ਬਦਲਾ ਲੈਣ ਦੀਆਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਗੋਗੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਕੇ ਹੀ ਦਮ ਤੋੜੇਗੀ। ਪਿਛਲੀ ਸਰਕਾਰ ਦੇ ਸਮੇਂ ਤੋਂ ਹੀ ਗੈਂਗਸਟਰਵਾਦ ਵਧਿਆ ਹੈ ਪਰ ਹੁਣ ਆਪ ਦੀ ਸਰਕਾਰ ਇਨ੍ਹਾਂ ਗੈਂਗਸਟਰਾਂ ਅੱਗੇ ਝੁਕਣ ਵਾਲੀ ਨਹੀਂ ਹੈ।
ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਨੇ ਦੱਸਿਆ ਕਿ ਪਰਮਿੰਦਰ ਸਿੰਘ ਲਾਰੈਂਸ ਬਿਸ਼ਨੋਈ ਗੈਂਗ ਦਾ ਸਰਗਰਮ ਮੈਂਬਰ ਹੈ, ਜੋ ਗ੍ਰਿਫ਼ਤਾਰੀ ਤੋਂ ਬੱਚਣ ਲਈ ਹਿਮਾਚਲ ਪ੍ਰਦੇਸ਼ ਵਿੱਚ ਲੁਕਿਆ ਹੋਇਆ ਸੀ
ਬ੍ਰਿਟਿਸ਼ ਕੋਲੰਬੀਆ ਪੁਲਿਸ ਨੇ ਕਿਹਾ ਕਿ ਉਹ ਸੂਬੇ ਵਿੱਚ ਕਈ ਹੱਤਿਆਵਾਂ ਅਤੇ ਗੋਲੀਬਾਰੀ ਨਾਲ ਜੁੜੇ ਹੋਏ ਸਨ। ਇਸ ਲਈ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਜਾਣ ਤੋਂ ਬਚਣ ਦੀ ਲੋੜ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਮਿਲੀਆਂ ਸਫ਼ਲਤਾਵਾਂ ਵਿੱਚ ਇਹ ਇੱਕ ਹੋਰ ਵੱਡੀ ਪ੍ਰਾਪਤੀ ਹੈ।
ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੇਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ।
ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਸ ਦੀ ਜ਼ਿੰਮੇਵਾਰੀ ਲਈ ਸੀ। ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੇ ਦੱਸਿਆ ਕਿ ਮੂਸੇਵਾਲਾ ਨੇ ਅੰਸਾਰੀ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਗੈਂਗਸਟਰ ਦੇ ਦਾਅਵਿਆਂ ਦੀ ਜਾਂਚ ਕਰਨਗੇ।
ਮੁੱਖ ਮੰਤਰੀ ਨੇ ਪੰਜਾਬ ਤੇ ਕੈਨੇਡਾ ਦੋਵਾਂ ਥਾਵਾਂ ਉਤੇ ਗੈਂਗਾਂ ਤੇ ਗੈਂਗਸਟਰਾਂ ਦੇ ਵਾਧੇ ਉਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਭਗਵੰਤ ਮਾਨ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਕੈਨੇਡਾ ਦੀ ਧਰਤੀ ਤੋਂ ਗਤੀਵਿਧੀਆਂ ਚਲਾ ਰਹੇ ਕੁੱਝ ਪੰਜਾਬੀ ਗੈਂਗਸਟਰ ਪੰਜਾਬ ਵਿੱਚ ਸਖ਼ਤ ਘਾਲਣਾ ਬਾਅਦ ਹਾਸਲ ਕੀਤੀ
ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ 19 ਮਈ, 2022 ਨੂੰ ਗੋਲਡੀ ਬਰਾੜ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਜਵੀਜ਼ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ.ਬੀ.ਆਈ.) ਨੂੰ ਭੇਜ ਦਿੱਤੀ ਸੀ, ਤਾਂ ਜੋ ਉਸ ਨੂੰ ਕਾਬੂ ਕਰਕੇ ਭਾਰਤ ਲਿਆਉਣ ਦਾ ਰਾਹ ਪੱਧਰਾ ਕੀਤਾ ਜਾ ਸਕੇ।
ਜੱਗੂ ਦੀ ਮਾਂ ਨੇ ਪੁਲਿਸ 'ਤੇ ਵੀ ਆਪਣੇ ਪੁੱਤਰ ਦਾ ਪੁਲਿਸ ਮੁਕਾਬਲਾ ਕਰਨ ਦਾ ਖਦਸ਼ਾ ਪ੍ਰਗਟਾਇਆ ਹੈ। ਇਸ ਸਬੰਧ 'ਚ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਪਿਛਲੇ ਸਾਲ ਵਿੱਕੀ ਮਿੱਡੂਖੇੜਾ ਦੀ ਹੱਤਿਆ ਵਿਚ ਜਦੋਂ ਕੋਈ ਕਾਮਯਾਬੀ ਨਹੀਂ ਮਿਲੀ ਸੀ ਤਾਂ ਪੁਲਿਸ ਨੇ ਉਸ ਦੇ ਪੁੱਤਰ ਦਾ ਨਾਂ ਇਸ ਮਾਮਲੇ ਵਿਚ ਸ਼ਾਮਲ ਕਰ ਦਿੱਤਾ ਸੀ।